LPU ਹਿੰਸਾ ਮਾਮਲਾ: 3 ਮੁਲਜ਼ਮ ਗ੍ਰਿਫ਼ਤਾਰ, ਜਾਂਚ ਲਈ ਦੋ SIT ਗਠਿਤ
Ravi Jakhu
ਫਗਵਾੜਾ/ਚੰਡੀਗੜ੍ਹ, 1 ਅਕਤੂਬਰ 2026- : ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU) ਵਿੱਚ ਵਾਪਰੀ ਹਿੰਸਾ ਅਤੇ ਭੰਨਤੋੜ ਦੇ ਮਾਮਲੇ ਵਿੱਚ ਪੁਲਿਸ ਨੇ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਮੁਤਾਬਕ ਗ੍ਰਿਫ਼ਤਾਰ ਕੀਤੇ ਗਏ ਤਿੰਨੋਂ ਵਿਅਕਤੀ ਯੂਨੀਵਰਸਿਟੀ ਵਿੱਚ ਹੋਈ ਭੰਨਤੋੜ ਦੀ ਘਟਨਾ ਵਿੱਚ ਕਥਿਤ ਤੌਰ ’ਤੇ ਸ਼ਾਮਲ ਸਨ। ਮਾਮਲੇ ਦੀ ਜਾਂਚ ਨੂੰ ਅੱਗੇ ਵਧਾਉਣ ਲਈ ਪੁਲਿਸ ਵੱਲੋਂ ਦੋ ਵਿਸ਼ੇਸ਼ ਜਾਂਚ ਟੀਮਾਂ (SIT) ਦਾ ਗਠਨ ਕੀਤਾ ਗਿਆ ਹੈ।
ਪੁਲਿਸ ਨੇ ਦੱਸਿਆ ਕਿ FIR ਨੰਬਰ 163, 105 ਅਤੇ 106 ਦੀ ਜਾਂਚ ਲਈ ਵੱਖਰੀ SIT ਬਣਾਈ ਗਈ ਹੈ। ਇਹ ਟੀਮ ਮਾਮਲੇ ਨਾਲ ਜੁੜੇ ਤੱਥਾਂ ਅਤੇ ਸਬੂਤਾਂ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ।
ਇਸ ਤੋਂ ਇਲਾਵਾ ਇੱਕ ਹੋਰ SIT ਵੱਲੋਂ ਯੂਨੀਵਰਸਿਟੀ ਕੈਂਪਸ ਅਤੇ ਇਸ ਦੇ ਆਸ-ਪਾਸ ਦੇ ਇਲਾਕਿਆਂ ਵਿੱਚ ਲੱਗੇ CCTV ਕੈਮਰਿਆਂ ਦੀਆਂ ਫੁਟੇਜ ਖੰਗਾਲੀ ਜਾ ਰਹੀ ਹੈ। ਟੀਮ ਵੱਲੋਂ ਘਟਨਾ ਨਾਲ ਸਬੰਧਤ ਡਿਜੀਟਲ ਸਬੂਤ ਵੀ ਇਕੱਠੇ ਕੀਤੇ ਜਾ ਰਹੇ ਹਨ। ਪੁਲਿਸ ਅਧਿਕਾਰੀਆਂ ਅਨੁਸਾਰ ਜਾਂਚ ਦੌਰਾਨ ਸਾਹਮਣੇ ਆਉਣ ਵਾਲੇ ਸਬੂਤਾਂ ਦੇ ਆਧਾਰ ’ਤੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਮਾਮਲੇ ਵਿੱਚ ਹੋਰ ਵਿਅਕਤੀਆਂ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾ ਰਹੀ ਹੈ।
- Download Babushahi App
-
-