ADC ਵੱਲੋਂ ਪਾਰ ਐਜੂਕੇਸ਼ਨ ਕੰਸਲਟੈਂਟਸ ਫਰਮ ਅਤੇ ਫਰਮ ਕੰਮੁਨਿਕਸ ਦਾ ਲਾਇਸੰਸ ਰੱਦ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 19 ਫਰਵਰੀ, 2026:
ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀਮਤੀ ਗੀਤਿਕਾ ਸਿੰਘ ਵੱਲੋਂ ਪਾਰ ਐਜੂਕੇਸ਼ਨ ਕੰਸਲਟੈਂਟਸ ਫਰਮ ਦਾ ਲਾਇਸੰਸ ਰੱਦ ਕਰ ਦਿੱਤਾ ਗਿਆ ਹੈ।
ਵਧੀਕ ਜ਼ਿਲ੍ਹਾ ਮੈਜਿਸਟ੍ਰੇਟ, ਗੀਤਿਕਾ ਸਿੰਘ ਵੱਲੋਂ ਜਾਣਕਾਰੀ ਦਿੰਦਿਆ ਦੱਸਿਆ ਗਿਆ ਕਿ ਪਾਰ ਐਜੂਕੇਸ਼ਨ ਕੰਸਲਟੈਂਟਸ ਫਰਮ ਐਸ.ਸੀ.ਓ.ਨੰ: 01, ਚੌਥੀ ਮੰਜ਼ਿਲ, ਕੈਬਿਨ ਨੰ:05,ਫੇਜ਼-2 ਮੋਹਾਲੀ ਜ਼ਿਲ੍ਹਾ-ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਮਾਲਕ ਰਾਕੇਸ਼ ਓਬਰਾਏ ਪੁੱਤਰ ਪੀ.ਐਲ. ਓਬਰਾਏ, ਵਾਸੀ ਹਾਊਸ ਨੰਬਰ 343, ਫੇਜ਼-1,ਮੋਹਾਲੀ, ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨੂੰ ਕੰਸਲਟੈਂਸੀ ਦੇ ਕੰਮ ਲਈ ਲਾਇਸੰਸ ਨੰ:383/ਆਈ.ਸੀ, ਮਿਤੀ 17.02.2020 ਜਾਰੀ ਕੀਤਾ ਗਿਆ ਸੀ। ਇਸ ਲਾਇਸੰਸ ਦੀ ਮਿਆਦ ਮਿਤੀ 16.02.2025 ਨੂੰ ਖਤਮ ਹੋ ਚੁੱਕੀ ਹੈ।
ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ, ਲਾਇਸੰਸੀ ਵੱਲੋਂ ਐਕਟ/ਰੂਲਜ਼ ਅਤੇ ਐਡਵਾਈਜ਼ਰੀ ਅਨੁਸਾਰ ਮਹੀਨਾਵਾਰ ਰਿਪੋਰਟਾਂ ਅਤੇ ਇਸ਼ਤਿਹਾਰਾਂ ਸਬੰਧੀ ਸੂਚਨਾ ਨਾ ਭੇਜਣ ਕਰਕੇ, ਲਾਇਸੰਸ ਨਵੀਨ ਨਾ ਕਰਾਉਣ ਕਰਕੇ, ਲਾਇਸੰਸ ਦੀਆਂ ਧਾਰਾਵਾਂ ਦੀ ਪਾਲਣਾ ਨਾ ਕਰਨ ਕਰਕੇ, ਦਫਤਰੀ ਪਤੇ ਤੇ ਜਾਰੀ ਕੀਤਾ ਨੋਟਿਸ ਅਣਡਲਿਵਰ ਪ੍ਰਾਪਤ ਹੋਣ ਕਰਕੇ,ਨੋਟਿਸ ਦਾ ਜਵਾਬ/ਸਪੱਸ਼ਟੀਕਰਨ ਨਾ ਦੇਣ ਕਰਕੇ, ਫਰਮ ਅਤੇ ਲਾਇਸੰਸੀ ਵੱਲੋਂ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1)(ਈ) ਦੇ ਉਪਬੰਧਾਂ ਦੀ ਉਲੰਘਣਾ ਕੀਤੀ ਗਈ ਹੈ।
ਉਕਤ ਤੱਥਾਂ ਦੇ ਸਨਮੁੱਖ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1) (ਈ) ਦੇ ਉਪਬੰਧਾਂ ਤਹਿਤ ਮਿਲੀਆ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਪਾਰ ਐਜੂਕੇਸ਼ਨ ਕੰਸਲਟੈਂਟਸ ਫਰਮ ਨੂੰ ਜਾਰੀ ਲਾਇਸੰਸ ਨੰਬਰ 383/ਆਈ.ਸੀ. ਮਿਤੀ 17.02.2023 ਨੂੰ ਤੁਰੰਤ ਪ੍ਰਭਾਵ ਤੋਂ ਰੱਦ/ਕੈਂਸਲ ਕਰ ਦਿੱਤਾ ਗਿਆ ਹੈ।
ਇਸ ਤੋਂ ਇਲਾਵਾ ਐਕਟ/ਰੂਲਜ਼ ਮੁਤਾਬਕ ਜੇਕਰ ਭਵਿੱਖ ਵਿੱਚ ਉਕਤ ਕੰਪਨੀ/ਫਰਮ/
ਪਾਰਟਨਰਸ਼ਿਪ ਜਾਂ ਇਸ ਦੇ ਲਾਇਸੰਸੀ/ਡਾਇਰੈਕਟਰਜ/ਫਰਮ ਦੀ ਪਾਰਟਨਰ ਦੇ ਖਿਲਾਫ ਕੋਈ ਵੀ ਸ਼ਿਕਾਇਤ ਆਦਿ ਪ੍ਰਾਪਤ ਹੁੰਦੀ ਹੈ ਤਾਂ ਉਸ ਲਈ ਉਕਤ ਕੰਪਨੀ/ਡਾਇਰੈਕਟਰ/ਪਾਰਟਨਰ/ਲਾਇਸੰਸੀ ਹਰ ਪੱਖੋਂ ਜਿੰਮੇਵਾਰ ਹੋਣਗੇ ਅਤੇ ਇਸਦੀ ਭਰਪਾਈ ਕਰਨ ਲਈ ਵੀ ਜਿੰਮੇਵਾਰ ਹੋਣਗੇ।
ਏ.ਡੀ.ਸੀ. ਵੱਲੋਂ ਫਰਮ ਕੰਮੁਨਿਕਸ ਦਾ ਲਾਇਸੰਸ ਰੱਦ
ਇਸੀ ਤਰ੍ਹਾਂ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀਮਤੀ ਗੀਤਿਕਾ ਸਿੰਘ ਵੱਲੋਂ ਫਰਮ ਕੰਮੁਨਿਕਸ ਦਾ ਲਾਇਸੰਸ ਰੱਦ ਕਰ ਦਿੱਤਾ ਗਿਆ ਹੈ।
ਵਧੀਕ ਜ਼ਿਲ੍ਹਾ ਮੈਜਿਸਟ੍ਰੇਟ, ਗੀਤਿਕਾ ਸਿੰਘ ਵੱਲੋਂ ਜਾਣਕਾਰੀ ਦਿੰਦਿਆ ਦੱਸਿਆ ਗਿਆ ਕਿ ਫਰਮ ਕੰਮੁਨਿਕਸ ਐਸ.ਸੀ.ਐਫ.ਨੰ:31, ਟੋਪ ਫਲੋਰ, ਸੈਕਟਰ-56, ਫੇਜ਼-6, ਮੋਹਾਲੀ, ਜ਼ਿਲ੍ਹਾ-ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਮਾਲਕ ਸੰਜੇ ਕੁਮਾਰ ਪੁੱਤਰ ਪੀ.ਜੀ.ਅਬਰਾਹਿਮ, ਵਾਸੀ ਹਾਊਸ ਨੰਬਰ 2423, ਫੇਜ਼-11, ਮੋਹਾਲੀ, ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨੂੰ ਕੰਸਲਟੈਂਸੀ ਦੇ ਕੰਮ ਲਈ ਲਾਇਸੰਸ ਨੰ:391/ਆਈ.ਸੀ, ਮਿਤੀ 16.03.2020 ਜਾਰੀ ਕੀਤਾ ਗਿਆ ਸੀ। ਇਸ ਲਾਇਸੰਸ ਦੀ ਮਿਆਦ ਮਿਤੀ 15.03.2025 ਨੂੰ ਖਤਮ ਹੋ ਚੁੱਕੀ ਹੈ।
ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਲਾਇਸੰਸੀ ਵੱਲੋਂ ਐਕਟ/ਰੂਲਜ਼ ਅਤੇ ਐਡਵਾਈਜ਼ਰੀ ਅਨੁਸਾਰ ਮਹੀਨਾਵਾਰ ਰਿਪੋਰਟਾਂ ਅਤੇ ਇਸ਼ਤਿਹਾਰਾਂ ਸਬੰਧੀ ਸੂਚਨਾ ਨਾ ਭੇਜਣ ਕਰਕੇ, ਲਾਇਸੰਸ ਨਵੀਨ ਨਾ ਕਰਾਉਣ ਕਰਕੇ, ਲਾਇਸੰਸ ਦੀਆਂ ਧਾਰਾਵਾਂ ਦੀ ਪਾਲਣਾ ਨਾ ਕਰਨ ਕਰਕੇ, ਦਫਤਰੀ ਅਤੇ ਰਿਹਾਇਸ਼ੀ ਪਤੇ ਤੇ ਜਾਰੀ ਕੀਤਾ ਨੋਟਿਸ ਅਣਡਲਿਵਰ ਪ੍ਰਾਪਤ ਹੋਣ ਕਰਕੇ, ਨੋਟਿਸ ਦਾ ਜਵਾਬ/ਸਪੱਸ਼ਟੀਕਰਨ ਨਾ ਦੇਣ ਕਰਕੇ, ਫਰਮ ਅਤੇ ਲਾਇਸੰਸੀ ਵੱਲੋਂ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1)(ਈ) ਦੇ ਉਪਬੰਧਾਂ ਦੀ ਉਲੰਘਣਾ ਕੀਤੀ ਗਈ ਹੈ।
ਉਕਤ ਤੱਥਾਂ ਦੇ ਸਨਮੁੱਖ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1) (ਈ) ਦੇ ਉਪਬੰਧਾਂ ਤਹਿਤ ਮਿਲੀਆ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਫਰਮ ਕੰਮੁਨਿਕਸ ਨੂੰ ਜਾਰੀ ਲਾਇਸੰਸ ਨੰਬਰ 391/ਆਈ.ਸੀ. ਮਿਤੀ 16.03.2020 ਨੂੰ ਤੁਰੰਤ ਪ੍ਰਭਾਵ ਤੋਂ ਰੱਦ/ਕੈਂਸਲ ਕਰ ਦਿੱਤਾ ਗਿਆ ਹੈ।
ਇਸ ਤੋਂ ਇਲਾਵਾ ਐਕਟ/ਰੂਲਜ਼ ਮੁਤਾਬਕ ਜੇਕਰ ਭਵਿੱਖ ਵਿੱਚ ਉਕਤ ਕੰਪਨੀ/ਫਰਮ/
ਪਾਰਟਨਰਸ਼ਿਪ ਜਾਂ ਇਸ ਦੇ ਲਾਇਸੰਸੀ/ਡਾਇਰੈਕਟਰਜ/ਫਰਮ ਦੀ ਪਾਰਟਨਰ ਦੇ ਖਿਲਾਫ ਕੋਈ ਵੀ ਸ਼ਿਕਾਇਤ ਆਦਿ ਪ੍ਰਾਪਤ ਹੁੰਦੀ ਹੈ ਤਾਂ ਉਸ ਲਈ ਉਕਤ ਕੰਪਨੀ/ਡਾਇਰੈਕਟਰ/ਪਾਰਟਨਰ/ਲਾਇਸੰਸੀ ਹਰ ਪੱਖੋਂ ਜਿੰਮੇਵਾਰ ਹੋਣਗੇ ਅਤੇ ਇਸਦੀ ਭਰਪਾਈ ਕਰਨ ਲਈ ਵੀ ਜਿੰਮੇਵਾਰ ਹੋਣਗੇ।
ਏ.ਡੀ.ਸੀ. ਵੱਲੋਂ ਫਰਮ ਹਰਸ਼ੀਲ ਟਰੈਵਲਜ਼ ਦਾ ਲਾਇਸੰਸ ਰੱਦ
ਇਸੀ ਤਰ੍ਹਾਂ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀਮਤੀ ਗੀਤਿਕਾ ਸਿੰਘ ਵੱਲੋਂ ਫਰਮ ਹਰਸ਼ੀਲ ਟਰੈਵਲਜ਼ ਦਾ ਲਾਇਸੰਸ ਰੱਦ ਕਰ ਦਿੱਤਾ ਗਿਆ ਹੈ।
ਵਧੀਕ ਜ਼ਿਲ੍ਹਾ ਮੈਜਿਸਟ੍ਰੇਟ, ਗੀਤਿਕਾ ਸਿੰਘ ਵੱਲੋਂ ਜਾਣਕਾਰੀ ਦਿੰਦਿਆ ਦੱਸਿਆ ਗਿਆ ਕਿ ਫਰਮ ਹਰਸ਼ੀਲ ਟਰੈਵਲਜ਼ ਐਸ.ਸੀ.ਐਫ.ਨੰ: 18, ਕੈਬਿਨ ਨੰ:05, ਪਹਿਲੀ ਮੰਜ਼ਿਲ, ਫੇਜ਼-7, ਮੋਹਾਲੀ, ਜ਼ਿਲ੍ਹਾ-ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਮਾਲਕ ਅਸ਼ਵਨੀ ਕੁਮਾਰ ਪੁੱਤਰ ਪ੍ਰਕਾਸ਼ ਚੰਦ, ਵਾਸੀ ਪਿੰਡ ਪੁਰਾਣਾ ਭੰਗਾਲਾ, ਡਾਕਖਾਨਾ ਭੰਗਾਲਾ, ਤਹਿਸੀਲ, ਮੁਕੇਰੀਆ, ਜ਼ਿਲ੍ਹਾ, ਹੁਸ਼ਿਆਰਪੁਰ ਹੁਣ ਵਾਸੀ ਮਕਾਨ ਨੰ:2550, ਗਰਾਊਂਡ ਫਲੋਰ, ਫੇਜ਼-7, ਮੋਹਾਲੀ, ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨੂੰ ਟਰੈਵਲ ਏਜੰਸੀ ਅਤੇ ਕੰਸਲਟੈਂਸੀ ਦੇ ਕੰਮਾਂ ਲਈ ਲਾਇਸੰਸ ਨੰ:384/ਆਈ.ਸੀ, ਮਿਤੀ 06.03.2020 ਜਾਰੀ ਕੀਤਾ ਗਿਆ ਸੀ। ਇਸ ਲਾਇਸੰਸ ਦੀ ਮਿਆਦ ਮਿਤੀ 05.03.2025 ਨੂੰ ਖਤਮ ਹੋ ਚੁੱਕੀ ਹੈ। ਇਸ ਉਪਰੰਤ ਸੋਧ ਪੱਤਰ ਨੰਬਰ 507/ਆਈ.ਸੀ. ਮਿਤੀ 28.02.2022 ਜਿਸ ਵਿੱਚ ਟਿਕਟਿੰਗ ਏਜੰਟ ਅਤੇ ਕੰਸਲਟੈਂਸੀ ਦੇ ਕੰਮਾਂ ਲਈ ਲਾਇਸੰਸ ਜਾਰੀ ਕੀਤਾ ਗਿਆ ਹੈ।
ਲਾਇਸੰਸੀ ਨੂੰ ਪੱਤਰ ਮਿਤੀ 17.09.2020 ਰਾਹੀਂ ਐਕਟ/ਰੂਲਜ਼ ਵਿੱਚ ਦਰਸਾਏ ਗਏ ਉਪਬੰਧਾਂ ਦੀ ਪਾਲਣਾ ਕਰਨ ਲਈ ਪਾਬੰਦ ਕੀਤਾ ਗਿਆ ਸੀ। ਰਿਪੋਰਟਾਂ ਪ੍ਰਾਪਤ ਨਾ ਹੋਣ ਤੇ ਲਾਇਸੰਸੀ ਨੂੰ ਪੱਤਰ ਮਿਤੀ 07.04.2022 ਰਾਹੀਂ ਨੋਟਿਸ ਜਾਰੀ ਕੀਤਾ ਗਿਆ ਸੀ। ਇਹ ਨੋਟਿਸ ਤਹਿਸੀਲਦਾਰ ਮੋਹਾਲੀ ਵੱਲੋਂ ਲਾਇਸੰਸੀ ਨੂੰ ਇਤਲਾਹ ਵੀ ਕਰਵਾਈ ਗਈ ਸੀ। ਲਾਇੰਸੰਸੀ ਨੂੰ ਪੱਤਰ ਮਿਤੀ 21.02.2025 ਰਾਹੀਂ ਦਫਤਰੀ ਪਤੇ ਅਤੇ ਰਿਹਾਇਸ਼ੀ ਪਤੇ ਤੇ ਨੋਟਿਸ ਜਾਰੀ ਕੀਤਾ ਗਿਆ ਸੀ, ਪ੍ਰੰਤੂ ਰਿਹਾਇਸ਼ੀ ਪਤੇ ਦਾ ਨੋਟਿਸ ਅਣਡਲਿਵਰ ਪ੍ਰਾਪਤ ਹੋਇਆ ਹੈ।
ਲਾਇਸੰਸੀ ਵੱਲੋਂ ਉਕਤ ਨੋਟਿਸ ਸਬੰਧੀ ਮਿਤੀ 10.03.2025 ਨੂੰ ਜਵਾਬ ਭੇਜਿਆ ਗਿਆ ਸੀ ਕਿ ਸਿਹਤ ਕਾਰਨਾਂ ਕਰਕੇ ਉਹ ਨਵਿਆਉਣ ਦੀ ਪ੍ਰਕ੍ਰਿਆ ਨੂੰ ਅੱਗੇ ਵਧਾਉਣ ਵਿੱਚ ਅਸਮਰੱਥ ਹੈ ਕਿਉਂਕਿ ਉਸਨੂੰ ਡਾਕਟਰ ਦੁਆਰਾ ਪੂਰੀ ਤਰ੍ਹਾਂ ਠੀਕ ਹੋਣ ਲਈ 5 ਦਿਨਾਂ ਲਈ ਅਰਾਮ ਕਰਨ ਦੀ ਸਲਾਹ ਦਿੱਤੀ ਗਈ ਹੈ, ਜਿਸ ਕਰਕੇ ਉਹ ਦਫਤਰ ਦਾ ਦੌਰਾ ਕਰਨ ਵਿੱਚ ਅਸਮਰੱਥ ਹੈ।
ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ, ਫਰਮ ਸਬੰਧੀ ਉਕਤ ਦਰਸਾਈ ਗਈ ਸਥਿਤੀ ਤੇ ਅਧਾਰ ਤੇ ਲਾਇਸੰਸੀ ਵੱਲੋਂ ਐਕਟ/ਰੂਲਜ਼ ਅਤੇ ਐਡਵਾਈਜ਼ਰੀ ਅਨੁਸਾਰ ਮਹੀਨਾਵਾਰ ਰਿਪੋਰਟਾਂ ਅਤੇ ਇਸ਼ਤਿਹਾਰਾਂ ਸਬੰਧੀ ਸੂਚਨਾ ਨਾ ਭੇਜਣ ਕਰਕੇ, ਲਾਇਸੰਸ ਨਵੀਨ ਨਾ ਕਰਾਉਣ ਕਰਕੇ, ਲਾਇਸੰਸ ਦੀਆਂ ਧਾਰਾਵਾਂ ਦੀ ਪਾਲਣਾ ਨਾ ਕਰਨ ਕਰਕੇ, ਨੋਟਿਸ ਦਾ ਜਵਾਬ/ਸਪੱਸ਼ਟੀਕਰਨ ਨਾ ਦੇਣ ਕਰਕੇ, ਫਰਮ ਅਤੇ ਲਾਇਸੰਸੀ ਵੱਲੋਂ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1)(ਈ) ਦੇ ਉਪਬੰਧਾਂ ਦੀ ਉਲੰਘਣਾ ਕੀਤੀ ਗਈ ਹੈ।
ਉਕਤ ਤੱਥਾਂ ਦੇ ਸਨਮੁੱਖ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1) (ਈ) ਦੇ ਉਪਬੰਧਾਂ ਤਹਿਤ ਮਿਲੀਆ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਫਰਮ ਹਰਸ਼ੀਲ ਟਰੈਵਲਜ਼ ਨੂੰ ਜਾਰੀ ਲਾਇਸੰਸ ਨੰਬਰ 384/ਆਈ.ਸੀ, ਮਿਤੀ 06.03.2020 ਅਤੇ ਸੋਧ ਪੱਤਰ ਨੰਬਰ 507/ਆਈ.ਸੀ. ਮਿਤੀ 28.02.2022 ਨੂੰ ਤੁਰੰਤ ਪ੍ਰਭਾਵ ਤੋਂ ਰੱਦ/ਕੈਂਸਲ ਕਰ ਦਿੱਤਾ ਗਿਆ ਹੈ।
ਇਸ ਤੋਂ ਇਲਾਵਾ ਐਕਟ/ਰੂਲਜ਼ ਮੁਤਾਬਕ ਜੇਕਰ ਭਵਿੱਖ ਵਿੱਚ ਉਕਤ ਕੰਪਨੀ/ਫਰਮ/
ਪਾਰਟਨਰਸ਼ਿਪ ਜਾਂ ਇਸ ਦੇ ਲਾਇਸੰਸੀ/ਡਾਇਰੈਕਟਰਜ/ਫਰਮ ਦੀ ਪਾਰਟਨਰ ਦੇ ਖਿਲਾਫ ਕੋਈ ਵੀ ਸ਼ਿਕਾਇਤ ਆਦਿ ਪ੍ਰਾਪਤ ਹੁੰਦੀ ਹੈ ਤਾਂ ਉਸ ਲਈ ਉਕਤ ਕੰਪਨੀ/ਡਾਇਰੈਕਟਰ/ਪਾਰਟਨਰ/ਲਾਇਸੰਸੀ ਹਰ ਪੱਖੋਂ ਜਿੰਮੇਵਾਰ ਹੋਣਗੇ ਅਤੇ ਇਸਦੀ ਭਰਪਾਈ ਕਰਨ ਲਈ ਵੀ ਜਿੰਮੇਵਾਰ ਹੋਣਗੇ।