PM ਮੋਦੀ ਦੇ ਜਨਮਦਿਨ 'ਤੇ ਅਮਲੋਹ ਰੋਡ ਵਿਖੇ ਮੁਫ਼ਤ ਮੈਡੀਕਲ ਕੈਂਪ ਆਯੋਜਿਤ; ਲੋਕਾਂ ਲਈ ਫ੍ਰੀ ਆਟੋ ਸੇਵਾ ਵੀ ਰਹੀ ਮੁਹੱਈਆ
Ravinder Singh
ਖੰਨਾ/ਅਮਲੋਹ, 17 ਸਤੰਬਰ, 2026 — ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ 76ਵੇਂ ਜਨਮਦਿਨ ਦੇ ਸ਼ੁਭ ਅਵਸਰ 'ਤੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਮਕਸਦ ਨਾਲ ਸ਼ਿਆਮ ਰਤਨਾ ਸੇਵਾ ਇੰਟਰਨੈਸ਼ਨਲ ਫਾਊਂਡੇਸ਼ਨ ਵੱਲੋਂ ਅਮਲੋਹ ਰੋਡ ਵਿਖੇ ਇੱਕ ਵਿਸ਼ਾਲ ਮੁਫ਼ਤ ਮੈਡੀਕਲ ਅਤੇ ਬਲੱਡ ਚੈੱਕਅਪ ਕੈਂਪ ਲਗਾਇਆ ਗਿਆ। ਭਾਜਪਾ ਆਗੂ ਅਤੇ ਫਾਊਂਡੇਸ਼ਨ ਦੇ ਸੰਸਥਾਪਕ ਰਾਜ ਸ਼ਰਮਾ ਦੀ ਅਗਵਾਈ ਹੇਠ ਆਯੋਜਿਤ ਇਸ ਕੈਂਪ ਵਿੱਚ ਵੱਡੀ ਗਿਣਤੀ ਵਿੱਚ ਸਥਾਨਕ ਲੋਕਾਂ ਨੇ ਪਹੁੰਚ ਕੇ ਆਪਣੀ ਜਾਂਚ ਕਰਵਾਈ।
ਕੈਂਪ ਦੌਰਾਨ ਨਾਮਵਰ ਹਸਪਤਾਲਾਂ ਦੇ ਮਾਹਿਰ ਡਾਕਟਰਾਂ ਦੀਆਂ ਟੀਮਾਂ ਵੱਲੋਂ ਮਰੀਜ਼ਾਂ ਦੀ ਮੁਫ਼ਤ ਸਿਹਤ ਜਾਂਚ ਕੀਤੀ ਗਈ, ਲੋੜੀਂਦੀਆਂ ਡਾਕਟਰੀ ਸਲਾਹਾਂ ਦਿੱਤੀਆਂ ਗਈਆਂ ਅਤੇ ਲੋੜਵੰਦਾਂ ਨੂੰ ਮੁਫ਼ਤ ਦਵਾਈਆਂ ਵੀ ਵੰਡੀਆਂ ਗਈਆਂ। ਇਸ ਮੌਕੇ ਰਾਜ ਸ਼ਰਮਾ ਨੇ ਕਿਹਾ ਕਿ ਅਜਿਹੇ ਕੈਂਪ ਸਮੇਂ ਸਿਰ ਬਿਮਾਰੀਆਂ ਦੀ ਪਛਾਣ ਕਰਨ ਅਤੇ ਲੋਕਾਂ ਵਿੱਚ ਸਿਹਤ ਪ੍ਰਤੀ ਜਾਗਰੂਕਤਾ ਵਧਾਉਣ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ।
ਮਰੀਜ਼ਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੀ ਸਹੂਲਤ ਲਈ ਫਾਊਂਡੇਸ਼ਨ ਵੱਲੋਂ ਇੱਕ ਉਸ਼ੇਸ਼ ਪਹਿਲਕਦਮੀ ਕਰਦਿਆਂ ਮੁਫ਼ਤ ਆਟੋ ਸੇਵਾ ਦੀ ਵਿਵਸਥਾ ਵੀ ਕੀਤੀ ਗਈ। ਇਹ ਆਟੋ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਤੋਂ ਲੋਕਾਂ ਨੂੰ ਕੈਂਪ ਤੱਕ ਲਿਆਉਣ ਅਤੇ ਜਾਂਚ ਤੋਂ ਬਾਅਦ ਵਾਪਸ ਛੱਡਣ ਲਈ ਨਿਰੰਤਰ ਚਲਾਏ ਗਏ।
- Download Babushahi App
-
-