Punjab ਦੇ ਸਰਕਾਰੀ ਸਕੂਲਾਂ ਦਾ ਸਮਾਂ ਬਦਲਿਆ: 1 ਮਾਰਚ ਤੋਂ ਲਾਗੂ ਹੋਣਗੇ ਨਵੇਂ ਹੁਕਮ
ਚੰਡੀਗੜ੍ਹ: 28 ਫਰਵਰੀ, 2026 : ਵੱਧਦੀ ਗਰਮੀ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਸੂਬੇ ਦੇ ਸਾਰੇ ਸਰਕਾਰੀ ਸਕੂਲਾਂ ਦੇ ਸਮੇਂ ਵਿੱਚ ਬਦਲਾਅ ਕਰਨ ਦਾ ਅਹਿਮ ਫੈਸਲਾ ਲਿਆ ਹੈ। ਸਿੱਖਿਆ ਵਿਭਾਗ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਇਹ ਨਵਾਂ ਸਮਾਂ 1 ਮਾਰਚ ਤੋਂ 31 ਮਾਰਚ, 2026 ਤੱਕ ਲਾਗੂ ਰਹੇਗਾ।
ਪ੍ਰਾਇਮਰੀ ਸਕੂਲ: ਸਵੇਰੇ 8:30 ਵਜੇ ਤੋਂ ਦੁਪਹਿਰ 2:30 ਵਜੇ ਤੱਕ। ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲ ਸਵੇਰੇ 8:30 ਵਜੇ ਤੋਂ ਦੁਪਹਿਰ 2:50 ਵਜੇ ਤੱਕ।
ਸਾਰੇ ਸਰਕਾਰੀ ਸਕੂਲਾਂ ਨੂੰ ਇਨ੍ਹਾਂ ਹੁਕਮਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਵਿਭਾਗ ਨੇ ਚੇਤਾਵਨੀ ਦਿੱਤੀ ਹੈ ਕਿ ਸਮੇਂ ਦੀ ਪਾਲਣਾ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
Click to Follow Babushahi Facebook page →