Punjab Breaking: ਬਲਾਤਕਾਰ ਦੇ ਦੋਸ਼ੀ ਨੂੰ 10 ਸਾਲ ਕੈਦ ਦੀ ਸਜ਼ਾ
ਰੋਹਿਤ ਗੁਪਤਾ
ਗੁਰਦਾਸਪੁਰ, 5 ਦਸੰਬਰ 2025- ਵਧੀਕ ਸੈਸ਼ਨ ਜੱਜ ਬਲਜਿੰਦਰ ਸਿੱਧੂ ਦੀ ਅਦਾਲਤ ਨੇ ਬਲਾਤਕਾਰ ਦੇ ਮਾਮਲੇ ਦੀ ਸੁਣਵਾਈ ਕਰਦਿਆਂ ਦੋਸ਼ੀ ਨੂੰ ਦਸ ਸਾਲ ਦੀ ਕੈਦ ਅਤੇ ਤਿੰਨ ਲੱਖ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ। ਦੱਸਣਯੋਗ ਹੈ ਕਿ ਪੀੜਤ ਲੜਕੀ ਨੇ ਇੱਕ ਬੱਚੇ ਨੂੰ ਜਨਮ ਵੀ ਦਿੱਤਾ ਸੀ। ਬੀਤੇ ਸਾਲ 11 ਜੁਲਾਈ ਨੂੰ, 22 ਸਾਲਾ ਪੀੜਿਤ ਨੇ ਸਦਰ ਪੁਲਿਸ ਸਟੇਸ਼ਨ ਨੂੰ ਦੱਸਿਆ ਕਿ ਉਨ੍ਹਾਂ ਦਾ ਗੁਆਂਢੀ ਦੇਸਾ ਮਸੀਹ, ਲਗਭਗ 42 ਸਾਲ ਦਾ ਹੈ ਅਤੇ ਵਿਆਹਿਆ ਹੋਇਆ ਹੈ ਅਤੇ ਉਸ ਦੇ ਤਿੰਨ ਬੱਚੇ ਵੀ ਹਨ, ਉਸਦੇ ਦੇਸਾ ਮਸੀਹ ਨਾਲ ਨਾਜਾਇਜ਼ ਸਬੰਧ ਬਣ ਗਏ।
ਉਸ ਸਮੇਂ ਉਹ ਪੰਜ ਤੋਂ ਛੇ ਮਹੀਨਿਆਂ ਦੀ ਗਰਭਵਤੀ ਸੀ। ਉਸ ਨੇ ਦੋਸ਼ ਲਗਾਇਆ ਕਿ ਦੇਸਾ ਮਸੀਹ ਅਕਸਰ ਉਸ ਦੇ ਘਰ ਆਉਂਦਾ ਸੀ, ਉਸ ਨੂੰ ਡਰਾਉਂਦਾ ਸੀ ਅਤੇ ਉਸ ਦੇ ਨਾਲ ਬਲਾਤਕਾਰ ਕਰਦਾ ਸੀ। ਪੀੜਿਤ ਦੇ ਬਿਆਨ ਦੇ ਆਧਾਰ 'ਤੇ, ਪੁਲਿਸ ਨੇ ਦੇਸਾ ਮਸੀਹ ਦੇ ਖ਼ਿਲਾਫ਼ ਬਲਾਤਕਾਰ ਦਾ ਮਾਮਲਾ ਦਰਜ ਕੀਤਾ ਅਤੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਵਧੀਕ ਸੈਸ਼ਨ ਜੱਜ ਬਲਜਿੰਦਰ ਸਿੱਧੂ ਦੀ ਅਦਾਲਤ ਨੇ ਦੋਸ਼ੀ ਨੂੰ ਦਸ ਸਾਲ ਦੀ ਕੈਦ ਅਤੇ ਤਿੰਨ ਲੱਖ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ।