Punjab Breaking : Vigilance Bureau ਦੀ ਵੱਡੀ ਕਾਰਵਾਈ! SDM ਨੂੰ ਲਿਆ 'ਹਿਰਾਸਤ' 'ਚ, ਪੜ੍ਹੋ ਪੂਰੀ ਖ਼ਬਰ
ਬਾਬੂਸ਼ਾਹੀ ਬਿਊਰੋ
ਬਟਾਲਾ, 22 ਨਵੰਬਰ, 2025 : ਪੰਜਾਬ (Punjab) ਦੇ ਬਟਾਲਾ (Batala) ਵਿੱਚ ਵਿਜੀਲੈਂਸ ਬਿਊਰੋ (Vigilance Bureau) ਨੇ ਇੱਕ ਵੱਡੀ ਕਾਰਵਾਈ ਕਰਦਿਆਂ ਐਸਡੀਐਮ (SDM) ਵਿਕਰਮਜੀਤ ਸਿੰਘ (Vikramjeet Singh) ਦੀ ਸਰਕਾਰੀ ਰਿਹਾਇਸ਼ 'ਤੇ ਛਾਪਾ ਮਾਰਿਆ। ਸ਼ੁੱਕਰਵਾਰ ਦੇਰ ਰਾਤ ਕੀਤੀ ਗਈ ਇਸ ਕਾਰਵਾਈ ਦੌਰਾਨ ਟੀਮ ਨੂੰ ਮੌਕੇ ਤੋਂ ਭਾਰੀ ਮਾਤਰਾ ਵਿੱਚ ਨਕਦੀ ਬਰਾਮਦ ਹੋਈ ਹੈ। ਵਿਜੀਲੈਂਸ ਦੀ ਟੀਮ ਨੇ ਐਸਡੀਐਮ ਨੂੰ ਹਿਰਾਸਤ ਵਿੱਚ ਲੈ ਲਿਆ ਹੈ ਅਤੇ ਉਨ੍ਹਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।
Vigilance Bureau ਨੇ ਕੋਨੇ-ਕੋਨੇ ਦੀ ਤਲਾਸ਼ੀ ਲਈ
ਟੀਮ ਨੇ ਘਰ ਦੇ ਕੋਨੇ-ਕੋਨੇ ਦੀ ਤਲਾਸ਼ੀ ਲਈ, ਜਿਸ ਵਿੱਚ ਭਾਰੀ ਮਾਤਰਾ ਵਿੱਚ ਨਕਦੀ ਮਿਲਣ ਦੀ ਖ਼ਬਰ ਹੈ। ਹਾਲਾਂਕਿ, ਅਜੇ ਤੱਕ ਬਰਾਮਦ ਹੋਈ ਕੁੱਲ ਰਾਸ਼ੀ ਦਾ ਅਧਿਕਾਰਤ ਅੰਕੜਾ ਜਾਰੀ ਨਹੀਂ ਕੀਤਾ ਗਿਆ ਹੈ।
ਖ਼ਬਰ Update ਕੀਤੀ ਜਾ ਰਹੀ ਹੈ।