Punjab Election Results : ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ 'ਚ AAP ਸਭ ਤੋਂ ਅੱਗੇ; ਵੇਖੋ ਅੰਕੜੇ (8.30 AM)
ਬਾਬੂਸ਼ਾਹੀ ਬਿਊਰੋ
ਚੰਡੀਗੜ੍ਹ, 18 ਦਸੰਬਰ 2025: ਪੰਜਾਬ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੇ ਨਤੀਜਿਆਂ ਵਿੱਚ ਆਮ ਆਦਮੀ ਪਾਰਟੀ (AAP) ਨੇ ਆਪਣੀ ਬੜ੍ਹਤ ਬਣਾਈ ਰੱਖੀ ਹੈ। ਇਨ੍ਹਾਂ ਚੋਣਾਂ ਲਈ ਵੋਟਾਂ ਦੀ ਗਿਣਤੀ (Counting) ਦੇਰ ਰਾਤ ਤੱਕ ਜਾਰੀ ਰਹੀ।
ਤਾਜ਼ਾ ਅੰਕੜਿਆਂ ਮੁਤਾਬਕ, ਜ਼ਿਲ੍ਹਾ ਪ੍ਰੀਸ਼ਦ ਦੀਆਂ ਕੁੱਲ 347 ਸੀਟਾਂ ਵਿੱਚੋਂ ਹੁਣ ਤੱਕ 145 ਸੀਟਾਂ ਦੇ ਨਤੀਜੇ ਐਲਾਨੇ ਜਾ ਚੁੱਕੇ ਹਨ। ਇਨ੍ਹਾਂ ਵਿੱਚੋਂ 'ਆਪ' ਨੇ 99 ਸੀਟਾਂ 'ਤੇ ਜਿੱਤ ਹਾਸਲ ਕੀਤੀ ਹੈ, ਜਦਕਿ ਕਾਂਗਰਸ (Congress) ਨੂੰ 26, ਸ਼੍ਰੋਮਣੀ ਅਕਾਲੀ ਦਲ (SAD) ਨੂੰ 11, ਭਾਜਪਾ (BJP) ਨੂੰ 1 ਅਤੇ ਆਜ਼ਾਦ (Independent) ਉਮੀਦਵਾਰਾਂ ਨੂੰ 3 ਸੀਟਾਂ ਮਿਲੀਆਂ ਹਨ।
ਇਸੇ ਤਰ੍ਹਾਂ ਬਲਾਕ ਸੰਮਤੀ ਦੀਆਂ ਕੁੱਲ 2838 ਸੀਟਾਂ ਵਿੱਚੋਂ 2341 ਸੀਟਾਂ ਦੇ ਨਤੀਜੇ ਸਾਹਮਣੇ ਆ ਚੁੱਕੇ ਹਨ। ਇਨ੍ਹਾਂ ਵਿੱਚ ਵੀ 'ਆਪ' ਨੇ ਵੱਡੀ ਜਿੱਤ ਦਰਜ ਕਰਦੇ ਹੋਏ 1464 ਸੀਟਾਂ ਆਪਣੇ ਨਾਮ ਕੀਤੀਆਂ ਹਨ। ਉੱਥੇ ਹੀ, ਕਾਂਗਰਸ ਨੇ 409, ਅਕਾਲੀ ਦਲ ਨੇ 293, ਭਾਜਪਾ ਨੇ 32 ਅਤੇ ਆਜ਼ਾਦ ਉਮੀਦਵਾਰਾਂ ਨੇ 143 ਸੀਟਾਂ 'ਤੇ ਜਿੱਤ ਦਰਜ ਕੀਤੀ ਹੈ।