Rajinder Gupta ਵੱਲੋਂ ਨਾਮਜ਼ਦਗੀ ਪੱਤਰ ਦਾਖਲ, CM ਮਾਨ ਵੀ ਰਹੇ ਮੌਜੂਦ
ਹਰਸ਼ਬਾਬ ਸਿੱਧੂ
ਚੰਡੀਗੜ੍ਹ, 10 ਅਕਤੂਬਰ, 2025: ਆਮ ਆਦਮੀ ਪਾਰਟੀ (ਆਪ) ਦੇ ਪੰਜਾਬ ਤੋਂ ਰਾਜ ਸਭਾ ਉਮੀਦਵਾਰ ਰਜਿੰਦਰ ਗੁਪਤਾ ਨੇ ਆਪਣਾ ਨਾਮਜ਼ਦਗੀ ਪੱਤਰ ਦਾਖਲ ਕਰ ਦਿੱਤਾ ਹੈ। ਇਸ ਮੌਕੇ 'ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, 'ਆਪ' ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਮੌਜੂਦ ਸਨ।
ਕੌਣ ਹਨ ਰਾਜਿੰਦਰ ਗੁਪਤਾ?
1. ਰਾਜਿੰਦਰ ਗੁਪਤਾ ਪੰਜਾਬ ਦੇ ਇੱਕ ਪ੍ਰਮੁੱਖ ਉਦਯੋਗਪਤੀ ਅਤੇ ਟ੍ਰਾਈਡੈਂਟ ਗਰੁੱਪ (Trident Group) ਦੇ ਸੰਸਥਾਪਕ ਹਨ।
2. ਦੱਸ ਦੇਈਏ ਕਿ ਰਾਜਿੰਦਰ ਗੁਪਤਾ ਇਸ ਤੋਂ ਪਹਿਲਾਂ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ-ਭਾਜਪਾ ਸਰਕਾਰਾਂ ਵਿੱਚ ਵੀ ਅਹੁਦਿਆਂ 'ਤੇ ਰਹਿ ਚੁੱਕੇ ਹਨ।
3. ਗੁਪਤਾ ਨੇ ਕਾਂਗਰਸ (2012-2017) ਅਤੇ ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ (2017-2022) ਦੋਵਾਂ ਸਰਕਾਰਾਂ ਦੇ ਅਧੀਨ 2012 ਤੋਂ 2022 ਤੱਕ ਪੰਜਾਬ ਰਾਜ ਯੋਜਨਾ ਬੋਰਡ ਦੇ ਉਪ-ਚੇਅਰਮੈਨ ਵਜੋਂ ਵੀ ਕੰਮ ਕੀਤਾ ਹੈ।

ਕਿਉਂ ਹੋ ਰਹੀ ਹੈ ਉਪ-ਚੋਣ?
ਇਹ ਰਾਜ ਸਭਾ ਸੀਟ 'ਆਪ' ਸਾਂਸਦ ਸੰਜੀਵ ਅਰੋੜਾ ਦੇ ਅਸਤੀਫੇ ਕਾਰਨ ਖਾਲੀ ਹੋਈ ਹੈ। ਸੰਜੀਵ ਅਰੋੜਾ ਨੇ ਲੁਧਿਆਣਾ ਪੱਛਮੀ ਤੋਂ ਵਿਧਾਨ ਸਭਾ ਦੀ ਉਪ-ਚੋਣ ਜਿੱਤਣ ਤੋਂ ਬਾਅਦ ਰਾਜ ਸਭਾ ਤੋਂ ਅਸਤੀਫਾ ਦੇ ਦਿੱਤਾ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਭਗਵੰਤ ਮਾਨ ਕੈਬਨਿਟ ਵਿੱਚ ਮੰਤਰੀ ਬਣਾਇਆ ਗਿਆ ਸੀ।
