Rohit Sharma ਨੂੰ ਮਿਸਲ ਸਤਲੁਜ ਪਾਰਟੀ ਦੇ ਪਟਿਆਲਾ ਜ਼ਿਲ੍ਹੇ ਦੇ ਯੂਥ ਪ੍ਰਧਾਨ: ਅਜੇਪਾਲ ਸਿੰਘ ਬਰਾੜ
ਪਟਿਆਲਾ 13 ਅਗਸਤ, 2026
ਮਿਸਲ ਸਤਲੁਜ ਪਾਰਟੀ ਵੱਲੋਂ ਆਪਣੇ ਜਥੇਬੰਦਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਅਤੇ ਨੌਜਵਾਨ ਵਰਗ ਨੂੰ ਮਿਸਲ ਸਤਲੁਜ ਪਾਰਟੀ ਨਾਲ ਜੋੜਨ ਦੀ ਦਿਸ਼ਾ ਵਿੱਚ ਸ੍ਰੀ ਰੌਹਿਤ ਸ਼ਰਮਾ ਨੂੰ ਪਟਿਆਲਾ ਜ਼ਿਲ੍ਹੇ ਦੇ ਯੂਥ ਵਿੰਗ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।
ਇਸ ਮੌਕੇ ਮਿਸਲ ਸਤਲੁਜ ਪਾਰਟੀ ਦੇ ਪ੍ਰਧਾਨ ਸਰਦਾਰ ਅਜੇਪਾਲ ਸਿੰਘ ਬਰਾੜ ਨੇ ਸ੍ਰੀ ਰੌਹਿਤ ਸ਼ਰਮਾ ਦਾ ਪਾਰਟੀ ਵਿੱਚ ਨਿੱਘਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਨਵੀਂ ਜ਼ਿੰਮੇਵਾਰੀ ਲਈ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਰੌਹਿਤ ਸ਼ਰਮਾ ਦੀ ਸਰਗਰਮ ਸ਼ਮੂਲੀਅਤ ਨਾਲ ਪਟਿਆਲਾ ਜ਼ਿਲ੍ਹੇ ਵਿੱਚ ਮਿਸਲ ਸਤਲੁਜ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਨਵੀਂ ਤਾਕਤ ਮਿਲੇਗੀ ਅਤੇ ਵੱਡੀ ਗਿਣਤੀ ਵਿੱਚ ਨੌਜਵਾਨ ਪਾਰਟੀ ਨਾਲ ਜੁੜਨਗੇ।
ਸਰਦਾਰ ਅਜੇਪਾਲ ਸਿੰਘ ਬਰਾੜ ਨੇ ਕਿਹਾ ਕਿ ਪੰਜਾਬ ਦੇ ਭਵਿੱਖ ਨੂੰ ਮਜ਼ਬੂਤ ਬਣਾਉਣ ਵਿੱਚ ਨੌਜਵਾਨਾਂ ਦੀ ਭੂਮਿਕਾ ਸਭ ਤੋਂ ਅਹਿਮ ਹੈ। ਮਿਸਲ ਸਤਲੁਜ ਪਾਰਟੀ ਨੌਜਵਾਨਾਂ ਨੂੰ ਪੰਜਾਬ ਦੇ ਹੱਕਾਂ, ਹਿੱਤਾਂ ਅਤੇ ਭਵਿੱਖ ਦੀ ਲੜਾਈ ਨਾਲ ਜੋੜਨ ਲਈ ਲਗਾਤਾਰ ਯਤਨਸ਼ੀਲ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਸ੍ਰੀ ਰੌਹਿਤ ਸ਼ਰਮਾ ਆਪਣੀ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਂਦਿਆਂ ਪਟਿਆਲਾ ਵਿੱਚ ਯੂਥ ਵਿੰਗ ਨੂੰ ਹੋਰ ਮਜ਼ਬੂਤ ਕਰਨਗੇ।
ਇਸ ਮੌਕੇ ਯਾਦਵਿੰਦਰ ਸਿੰਘ ਯਾਦੂ, ਕੌਮੀ ਪ੍ਰਧਾਨ ਯੂਥ ਵਿੰਗ, ਸ੍ਰੀ ਅੰਮ੍ਰਿਤਸਰ ਸਿੰਘ, ਕੌਮੀ ਕਨਵੀਨਰ ‘ਪੂਰਾ ਪੰਜਾਬ ਲਹਿਰ’, ਅਤੇ ਹਰਜੀਤ ਸਿੰਘ ਖਿਜਰਾਬਾਦ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।
- Download Babushahi App
-
-