SIR : ਬਠਿੰਡਾ ਜ਼ਿਲ੍ਹੇ ਦੇ ਪੋਲਿੰਗ ਸਟੇਸ਼ਨਾਂ 'ਤੇ 16 ਅਗਸਤ ਨੂੰ ਹੋਣਗੇ ਨਵੀਆਂ ਵੋਟਰ ਸੂਚੀਆਂ ਦੇ ਦਰਸ਼ਨ
ਅਸ਼ੋਕ ਵਰਮਾ
ਬਠਿੰਡਾ, 14 ਅਗਸਤ 2026: ਮੁੱਖ ਚੋਣ ਅਫ਼ਸਰ, ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮੁਢਲੀ ਪ੍ਰਕਾਸਿਤ ਵੋਟਰ ਸੂਚੀ ਸਬੰਧੀ ਵੇਰਵੇ ਦਿਖਾਏ ਜਾਣ ਸਬੰਧੀ ਜ਼ਿਲ੍ਹੇ ਭਰ ‘ਚ ਵਿਸ਼ੇਸ਼ ਕੈਂਪ 16 ਅਗਸਤ (ਐਤਵਾਰ) ਨੂੰ ਲਗਾਏ ਜਾਣਗੇ। ਇਹ ਜਾਣਕਾਰੀ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਰਾਜੇਸ਼ ਧੀਮਾਨ ਨੇ ਸਾਂਝੀ ਕੀਤੀ।ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ 16 ਅਗਸਤ ਵਾਲੇ ਦਿਨ ਸਬੰਧਤ ਬੀ.ਐਲ.ਓਜ਼ ਆਪਣੇ ਪੋਲਿੰਗ ਬੂਥਾਂ ‘ਤੇ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਬੈਠਣਗੇ। ਇਸ ਦੌਰਾਨ ਬੀ.ਐਲ.ਓਜ਼ ਵੱਲੋਂ ਆਮ ਨਾਗਰਿਕਾਂ ਨੂੰ ਮੁਢਲੀ ਪ੍ਰਕਾਸ਼ਿਤ ਵੋਟਰ ਸੂਚੀ ਵਿੱਚ ਆਪਣੇ ਨਾਮ ਅਤੇ ਵੇਰਵੇ ਦਿਖਾਏ ਜਾਣਗੇ ਅਤੇ ਦਾਅਵੇ ਅਤੇ ਇਤਰਾਜ ਪ੍ਰਾਪਤ ਕੀਤੇ ਜਾਣਗੇ। ਜ਼ਿਲ੍ਹਾ ਚੋਣ ਅਫ਼ਸਰ ਨੇ ਜ਼ਿਲ੍ਹੇ ਦੇ ਆਮ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਸਬੰਧਤ ਬੀ.ਐਲ.ਓਜ਼ ਕੋਲ ਜਾਕੇ ਮੁਢਲੀ ਪ੍ਰਕਾਸ਼ਿਤ ਵੋਟਰ ਸੂਚੀ ਵਿੱਚ ਆਪਣੇ ਨਾਮ ਅਤੇ ਵੇਰਵੇ ਚੈਕ ਕਰ ਸਕਦੇ ਹਨ ਅਤੇ ਜੇਕਰ ਪ੍ਰਕਾਸ਼ਿਤ ਵੋਟਰ ਸੂਚੀ ਵਿੱਚ ਕੋਈ ਊਣਤਾਈ ਪਾਈ ਜਾਂਦੀ ਹੈ ਤਾਂ ਉਹ ਆਪਣੇ ਦਾਅਵੇ ਅਤੇ ਇਤਰਾਜ ਬੀ.ਐਲ.ਓ. ਕੋਲ ਪੇਸ਼ ਕਰ ਸਕਦੇ ਹਨ।
- Download Babushahi App
-
-