SIR -ਬੀ.ਐੱਲ.ਓਜ਼ ਵਲੋਂ 3 ਅਗਸਤ ਤੱਕ ਭਰਵਾਏ ਜਾਣਗੇ ਫਾਰਮ : ਜ਼ਿਲ੍ਹਾ ਚੋਣ ਅਫ਼ਸਰ
ਅਸ਼ੋਕ ਵਰਮਾ
ਬਠਿੰਡਾ, 30 ਜੁਲਾਈ 2026 : ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਮੁੱਖ ਚੋਣ ਅਫਸਰ ਪੰਜਾਬ ਵਲੋਂ ਵੋਟਰ ਸੂਚੀ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ) ਸਬੰਧੀ ਜਾਰੀ ਕੀਤੇ ਗਏ ਸ਼ਡਿਊਲ ਤਹਿਤ 3 ਅਗਸਤ ਤੱਕ ਫਾਰਮ ਭਰਵਾਏ ਜਾਣਗੇ।
ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਦੱਸਿਆ ਕਿ ਜ਼ਿਲ੍ਹੇ ਦੇ 1192 ਬੀ.ਐੱਲ.ਓਜ਼ (ਬੂਥ ਲੈਵਲ ਅਫ਼ਸਰ) ਵਲੋਂ ਘਰ-ਘਰ ਜਾ ਕੇ ਵੋਟਰਾਂ ਤੋਂ ਗਣਨਾ ਫਾਰਮ ਭਰਵਾਉਣ ਸਬੰਧੀ ਕੰਮਾਂ ਆਖਰੀ ਪੜਾਅ ਤੇ ਹੈ ਅਤੇ 3 ਅਗਸਤ 2026 ਤੱਕ ਇਸ ਕੰਮ ਨੂੰ ਮੁਕੰਮਲ ਕਰ ਲਿਆ ਜਾਵੇਗਾ।
ਉਨ੍ਹਾਂ ਦੱਸਿਆ ਕਿ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ) ਸਬੰਧੀ ਜਿਹੜੇ ਲੋਕ ਫਾਰਮ ਭਰਨ ਤੋਂ ਰਹਿ ਗਏ ਹਨ, ਉਹ ਆਪਣੇ ਫਾਰਮ ਭਰਕੇ ਸਬੰਧਤ ਬੀ.ਐਲ.ਓ. ਕੋਲ ਜ਼ਰੂਰ ਜਮ੍ਹਾ ਕਰਵਾਉਣ ਤਾਂ ਜੋ ਉਹ ਆਪਣੀ ਵੋਟ ਦੇ ਹੱਕ ਤੋਂ ਵਾਂਝੇ ਨਾ ਰਹਿ ਸਕਣ।
ਉਨ੍ਹਾਂ ਦੱਸਿਆ ਕਿ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਬਾਰੇ ਕਿਸੇ ਵੀ ਕਿਸਮ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਨਾਗਰਿਕ, ਚੋਣ ਕਮਿਸ਼ਨ ਦੇ ਟੌਲ ਫਰੀ ਨੰਬਰ 1950 'ਤੇ ਸੰਪਰਕ ਕਰ ਸਕਦੇ ਹਨ।
- Download Babushahi App
-
-