ਚੈਕਿੰਗ ਕੀਤੇ ਜਾਣ ਦਾ ਦ੍ਰਿਸ਼
ਦੀਦਾਰ ਗੁਰਨਾ
ਪਟਿਆਲਾ 2 ਜੁਲਾਈ 2026 : ਸੀਨੀਅਰ ਪੁਲਿਸ ਕਪਤਾਨ (ਐਸ.ਐਸ.ਪੀ.) ਵਰੁਣ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪਟਿਆਲਾ ਪੁਲਿਸ ਵੱਲੋਂ ਜ਼ਿਲ੍ਹੇ ਭਰ ਵਿੱਚ ਵਿਸ਼ੇਸ਼ ਨਾਕਾਬੰਦੀ ਕਰਕੇ ਵਾਹਨਾਂ ਦੀ ਸਖ਼ਤ ਚੈਕਿੰਗ ਕੀਤੀ ਗਈ , ਇਸ ਵਿਸ਼ੇਸ਼ ਮੁਹਿੰਮ ਦੌਰਾਨ ਗੈਰ-ਕਾਨੂੰਨੀ ਗਤੀਵਿਧੀਆਂ, ਨਸ਼ੀਲੇ ਪਦਾਰਥਾਂ ਦੀ ਤਸਕਰੀ ਅਤੇ ਹੋਰ ਅਪਰਾਧਿਕ ਵਾਰਦਾਤਾਂ ਨੂੰ ਰੋਕਣ ਦੇ ਮੰਤਵ ਨਾਲ ਸ਼ੱਕੀ ਵਾਹਨਾਂ ਅਤੇ ਵਿਅਕਤੀਆਂ ਦੀ ਡੂੰਘਾਈ ਨਾਲ ਜਾਂਚ ਕੀਤੀ ਗਈ , ਪੁਲਿਸ ਟੀਮਾਂ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਮੁੱਖ ਮਾਰਗਾਂ ਅਤੇ ਸੰਵੇਦਨਸ਼ੀਲ ਥਾਵਾਂ 'ਤੇ ਨਾਕੇ ਲਗਾ ਕੇ ਹਰ ਆਉਣ-ਜਾਣ ਵਾਲੇ ਵਾਹਨ ਦੀ ਬਾਰੀਕੀ ਨਾਲ ਤਲਾਸ਼ੀ ਲਈ ਗਈ
ਪਟਿਆਲਾ ਪੁਲਿਸ ਅਧਿਕਾਰੀਆਂ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਜ਼ਿਲ੍ਹੇ ਵਿੱਚ ਕਾਨੂੰਨ-ਵਿਵਸਥਾ ਨੂੰ ਹੋਰ ਮਜ਼ਬੂਤ ਬਣਾਈ ਰੱਖਣ, ਨਸ਼ਾ ਤਸਕਰਾਂ ਅਤੇ ਅਪਰਾਧਿਕ ਅਨਸਰਾਂ 'ਤੇ ਨਕੇਲ ਕੱਸਣ ਲਈ ਅਜਿਹੀਆਂ ਵਿਸ਼ੇਸ਼ ਮੁਹਿੰਮਾਂ ਲਗਾਤਾਰ ਜਾਰੀ ਰਹਿਣਗੀਆਂ , ਉਨ੍ਹਾਂ ਕਿਹਾ ਕਿ ਲੋਕਾਂ ਦੀ ਸੁਰੱਖਿਆ ਅਤੇ ਸ਼ਾਂਤੀ ਨੂੰ ਯਕੀਨੀ ਬਣਾਉਣਾ ਪਟਿਆਲਾ ਪੁਲਿਸ ਦੀ ਸਭ ਤੋਂ ਵੱਡੀ ਤਰਜੀਹ ਹੈ , ਪਟਿਆਲਾ ਪੁਲਿਸ ਨੇ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਹੈ ਕਿ ਜੇਕਰ ਕਿਸੇ ਵੀ ਸ਼ੱਕੀ ਵਿਅਕਤੀ, ਵਾਹਨ ਜਾਂ ਗੈਰ-ਕਾਨੂੰਨੀ ਗਤੀਵਿਧੀ ਬਾਰੇ ਜਾਣਕਾਰੀ ਹੋਵੇ ਤਾਂ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਜਾਵੇ, ਤਾਂ ਜੋ ਸਮੇਂ ਸਿਰ ਪ੍ਰਭਾਵਸ਼ਾਲੀ ਕਾਰਵਾਈ ਕੀਤੀ ਜਾ ਸਕੇ
- Download Babushahi App
-
-