ਰਾਤ ਸਮੇਂ ਦੀ ਚੈਕਿੰਗ ਦਾ ਦ੍ਰਿਸ਼
ਦੀਦਾਰ ਗੁਰਨਾ
ਫਤਿਹਗੜ੍ਹ ਸਾਹਿਬ 30 ਸਤੰਬਰ 2026 : ਫਤਹਿਗੜ੍ਹ ਸਾਹਿਬ ਪੁਲਿਸ ਵੱਲੋਂ ਜ਼ਿਲ੍ਹੇ ਵਿੱਚ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਰਾਤ ਸਮੇਂ ਵੀ ਵਿਸ਼ੇਸ਼ ਚੈਕਿੰਗ ਅਤੇ ਪੈਟਰੋਲਿੰਗ ਕੀਤੀ ਜਾ ਰਹੀ ਹੈ , ਪੁਲਿਸ ਵੱਲੋਂ ਮੁੱਖ ਰਸਤਿਆਂ ਅਤੇ ਸੰਵੇਦਨਸ਼ੀਲ ਥਾਵਾਂ ’ਤੇ ਨਾਕਾਬੰਦੀ ਕਰਕੇ ਆਉਣ-ਜਾਣ ਵਾਲੇ ਵਾਹਨਾਂ ਦੀ ਜਾਂਚ ਕੀਤੀ ਜਾ ਰਹੀ ਹੈ , ਪੁਲਿਸ ਵੱਲੋਂ ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਬਾਰੀਕੀ ਨਾਲ ਜਾਂਚ ਕਰਨ ਦੇ ਨਾਲ-ਨਾਲ ਕਾਨੂੰਨ ਵਿਵਸਥਾ ’ਤੇ ਵੀ ਨਜ਼ਰ ਰੱਖੀ ਜਾ ਰਹੀ ਹੈ , ਇਸ ਮੁਹਿੰਮ ਦਾ ਮਕਸਦ ਲੋਕਾਂ ਨੂੰ ਸੁਰੱਖਿਅਤ ਮਾਹੌਲ ਮੁਹੱਈਆ ਕਰਵਾਉਣਾ ਅਤੇ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਪਹਿਲਾਂ ਹੀ ਰੋਕਣਾ ਹੈ
ਪੁਲਿਸ ਅਨੁਸਾਰ ਨਾਈਟ ਚੈਕਿੰਗ ਅਤੇ ਨਾਕਾਬੰਦੀ ਦੌਰਾਨ ਅਪਰਾਧ ’ਤੇ ਰੋਕ ਲਗਾਉਣ, ਸ਼ੱਕੀ ਵਾਹਨਾਂ ਦੀ ਜਾਂਚ ਕਰਨ, ਕ੍ਰਾਈਮ ’ਤੇ ਨਕੇਲ ਕੱਸਣ ਅਤੇ ਸੁਰੱਖਿਅਤ ਸਮਾਜ ਤੇ ਸੁਰੱਖਿਅਤ ਪੰਜਾਬ ਲਈ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ
ਫਤਿਹਗੜ੍ਹ ਸਾਹਿਬ ਪੁਲਿਸ ਵੱਲੋਂ ਲੋਕਾਂ ਨੂੰ ਵੀ ਅਪੀਲ ਕੀਤੀ ਗਈ ਹੈ ਕਿ ਉਹ ਪੁਲਿਸ ਦਾ ਸਹਿਯੋਗ ਕਰਨ ਅਤੇ ਕਿਸੇ ਵੀ ਸ਼ੱਕੀ ਗਤੀਵਿਧੀ ਜਾਂ ਵਿਅਕਤੀ ਬਾਰੇ ਤੁਰੰਤ ਪੁਲਿਸ ਨੂੰ ਸੂਚਿਤ ਕਰਨ
- Download Babushahi App
-
-