Weather Update : ਪੰਜਾਬ ਦੇ 16 ਜ਼ਿਲ੍ਹਿਆਂ ਲਈ ਮੀਂਹ ਅਤੇ ਗਰਜ ਦੀ ਚੇਤਾਵਨੀ ਜਾਰੀ
ਬਾਬੂਸ਼ਾਹੀ ਬਿਊਰੋ
ਚੰਡੀਗੜ੍ਹ, 16 ਜੂਨ 2026 ਪੰਜਾਬ ਦੇ 16 ਜ਼ਿਲ੍ਹਿਆਂ ਵਿੱਚ ਮੀਂਹ, ਗਰਜ, ਬਿਜਲੀ ਡਿੱਗਣ ਅਤੇ ਤੇਜ਼ ਹਵਾਵਾਂ ਲਈ Yellow ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਅਨੁਸਾਰ ਇਨ੍ਹਾਂ ਜ਼ਿਲ੍ਹਿਆਂ ਵਿੱਚ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾਵਾਂ ਚੱਲ ਸਕਦੀਆਂ ਹਨ। ਚੰਡੀਗੜ੍ਹ ਵਿੱਚ ਦਿਨ ਭਰ ਬੱਦਲਵਾਈ ਰਹਿਣ ਦੀ ਉਮੀਦ ਹੈ।
ਸੂਬੇ ਦੇ ਕਈ ਇਲਾਕਿਆਂ ਵਿੱਚ ਹੋਈ ਬਾਰਿਸ਼ ਕਾਰਨ ਵੱਧ ਤੋਂ ਵੱਧ ਤਾਪਮਾਨ 0.4 ਡਿਗਰੀ ਸੈਲਸੀਅਸ ਡਿੱਗ ਗਿਆ ਹੈ, ਜਿਸ ਨਾਲ ਤਾਪਮਾਨ ਆਮ ਦੇ ਨੇੜੇ ਆ ਗਿਆ ਹੈ। ਫਰੀਦਕੋਟ ਵਿੱਚ ਸਭ ਤੋਂ ਵੱਧ ਤਾਪਮਾਨ 39.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਮੌਸਮ ਵਿਭਾਗ ਦੇ ਅਨੁਸਾਰ, ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਫਤਿਹਗੜ੍ਹ ਸਾਹਿਬ, ਪਟਿਆਲਾ ਅਤੇ ਤਰਨਤਾਰਨ ਵਿੱਚ ਕੁਝ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਇਨ੍ਹਾਂ ਜ਼ਿਲ੍ਹਿਆਂ ਵਿੱਚ ਗਰਜ, ਬਿਜਲੀ ਡਿੱਗਣ ਅਤੇ ਤੇਜ਼ ਹਵਾਵਾਂ ਚੱਲਣ ਦੀ ਵੀ ਸੰਭਾਵਨਾ ਹੈ।
- Download Babushahi App
-
-