Weather Update : ਸੰਘਣੀ ਧੁੰਦ ਪੈਣੀ ਸ਼ੁਰੂ, ਜਾਣੋ ਪੰਜਾਬ ਦੇ ਮੌਸਮ ਦਾ ਹਾਲ
ਬਾਬੂਸ਼ਾਹੀ ਬਿਊਰੋ
ਮੋਹਾਲੀ 20 ਨਵੰਬਰ 2026
ਅੱਜ ਪੰਜਾਬ ਅਤੇ ਚੰਡੀਗੜ੍ਹ ਲਈ ਸੰਘਣੀ ਧੁੰਦ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਮੌਸਮ ਵਿਭਾਗ ਅਨੁਸਾਰ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਰੂਪਨਗਰ ਅਤੇ ਅੰਮ੍ਰਿਤਸਰ ਦੇ ਕੁਝ ਸਥਾਨਾਂ 'ਤੇ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ।
ਇਸ ਨਾਲ ਸਵੇਰ ਵੇਲੇ ਦ੍ਰਿਸ਼ਟੀ ਘੱਟ ਸਕਦੀ ਹੈ, ਜਿਸ ਨਾਲ ਸੜਕ, ਰੇਲ ਅਤੇ ਹਵਾਈ ਆਵਾਜਾਈ ਵਿੱਚ ਵਿਘਨ ਪੈ ਸਕਦਾ ਹੈ। ਮੌਸਮ ਵਿਭਾਗ ਨੇ 22 ਨਵੰਬਰ ਤੱਕ ਸੰਘਣੀ ਧੁੰਦ ਦੀ ਚੇਤਾਵਨੀ ਜਾਰੀ ਕੀਤੀ ਹੈ।
ਇਸ ਦੌਰਾਨ, ਪੰਜਾਬ ਅਤੇ ਚੰਡੀਗੜ੍ਹ ਵਿੱਚ ਘੱਟੋ-ਘੱਟ ਤਾਪਮਾਨ 0.2 ਡਿਗਰੀ ਸੈਲਸੀਅਸ ਘਟਿਆ, ਜਿਸ ਨਾਲ ਤਾਪਮਾਨ ਆਮ ਦੇ ਨੇੜੇ ਆ ਗਿਆ। ਸੂਬੇ ਵਿੱਚ ਸਭ ਤੋਂ ਘੱਟ ਤਾਪਮਾਨ ਫਰੀਦਕੋਟ ਵਿੱਚ 7.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਦੋਂ ਕਿ ਚੰਡੀਗੜ੍ਹ ਵਿੱਚ ਘੱਟੋ-ਘੱਟ ਤਾਪਮਾਨ 10.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਮੌਸਮ ਵਿਭਾਗ ਅਨੁਸਾਰ ਅਗਲੇ ਹਫ਼ਤੇ ਚੰਡੀਗੜ੍ਹ ਵਿੱਚ ਰਾਤ ਦਾ ਤਾਪਮਾਨ ਹੌਲੀ-ਹੌਲੀ ਘਟਣ ਦੀ ਉਮੀਦ ਹੈ
ਅਗਲੇ ਹਫ਼ਤੇ ਚੰਡੀਗੜ੍ਹ ਵਿੱਚ ਰਾਤ ਦਾ ਤਾਪਮਾਨ ਹੌਲੀ-ਹੌਲੀ ਘਟਣ ਦੀ ਉਮੀਦ ਹੈ। ਘੱਟੋ-ਘੱਟ ਤਾਪਮਾਨ ਆਮ ਨਾਲੋਂ ਘੱਟ ਰਹਿਣ ਕਾਰਨ ਰਾਤਾਂ ਅਤੇ ਸਵੇਰਾਂ ਵਿੱਚ ਠੰਢ ਵਧੇਗੀ।
ਅਗਲੇ ਦੋ ਦਿਨਾਂ ਤੱਕ ਪੰਜਾਬ ਵਿੱਚ ਉੱਤਰੀ ਹਵਾਵਾਂ, ਭਾਵ ਪਹਾੜਾਂ ਤੋਂ ਠੰਢੀਆਂ ਹਵਾਵਾਂ ਚੱਲਣ ਦੀ ਉਮੀਦ ਹੈ, ਜਿਸ ਨਾਲ ਤਾਪਮਾਨ ਹੋਰ ਵੀ ਘੱਟ ਸਕਦਾ ਹੈ। ਸੂਬੇ ਵਿੱਚ ਘੱਟੋ-ਘੱਟ ਤਾਪਮਾਨ ਪਹਿਲਾਂ ਹੀ ਸਿੰਗਲ ਡਿਜਿਟ 'ਤੇ ਪਹੁੰਚ ਗਿਆ ਹੈ।
- Download Babushahi App
-
-