Weather Update- ਪੰਜਾਬ ਅਤੇ ਚੰਡੀਗੜ੍ਹ ਵਿੱਚ ਕਈ ਥਾਵਾਂ 'ਤੇ ਪਵੇਗਾ ਮੀਂਹ
ਤਾਪਮਾਨ ਵਿੱਚ 0.7 ਡਿਗਰੀ ਦੀ ਗਿਰਾਵਟ
ਸਭ ਤੋਂ ਵੱਧ ਤਾਪਮਾਨ ਬਠਿੰਡਾ ਵਿੱਚ 35.8 ਡਿਗਰੀ
ਬਾਬੂਸ਼ਾਹੀ ਬਿਊਰੋ
ਮੋਹਾਲੀ 20 ਅਗਸਤ, 2026
ਪੰਜਾਬ ਅਤੇ ਚੰਡੀਗੜ੍ਹ ਵਿੱਚ ਮਾਨਸੂਨ ਅਜੇ ਵੀ ਸਰਗਰਮ ਹੈ। ਅੱਜ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਚੰਡੀਗੜ੍ਹ ਵਿੱਚ ਅੰਸ਼ਕ ਤੌਰ 'ਤੇ ਬੱਦਲਵਾਈ ਰਹੇਗੀ ਅਤੇ ਇੱਕ ਜਾਂ ਦੋ ਵਾਰ ਗਰਜ-ਤੂਫ਼ਾਨ ਦੀ ਸੰਭਾਵਨਾ ਹੈ। ਮੀਂਹ ਕਾਰਨ ਪੰਜਾਬ ਵਿੱਚ ਵੱਧ ਤੋਂ ਵੱਧ ਤਾਪਮਾਨ 0.7 ਡਿਗਰੀ ਸੈਲਸੀਅਸ ਡਿੱਗ ਗਿਆ ਹੈ, ਜਿਸ ਨਾਲ ਤਾਪਮਾਨ ਆਮ ਦੇ ਨੇੜੇ ਆ ਗਿਆ ਹੈ। ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਬਠਿੰਡਾ ਵਿੱਚ 35.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ ਅਤੇ ਮੋਹਾਲੀ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਮੋਗਾ, ਲੁਧਿਆਣਾ, ਬਰਨਾਲਾ, ਸੰਗਰੂਰ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ ਵੀ ਕਿਤੇ-ਕਿਤੇ ਮੀਂਹ ਦੀ ਸੰਭਾਵਨਾ ਹੈ। ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਬਠਿੰਡਾ ਅਤੇ ਮਾਨਸਾ ਵਿੱਚ ਵੀ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।
ਮੌਨਸੂਨ ਟ੍ਰਾਫ ਇਸ ਸਮੇਂ ਫਿਰੋਜ਼ਪੁਰ ਅਤੇ ਉੱਤਰੀ ਭਾਰਤ ਦੇ ਕੁਝ ਹਿੱਸਿਆਂ ਵਿੱਚੋਂ ਲੰਘ ਰਿਹਾ ਹੈ। ਇਸ ਕਾਰਨ ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਸਰਗਰਮ ਹੈ। ਕਈ ਇਲਾਕਿਆਂ ਵਿੱਚ ਬੱਦਲਵਾਈ ਰਹੇਗੀ, ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਕੁਝ ਥਾਵਾਂ 'ਤੇ ਗਰਜ-ਤੂਫ਼ਾਨ ਅਤੇ ਮੀਂਹ ਪੈਣ ਦੀ ਵੀ ਸੰਭਾਵਨਾ ਹੈ।
- Download Babushahi App
-
-