ਨਵੀਂ ਦਿੱਲੀ, 27 ਦਸੰਬਰ 2020 - ਨਵੇਂ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਨੇ ਬੁਰਾੜੀ ਦੇ ਮੈਦਾਨ 'ਚ ਖੇਤੀ ਸ਼ੁਰੂ ਕਰ ਦਿੱਤੀ ਹੈ।
ਇਸ ਸਬੰਧੀ ਇਕ ਕਿਸਾਨ ਨੇ ਦੱਸਿਆ ਕਿ ਉਹ ਪਿਛਲੇ ਇੱਕ ਮਹੀਨੇ ਤੋਂ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਹਨ ਅਤੇ ਬਿਲਕੁਲ ਹੀ ਵਿਹਲੇ ਹਨ ਅਤੇ ਉਨ੍ਹਾਂ ਕੋਲ ਕਰਨ ਨੂੰ ਕੁੱਝ ਵੀ ਨਹੀਂ ਹੈ, ਜਿਸ ਕਾਰਨ ਉਨ੍ਹਾਂ ਵੱਲੋਂ ਬੁਰਾੜੀ ਦੇ ਮੈਦਾਨ 'ਚ ਪਿਆਜ਼ ਉਗਾਉਣ ਬਾਰੇ ਸੋਚਿਆ ਗਿਆ ਕਿਉਂਕਿ ਅਸੀਂ ਇਸ ਨੂੰ ਆਪਣੇ ਭੋਜਨ ਦੌਰਾਨ ਰੋਜ਼ਾਨਾ ਇਸਤੇਮਾਲ ਕਰ ਸਕਦੇ ਹਾਂ, ਜਿਸ ਤੋਂ ਬਾਅਦ ਛੋਟੀਆਂ-ਛੋਟੀਆਂ ਕਿਆਰੀਆਂ ਬਣਾ ਕੇ ਕਿਸਾਨਾਂ ਵੱਲੋਂ ਪਿਆਜ਼ਾਂ ਦੀ ਖੇਤੀ ਸ਼ੁਰੂ ਕਰ ਦਿੱਤੀ ਗਈ ਅਤੇ ਅੱਜ ਸਵੇਰੇ ਕਿਸਾਨ ਆਪਣੀਆਂ ਫਸਲਾਂ ਨੂੰ ਪਾਣੀ ਦਿੰਦੇ ਵੇਖੇ ਗਏ।
ਇਸ ਦੌਰਾਨ ਸ਼ਨੀਵਾਰ ਨੂੰ ਖੇਤ ਦੇ ਤਿੰਨ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕਰ ਰਹੀਆਂ ਕਿਸਾਨ ਯੂਨੀਅਨਾਂ ਨੇ 29 ਦਸੰਬਰ ਨੂੰ ਸਰਕਾਰ ਨਾਲ ਗੱਲਬਾਤ ਦਾ ਅਗਲਾ ਦੌਰ ਰੱਖਣ ਦਾ ਪ੍ਰਸਤਾਵ ਦਿੱਤਾ। ਤਕਰੀਬਨ 40 ਕਿਸਾਨ ਜੱਥੇਬੰਦੀਆਂ ਦੇ ਸਾਂਝੇ ਮੋਰਚੇ ਨੇ ਸੰਯੁਕਤ ਕਿਸਾਨ ਮੋਰਚਾ ਨੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰਾਲੇ ਨੂੰ ਪੱਤਰ ਲਿਖ ਕੇ ਗੱਲਬਾਤ ਦੀ ਕੇਂਦਰ ਦੀ ਪੇਸ਼ਕਸ਼ ਨੂੰ ਸਵੀਕਾਰ ਕਰਦਿਆਂ 29 ਦਸੰਬਰ ਨੂੰ ਮੀਟਿੰਗ ਦੀ ਅਗਲੀ ਤਰੀਕ ਵਜੋਂ ਪ੍ਰਸਤਾਵਿਤ ਕੀਤਾ ਅਤੇ ਹੁਣ ਕਿਸਾਨਾਂ ਅਤੇ ਕੇਂਦਰ ਵਿਚਾਲੇ 29 ਤਾਰੀਕ ਨੂੰ ਮੀਟਿੰਗ ਹੋਏਗੀ।