ਹਰਜਿੰਦਰ ਸਿੰਘ ਭੱਟੀ
- ਕੋਵਿਡ ਦੇ ਕਿਸੇ ਮਰੀਜ਼ ਦੀ ਨਹੀਂ ਹੋਈ ਮੌਤ
ਐਸ.ਏ.ਐਸ ਨਗਰ, 10 ਜਨਵਰੀ 2021 - ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ -19 ਦੇ ਪਾਜ਼ੀਟਿਵ ਕੁਲ ਕੇਸ 18740 ਮਿਲੇ ਹਨ ਜਿਨ੍ਹਾਂ ਵਿੱਚੋਂ 17456 ਮਰੀਜ਼ ਠੀਕ ਹੋ ਗਏ ਅਤੇ 933 ਕੇਸ ਐਕਟਿਵ ਹਨ। ਜਦਕਿ 351 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ।
ਵਧੀਕ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕੋਵਿਡ ਸਬੰਧੀ ਤਾਜਾ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲ੍ਹੇ ਵਿੱਚ ਅੱਜ ਕੋਵਿਡ-19 ਦੇ 72 ਮਰੀਜ਼ ਠੀਕ ਹੋਏ ਹਨ ਅਤੇ 84 ਨਵੇਂ ਪਾਜ਼ੀਟਿਵ ਕੇਸ ਸਾਹਮਣੇ ਆਏ ਹਨ ਅਤੇ ਕੋਵਿਡ ਦੇ ਕਿਸੇ ਮਰੀਜ ਦੀ ਮੌਤ ਨਹੀਂ ਹੋਈ। ਉਨ੍ਹਾਂ ਦੱਸਿਆ ਕਿ ਅੱਜ ਸ਼ਨਾਖਤ ਹੋਏ ਨਵੇਂ ਪਾਜ਼ੀਟਿਵ ਕੇਸਾਂ ਵਿਚ ਡੇਰਾਬੱਸੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 15 ਕੇਸ,ਢਕੌਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 8 ਕੇਸ, ਘੜੂੰਆ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 4 ਕੇਸ,ਖਰੜ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 4 ਕੇਸ , ਮੋਹਾਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 53 ਕੇਸ ਸ਼ਾਮਲ ਹਨ।