ਨਵੀਂ ਦਿੱਲੀ, 14 ਜਨਵਰੀ 2021 - ਸੁਪਰੀਮ ਕੋਰਟ ਬਾਰ ਐਸੋਸੀਏਸ਼ਨ (ਐਸਸੀਬੀਏ) ਦੇ ਪ੍ਰਧਾਨ ਅਤੇ ਸੀਨੀਅਰ ਵਕੀਲ ਦੁਸ਼ਯੰਤ ਡੇਵ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਅਹੁਦੇ ਤੋਂ ਅਸਤੀਫ਼ਾ ਦਿੰਦੇ ਹੋਏ ਸੀਨੀਅਰ ਵਕੀਲ ਨੇ ਕਿਹਾ ਕਿ ਉਹ ਬਾਰ ਐਸੋਸੀਏਸ਼ਨ ਦੇ ਲੀਡਰ ਵੱਜੋਂ ਕੰਮ ਜਾਰੀ ਰੱਖਣ ਦੇ ਆਪਣੇ ਅਧਿਕਾਰ ਨੂੰ ਛੱਡ ਹਨ। ਐੱਸ.ਸੀ.ਬੀ.ਏ. ਦੀ ਕਾਰਜਕਾਰੀ ਕਮੇਟੀ ਦਾ ਕਾਰਜਕਾਲ ਪਹਿਲਾਂ ਹੀ ਖ਼ਤਮ ਹੋ ਚੁੱਕਿਆ ਹੈ।