ਹਰਜਿੰਦਰ ਸਿੰਘ ਭੱਟੀ
- ਕੋਵਿਡ ਦੇ 2 ਮਰੀਜਾਂ ਦੀ ਹੋਈ ਮੌਤ
ਐਸ.ਏ.ਐਸ ਨਗਰ, 14 ਜਨਵਰੀ 2021 - ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ -19 ਦੇ ਪਾਜ਼ੀਟਿਵ ਕੁਲ ਕੇਸ 18899 ਮਿਲੇ ਹਨ ਜਿਨ੍ਹਾਂ ਵਿੱਚੋਂ 17671 ਮਰੀਜ਼ ਠੀਕ ਹੋ ਗਏ ਅਤੇ 875 ਕੇਸ ਐਕਟੀਵ ਹਨ । ਜਦਕਿ 353 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ ।
ਡਿਪਟੀ ਕਮਿਸ਼ਨਰ ਸ੍ਰੀ ਗਰੀਸ਼ ਦਿਆਲਨ ਨੇ ਕੋਵਿਡ ਸਬੰਧੀ ਤਾਜਾ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲ੍ਹੇ ਵਿੱਚ ਅੱਜ ਕੋਵਿਡ-19 ਦੇ 51 ਮਰੀਜ਼ ਠੀਕ ਹੋਏ ਹਨ ਅਤੇ 43 ਨਵੇਂ ਪਾਜ਼ੀਟਿਵ ਕੇਸ ਸਾਹਮਣੇ ਆਏ ਹਨ ਅਤੇ ਕੋਵਿਡ ਦੇ 2 ਮਰੀਜਾਂ ਦੀ ਮੌਤ ਹੋਈ । ਉਨ੍ਹਾਂ ਦੱਸਿਆ ਕਿ ਅੱਜ ਸ਼ਨਾਖਤ ਹੋਏ ਨਵੇਂ ਪਾਜ਼ੀਟਿਵ ਕੇਸਾਂ ਵਿਚ ਢਕੌਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 4 ਕੇਸ, ਘੜੂੰਆ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 1 ਕੇਸ, ਖਰੜ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 2 ਕੇਸ , ਲਾਲੜੂ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 1 ਕੇਸ , ਮੋਹਾਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 35 ਕੇਸ ਸ਼ਾਮਲ ਹਨ।