ਬਲਵਿੰਦਰ ਸਿੰਘ ਧਾਲੀਵਾਲ
- ਕੁਲਦੀਪ ਸਿੰਘ ਬੂਲੇ ਬਣੇ ਜ਼ਿਲ੍ਹਾ ਕਪੂਰਥਲਾ ਦੇ ਪ੍ਰਧਾਨ
ਸੁਲਤਾਨਪੁਰ ਲੋਧੀ 16 ਜਨਵਰੀ 2021 - ਪੰਜਾਬ ਤੋਂ ਸ਼ੁਰੂ ਹੋਇਆ ਕਿਸਾਨ ਅੰਦੋਲਨ ਦਿੱਲੀ ਪੁੱਜਾ ਹੁਣ ਸਾਰੇ ਦੇਸ਼ ਦੇ ਕਿਸਾਨਾਂ ਦੇ ਅੰਦੋਲਨ ਦੇ ਨਾਲ ਨਾਲ ਸਾਰੇ ਸੰਸਾਰ ਦਾ ਅੰਦੋਲਨ ਬਣ ਗਿਆ ਹੈ। ਇਹ ਸ਼ਬਦ ਸਾਬਕਾ ਕੈਬਨਿਟ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਐਸ ਸੀ ਵਿੰਗ ਦੇ ਪ੍ਰਧਾਨ ਜਥੇਦਾਰ ਗੁਲਜਾਰ ਸਿੰਘ ਰਣੀਕੇ ਨੇ ਗੁਰਦੁਆਰਾ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਜ਼ਿਲ੍ਹਾ ਕਪੂਰਥਲਾ ਦੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਅਨੂਸੂਚਿਤ ਵਰਗ ਦੇ ਜ਼ਿਲ੍ਹਾ ਜੱਥੇਬੰਦੀ ਦੇ ਆਗੂਆਂ ਤੇ ਸਰਕਲ ਪ੍ਰਧਾਨਾਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਹੋਇਆਂ ਕਹੇ ਉਨ੍ਹਾਂ ਕਿਹਾ ਕਿ ਇਹ ਅੰਦੋਲਨ ਹੁਣ ਇਕੱਲੇ ਕਿਸਾਨਾਂ ਦਾ ਅੰਦੋਲਨ ਨਹੀਂ ਰਹਿ ਗਿਆ ਹੈ ਬਲਕਿ ਸਾਰੇ ਵਰਗਾਂ ਤੇ ਮਾਨਵਤਾ ਦਾ ਅੰਦੋਲਨ ਬਣ ਗਿਆ ਹੈ ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਵੱਲੋਂ ਅਕਾਲੀ ਦਲ ਦੇ ਰਾਜ ਸਮੇਂ ਦਿੱਤੀਆਂ ਸਹੂਲਤਾਂ ਜਨਤਾ ਕੋਲੋਂ ਖੋਹ ਲਈਆਂ ਗਈਆਂ ਹਨ ਇਸ ਤਰ੍ਹਾਂ ਸਰਕਾਰ ਤੋਂ ਮਜ਼ਦੂਰ ਅਤੇ ਹਰ ਵਰਗ ਦੇ ਮੁਲਾਜ਼ਮ ਦੁਖੀ ਹਨ ਉਨ੍ਹਾਂ ਕਿਹਾ ਕਿ ਨਗਰ ਕੌਂਸਲ ਅਤੇ ਕਾਰਪੋਰੇਸ਼ਨ ਦੀਆਂ ਚੋਣਾਂ ਵਿੱਚ ਪੰਜਾਬ ਦੀ ਜਨਤਾ ਇਹਨਾਂ ਨੂੰ ਹਰਾ ਕੇ ਸਬਕ ਸਿਖਾਇਗੀ ।
ਇਸ ਮੌਕੇ ਬੀਬੀ ਉਪਿੰਦਰਜੀਤ ਕੌਰ ਸਾਬਕਾ ਵਿੱਤ ਮੰਤਰੀ ਪੰਜਾਬ ਨੇ ਸੰਬੋਧਨ ਕਰਦਿਆਂ ਕਿਹਾ ਕਿ ਅਸੀਂ ਨਗਰ ਕੌਂਸਲ ਦੀਆਂ ਚੋਣਾਂ ਵਿੱਚ ਸ਼ਾਨਦਾਰ ਜਿੱਤ ਪ੍ਰਾਪਤ ਕਰਾਂਗੇ। ਉਹਨਾਂ ਕਿਹਾ ਕਿ ਅੱਜ ਕੱਲ ਹਰ ਵਰਗ ਦੇ ਲੋਕ ਕਾਂਗਰਸ ਦੀ ਮੌਜੂਦਾ ਸਰਕਾਰ ਤੋਂ ਦੁਖੀ ਹੋ ਚੁੱਕੇ ਹਨ ਇਸ ਕਰਕੇ ਲੋਕ ਕਾਂਗਰਸ ਛੱਡ ਕੇ ਅਕਾਲੀ ਦਲ ਵਿੱਚ ਵੱਡੀ ਪੱਧਰ ਤੇ ਸ਼ਾਮਿਲ ਹੋ ਰਹੇ ਹਨ ਇਸ ਮੌਕੇ ਉਨ੍ਹਾਂ ਨੇ ਕਾਂਗਰਸ ਪਾਰਟੀ ਛੱਡ ਕੇ ਅਕਾਲੀ ਦਲ ਵਿੱਚ ਸ਼ਾਮਲ ਹੋ ਸਾਬਕਾ ਚੇਅਰਮੈਨ ਸੁਖਵਿੰਦਰ ਸਿੰਘ ਸੁੱਖ ਦਾ ਪਹਿਲੀ ਮੀਟਿੰਗ ਵਿੱਚ ਹਾਜ਼ਰ ਹੋਣ ਤੇ ਵਿਸ਼ੇਸ਼ ਸਨਮਾਨ ਕੀਤਾ ਗਿਆ ਇਸ ਮੌਕੇ ਕੁਲਦੀਪ ਸਿੰਘ ਬੂਲੇ ਨੂੰ ਜ਼ਿਲ੍ਹਾ ਕਪੂਰਥਲਾ ਦਾ ਐਸੀ ਵਿੰਗ ਦਾ ਪ੍ਰਧਾਨ ਬਣ ਤੇ ਸਨਮਾਨਿਤ ਕੀਤਾ ਗਿਆ ਇਸ ਮੌਕੇ ਚਰਨਜੀਤ ਸਹੋਤਾ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਮੈਂਬਰ ਬੀਬੀ ਗੁਰਪ੍ਰੀਤ ਕੌਰ ਰੂਹੀ, ਇੰਜ ਸਵਰਨ ਸਿੰਘ, ਐਡਵੋਕੇਟ ਪਰਮਜੀਤ ਸਿੰਘ ਹਲਕਾ ਇੰਚਾਰਜ ਕਪੂਰਥਲਾ, ਦਵਿੰਦਰ ਸਿੰਘ ਢਪਈ ਜ਼ਿਲ੍ਹਾ ਪ੍ਰਧਾਨ ਦਿਹਾਤੀ ਕਪੂਰਥਲਾ, ਹਰਜੀਤ ਸਿੰਘ ਵਾਲੀਆ ਜ਼ਿਲ੍ਹਾ ਪ੍ਰਧਾਨ ਸ਼ਹਿਰੀ ਕਪੂਰਥਲਾ, ਸੁਰਜੀਤ ਸਿੰਘ ਢਿੱਲੋਂ ਸਾਬਕਾ ਚੇਅਰਮੈਨ, ਹੰਸ ਰਾਜ ਦਬੁਰਜੀ ਸਰਕਲ ਪ੍ਰਧਾਨ, ਮੋਹਣ ਲਾਲ ਸਰਕਲ ਸ਼ਹਿਰੀ ਸੁਰਜੀਤ ਸਿੰਘ, ਗੁਰਨਾਮ ਸਿੰਘ ਸੀਨੀਅਰ ਅਕਾਲੀ ਆਗੂ, ਸੁਖਵਿੰਦਰ ਸਿੰਘ ਇਬਣ ਬਲਾਕ ਸੰਮਤੀ ਮੈਂਬਰ, ਜੱਥੇਦਾਰ ਚੈਚਲ ਸਿੰਘ, ਵਿੱਕੀ ਚੌਹਾਨ, ਮੰਗਤ ਸਿੰਘ, ਜਤਿੰਦਰ ਸਿੰਘ ਫੋਜੀ ਸਰਕਲ ਫੱਤੂਢੀਗਾ,ਬਾਬਾ ਜੀਤ ਸਿੰਘ ਸਰਕਲ ਤਲਵੰਡੀ ਚੌਧਰੀਆਂ, ਸੁਖਦੇਵ ਰਾਜ ਸਰਕਲ ਡਡਵਿੰਡੀ ਆਦਿ ਹਾਜ਼ਰ ਸਨ