ਰਾਜਵੰਤ ਸਿੰਘ
ਸ੍ਰੀ ਮੁਕਤਸਰ ਸਾਹਿਬ, 18 ਜਨਵਰੀ 2021: ਜ਼ਿਲ੍ਹੇ ਦੇ ਪਿੰਡ ਥਾਂਦੇਵਾਲਾ ਤੋਂ ਅੱਜ ਇੱਕ ਹੋਰ ਕੋਰੋਨਾ ਦਾ ਕੇਸ ਸਾਹਮਣੇ ਆਇਆ ਹੈ, ਜਿਸਨੂੰ ਹੁਣ ਵਿਭਾਗ ਵੱਲੋਂ ਆਈਸੂਲੇਟ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਅੱਜ 3 ਮਰੀਜ਼ਾਂ ਨੂੰ ਠੀਕ ਕਰਕੇ ਘਰ ਵੀ ਭੇਜਿਆ ਗਿਆ ਹੈ। ਅੱਜ 86 ਸੈਂਪਲਾਂ ਦੀ ਰਿਪੋਰਟ ਨੈਗੇਟਿਵ ਆਈ ਹੈ, ਜਦੋਂਕਿ ਹੁਣ 569 ਸੈਂਪਲ ਬਕਾਇਆ ਹਨ। ਅੱਜ ਜ਼ਿਲ੍ਹੇ ਭਰ ਅੰਦਰੋਂ 387 ਨਵੇਂ ਸੈਂਪਲ ਇਕੱਤਰ ਕਰਕੇ ਜਾਂਚ ਲਈ ਭੇਜੇ ਗਏ ਹਨ। ਵਰਣਨਯੋਗ ਹੈ ਕਿ ਹੁਣ ਜ਼ਿਲ੍ਹੇ ਅੰਦਰ ਕੋਰੋਨਾ ਪਾਜ਼ੇਟਿਵ ਮਾਮਲਿਆਂ ਦੀ ਗਿਣਤੀ 3850 ਹੋ ਗਈ ਹੈ, ਜਿਸ ਵਿੱਚੋਂ 3727 ਮਰੀਜ਼ਾਂ ਨੂੰ ਛੁੱਟੀ ਦਿੱਤੀ ਜਾ ਚੁੱਕੀ ਹੈ,ਜਦੋਂਕਿ ਇਸ ਸਮੇਂ 26 ਕੇਸ ਸਰਗਰਮ ਚੱਲ ਰਹੇ ਹਨ।