← ਪਿਛੇ ਪਰਤੋ
ਅਸ਼ੋਕ ਵਰਮਾ ਮਾਨਸਾ, 18 ਜਨਵਰੀ 2021: ਮਾਨਸਾ ਪੁਲਿਸ ਨੇ ਹਰਿਆਣਾ ਦੀ ਸ਼ਰਾਬ ਦੀਆਂ 504 ਬੋਤਲਾਂ ਤੋਂ ਇਲਾਵਾ ੨50 ਲਿਟਰ ਲਾਹਣ ਬਰਾਮਦ ਕਰਕੇ 7 ਵਿਅਕਤੀ ਗਿ੍ਰਫਤਾਰ ਕਰਨ ’ਚ ਸਫਲਤਾ ਹਾਸਲ ਕੀਤੀ ਹੈ। ਸੀਨੀਅਰ ਕਪਤਾਨ ਪੁਲਿਸ ਮਾਨਸਾ ਸੁਰੇਂਦਰ ਲਾਂਬਾ ਨੇ ਦੱਸਿਆ ਕਿ ਸੀ.ਆਈ.ਏ. ਸਟਾਫ ਮਾਨਸਾ ਦੀ ਪੁਲਿਸ ਪਾਰਟੀ ਨੇ ਪਿੰਡ ਦੂਲੋਵਾਲ ਵਿਖੇ ਨਾਕਾਬੰਦੀ ਕਰਕੇ ਮੁਲਜਮ ਜੁਗਰਾਜ ਸਿੰਘ ਉਰਫ ਰਾਜ ਪੁੱਤਰ ਜੀਤ ਸਿੰਘ ਵਾਸੀ ਸਹਿਣਾ (ਬਰਨਾਲਾ) ਨੂੰ ਜਾਅਲੀ ਨੰਬਰ ਪਲੇਟ ਲੱਗੀ ਮਹਿੰਦਰਾ ਪਿੱਕਅੱਪ ਸਮੇਤ ਕਾਬੂ ਕੀਤਾ ਜਿਸ ਵਿੱਚੋੋ ਹਰਿਆਣਾ ਮਾਰਕਾ ਸ਼ਰਾਬ ਦੀਆ 348 ਬੋੋਤਲਾਂ (228 ਬੋੋਤਲਾ ਮਾਲਟਾ+120 ਬੋਤਲਾਂ ਸ਼ਾਹੀ) ਬਰਾਮਦ ਕੀਤੀਆਂ ਹਨ।ਇਸੇ ਤਰਾਂ ਥਾਣਾ ਝੁਨੀਰ ਦੀ ਪੁਲਿਸ ਪਾਰਟੀ ਨੇ ਮੁਖਬਰੀ ਦੇ ਆਧਾਰ ਤੇ ਜਸਪਾਲ ਸਿੰਘ ਉਰਫ ਜੈਲਦਾਰ ਪੁੱਤਰ ਅਜੈਬ ਸਿੰਘ ਵਾਸੀ ਜੁਵਾਹਰਕੇ ਅਤੇ ਗੁਰਵਿੰਦਰ ਸਿੰਘ ਉਰਫ ਘੂਚਾ ਪੁੱਤਰ ਬਹਾਦਰ ਸਿੰਘ ਵਾਸੀ ਨੰਗਲ ਕਲਾਂ ਵਿਰੁੱਧ ਆਬਕਾਰੀ ਐਕਟ ਦਾ ਮੁਕੱਦਮਾ ਦਰਜ਼ ਕਰਾਕੇ ਮੋੋਟਰਸਾਈਕਲ ਸਮੇਤ ਕਾਬੂ ਕੀਤਾ ਅਤੇ ਹਰਿਆਣਾ ਮਾਰਕਾ ਸ਼ਰਾਬ ਦੀਆ 126 ਬੋੋਤਲਾਂ (ਸਹਿਨਾਈ) ਬਰਾਮਦ ਕੀਤੀਆਂ ਹਨ। ਆਬਕਾਰੀ ਐਕਟ ਤਹਿਤ ਹੀ ਕਾਰਵਾਈ ਕਰਦੇ ਹੋਏ ਥਾਣਾ ਝੁਨੀਰ ਦੀ ਪੁਲਿਸ ਪਾਰਟੀ ਨੇ ਮੁਖਬਰੀ ਦੇ ਆਧਾਰ ਤੇ ਲਖਵਿੰਦਰ ਸਿੰਘ ਉਰਫ ਲੱਖ ਪੁੱਤਰ ਲਾਭ ਸਿੰਘ ਵਾਸੀ ਹੀਰਕੇ ਨੂੰ ਕਾਬੂ ਕਰਕੇ 200 ਲੀਟਰ ਲਾਹਣ ਬਰਾਮਦ ਕੀਤੀ। ਥਾਣਾ ਸਦਰ ਮਾਨਸਾ ਦੀ ਪੁਲਿਸ ਪਾਰਟੀ ਨੇ ਮੁਖਬਰੀ ਦੇ ਆਧਾਰ ਤੇ ਕਰਨੈਲ ਸਿੰਘ ਪੁੱਤਰ ਹਰਦੇਵ ਸਿੰਘ ਵਾਸੀ ਚਕੇਰੀਆ ਪਾਸੋਂ 50 ਲੀਟਰ ਲਾਹਣ ਬਰਾਮਦ ਕੀਤੀ, ਜਿਸਦੀ ਗਿ੍ਰਫਤਾਰੀ ਬਾਕੀ ਹੈ। ਥਾਣਾ ਝੁਨੀਰ ਦੀ ਹੀ ਪੁਲਿਸ ਪਾਰਟੀ ਨੇ ਗਮਦੂਰ ਸਿੰਘ ਪੁੱਤਰ ਕਸ਼ਮੀਰ ਸਿੰਘ ਵਾਸੀ ਸਾਹਨੇਵਾਲੀ ਨੂੰ ਕਾਬੂ ਕਰਕੇ 10 ਬੋਤਲਾਂ ਸ਼ਰਾਬ ਨਜਾਇਜ ਬਰਾਮਦ ਕੀਤੀ। ਥਾਣਾ ਬਰੇਟਾ ਦੀ ਪੁਲਿਸ ਪਾਰਟੀ ਨੇ ਗੁਰਸੇਵਕ ਸਿੰਘ ਪੁੱਤਰ ਹਰਦਮ ਸਿੰਘ ਵਾਸੀ ਬਹਾਦਰਪੁਰ ਨੂੰ ਕਾਬੂ ਕਰਕੇ 10 ਬੋਤਲਾਂ ਸ਼ਰਾਬ ਨਜਾਇਜ ਬਰਾਮਦ ਕੀਤੀ। ਥਾਣਾ ਝੁਨੀਰ ਦੀ ਹੀ ਪੁਲਿਸ ਪਾਰਟੀ ਨੇ ਰਾਜਿੰਦਰ ਸਿੰਘ ਪੁੱਤਰ ਬਲਦੇਵ ਸਿੰਘ ਵਾਸੀ ਝੁਨੀਰ ਨੂੰ ਕਾਬੂ ਕਰਕੇ 10 ਬੋਤਲਾਂ ਸ਼ਰਾਬ ਠੇਕਾ ਮਾਰਕਾ ਹਰਿਆਣਾ ਬਰਾਮਦ ਕੀਤੀ।
Total Responses : 32