ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਐਜੂ ਕੇਅਰ ਐਪ ਅਤੇ ਸਮਾਰਟ ਕਾਲਸ ਰੂਮ ਦੀ ਵਰਤੋਂ ਬਾਰੇ ਵੱਖ ਵੱਖ ਸਥਾਨਾਂ ਤੇ ਟਰੇਨਿੰਗ ਦੇਣ ਦਾ ਦ੍ਰਿਸ਼।
ਨਵਾਂਸ਼ਹਿਰ 18 ਜਨਵਰੀ 2021: ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਐਜੂ ਕੇਅਰ ਐਪ ਅਤੇ ਸਮਾਰਟ ਕਾਲਸ ਰੂਮ ਦੀ ਵਰਤੋਂ ਬਾਰੇ ਸਕੂਲ ਮੁਖੀਆ ਅਤੇ ਅਧਿਆਪਕਾਂ ਨੂੰ ਟਰੇਨਿੰਗ ਦੇਣ ਵਾਲਾ ਪਹਿਲਾਂ ਜ਼ਿਲ੍ਹਾ ਬਣਿਆ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਯੂਨਸ ਖੋਖਰ ਸਟੇਟ ਰਿਸੋਰਸ ਪਰਸਨ ਅਤੇ ਡੀ.ਐਮ ਕੰਪਿਊਟਰ ਸਿੱਖਿਆ ਨੇ ਦੱਸਿਆ ਕਿ ਜ਼ਿਲ੍ਹਾ ਸਿੱਖਿਆ ਅਫ਼ਸਰ(ਸੈ.ਸਿ)ਜਗਜੀਤ ਸਿੰਘ ਦੀ ਅਗਵਾਈ ਵਿੱਚ ਮਿਸ਼ਨ ਸਤ ਪ੍ਰਤੀਸ਼ਤ ਨੂੰ ਧਿਆਨ ਵਿੱਚ ਰੱਖਦੇ ਹੋਏ ਜ਼ਿਲ੍ਹੇ ਦੇ ਸਮੂਹ ਸਕੂਲ ਮੁਖੀਆ ਅਤੇ ਸਮੂਹ ਅਧਿਆਪਕਾਂ ਦੀ ਸਕੂਲ ਪੱਧਰੀ ਕਪੈਸਟੀ ਬਿਲਡਿੰਗ ਟਰੇਨਿੰਗ ਦਿੱਤੀ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਯੂਨਸ ਖੋਖਰ ਨੇ ਦੱਸਿਆ ਕਿ ਜ਼ਿਲ੍ਹੇ ਦੇ 55 ਸਰਕਾਰੀ ਸੀਨੀਅਰ ਸੈਕੰਡਰੀ ਅਤੇ 51 ਹਾਈ ਸਕੂਲਾਂ ਦੇ ਮੁਖੀਆਂ ਅਤੇ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵਲੋਂ ਬਣਾਈ ਐਜੂ ਕੇਅਰ ਐਪ ਅਤੇ ਸਮਾਰਟ ਕਲਾਸ ਰੂਮ ਦੀ ਵਰਤੋਂ ਬਾਰੇ ਇੱਕ ਰੋਜ਼ਾ ਟਰੇਨਿੰਗ ਸਬੰਧਿਤ ਸਕੂਲ ਦੇ ਕੰਪਿਊਟਰ ਅਧਿਆਪਕ ਵਲੋਂ ਦਿੱਤੀ ਗਈ। ਇਸ ਸਬੰਧੀ ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਆਈ ਟੀ ਵਿੰਗ ਵਲੋਂ ਇੱਕ ਵੀਡੀਓ ਵੀ ਤਿਆਰ ਕੀਤੀ ਗਈ ਹੈ ਜਿਸ ਵਿੱਚ ਐਜੂ ਕੇਅਰ ਐਪ ਅਤੇ ਸਮਾਰਟ ਕਲਾਸ ਰੂਮ ਦੀ ਵਰਤੋਂ ਬਾਰੇ ਪੂਰੀ ਜਾਣਕਾਰੀ ਤਿਆਰ ਕੀਤੀ ਗਈ ਜੋ ਕਿ ਅਧਿਆਪਕਾਂ ਅਤੇ ਬੱਚਿਆ ਲਈ ਬਹੁਤ ਹੀ ਲਾਹੇਵੰਦ ਸਾਬਿਤ ਹੋਵੇਗੀ।ਉਨ੍ਹਾਂ ਅੱਗੇ ਦੱਸਿਆ ਕਿ ਸਰਕਾਰੀ ਸਕੂਲਾਂ ਦੇ ਅਧਿਆਪਕ ਹੁਣ ਆਪਣੀ-ਆਪਣੀ ਜਮਾਤ ਵਿੱਚ ਵਿਦਿਆਰਥੀਆਂ ਨੂੰ ਪੰਜਾਬ ਐਜੂਕੇਅਰ ਐਪ ਦੀ ਉਪਯੋਗਤਾ ਬਾਰੇ ਜਾਣਕਾਰੀ ਦੇ ਸਕਦੇ ਹਨ। ਇਸ ਲਈ ਅਧਿਆਪਕ ਆਪਣੇ ਮੋਬਾਈਲ ਫ਼ੋਨ ਨੂੰ ਵਾਈ-ਫਾਈ ਰਾਹੀਂ ਸਮਾਰਟ ਐੱਲਈਡੀ ਜਾਂ ਪ੍ਰੋਜੈਕਟਰ ਨਾਲ ਜੋੜ ਕੇ ਪੰਜਾਬ ਐਜੂਕੇਅਰ ਐਪ ਨੂੰ ਡਾਊਨਲੋਡ ਕਰਨਾ ਸਿਖਾ ਸਕਦੇ ਹਨ। ਵਿਭਾਗ ਵੱਲੋਂ ਸਲਾਨਾ ਪ੍ਰੀਖਿਆਵਾਂ ਲਈ ਘਟਾਏ ਗਏ ਪਾਠਕ੍ਰਮ ਅਤੇ ਪ੍ਰਸ਼ਨ ਪੱਤਰਾਂ ਦੇ ਬੈਂਕ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਸਕੂਲ ਮੁਖੀ ਅਤੇ ਅਧਿਆਪਕ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਨ। ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਸਲਾਨਾ ਪ੍ਰੀਖਿਆਵਾਂ ਦੀ ਤਿਆਰੀ ਲਈ ਬੱਚਿਆਂ ਨੂੰ ਦੁਹਰਾਈ ਲਈ ਮਾਡਲ ਟੈੱਸਟ ਪੇਪਰ, ਰੋਜ਼ਾਨਾ ਦੀਆਂ ਅਸਾਂਈਨਮੈਂਟ ਅਤੇ ਦੁਹਰਾਈ ਸ਼ੀਟਾਂ ਵੀ ਭੇਜੀਆਂ ਜਾ ਰਹੀਆਂ ਹਨ ਜਿਸ ਬਾਰੇ ਸਮਾਰਟ ਕਲਾਸਰੂਮ ਅੰਦਰ ਸਮਾਰਟ ਤਕਨਾਲੋਜੀ ਦੀ ਵਰਤੋਂ ਨਾਲ ਬਾਖ਼ੂਬੀ ਜਾਣਕਾਰੀ ਦਿੱਤੀ ਜਾ ਸਕਦੀ ਹੈ।ਉਨ੍ਹਾਂ ਅੱਗੇ ਦੱਸਿਆ ਕਿ ਅਗਲੇ ਫਸੇ ਵਿੱਚ ਜ਼ਿਲ੍ਹੇ ਦੇ ਸਾਰੇ ਮਿਡਲ ਸਕੂਲ ਮੁਖੀਆ ਅਤੇ ਅਧਿਆਪਕਾਂ ਨੂੰ ਜੂਮ ਐਪ ਰਾਹੀਂ ਇਹ ਟਰੇਨਿੰਗ ਦਿੱਤੀ ਜਾਵੇਗੀ ।ਇਹ ਟਰੇਨਿੰਗ ਦੇਣ ਵਿੱਚ ਲਖਵਿੰਦਰ ਸਿੰਘ ਸਹਾਇਕ ਡੀ.ਐਮ ਅਤੇ ਜ਼ਿਲ੍ਹੇ ਦੇ ਸਮੂਹ ਕੰਪਿਊਟਰ ਅਧਿਆਪਕਾਂ ਦਾ ਖ਼ਾਸ ਯੋਗਦਾਨ ਰਿਹਾ।