ਅਸ਼ੋਕ ਵਰਮਾ
ਮਾਨਸਾ, 19 ਜਨਵਰੀ 2021: ਮਾਨਸਾ ਪੁਲਿਸ ਨੇ 13 ਕਿੱਲੋ ਭੁੱਕੀ,360 ਨਸ਼ੀਲੀਆਂ ਗੋਲੀਆਂ ,1 ਭੱਠੀ ਅਤੇ 30 ਲਿਟਰ ਲਾਹਣ ਬਰਾਾਮਦ ਕਰਕੇ 7 ਮੁਲਜਮ ਗਿ੍ਰਫਤਾਰ ਕੀਤੇ ਹਨ। ਸੀਨੀਅਰ ਕਪਤਾਨ ਪੁਲਿਸ ਮਾਨਸਾ ਸੁਰੇਂਦਰ ਲਾਂਬਾ ਨੇ ਦੱਸਿਆ ਕਿ ਸੀ.ਆਈ.ਏ. ਸਟਾਫ ਮਾਨਸਾ ਦੀ ਪੁਲਿਸ ਪਾਰਟੀ ਨੇ ਮੇਵਾ ਸਿੰਘ ਪੁੱਤਰ ਸੁਖਜੀਤ ਸਿੰਘ ਵਾਸੀ ਸੀਂਗੋ ਨੂੰ ਕਾਬੂ ਕਰਕੇ 10 ਕਿਲੋੋਗ੍ਰਾਮ ਭੁੱਕੀ ਬਰਾਮਦ ਕੀਤੀ ਅਤੇ ਥਾਣਾ ਸਦਰ ਮਾਨਸਾ ਵਿਖੇ ਐਨ.ਡੀ.ਪੀ.ਐਸ. ਐਕਟ ਦਾ ਮੁਕੱਦਮਾ ਦਰਜ਼ ਕਰਵਾਇਆ ਹੈ। ਸੀ.ਆਈ.ਏ. ਸਟਾਫ ਮਾਨਸਾ ਦੀ ਹੀ ਪੁਲਿਸ ਪਾਰਟੀ ਨੇ ਜਸਵਿੰਦਰ ਸਿੰਘ ਉਰਫ ਜੱਸਾ ਪੁੱਤਰ ਅਜੈਬ ਸਿੰਘ ਵਾਸੀ ਸੈਦੇਵਾਲਾ ਨੂੰ ਕਾਬੂ ਕਰਕੇ ਉਸ ਪਾਸੋਂ 3 ਕਿਲੋੋਗ੍ਰਾਮ ਭੁੱਕੀ ਚੂਰਾਪੋਸਤ ਬਰਾਮਦ ਕਰਕੇ ਥਾਣਾ ਬੋਹਾ ਵਿਖੇ ਐਨ.ਡੀ.ਪੀ.ਐਸ. ਐਕਟ ਦਾ ਮੁਕੱਦਮਾ ਦਰਜ਼ ਕਰਵਾਇਆ ਹੈ।
ਇਸੇ ਤਰਾਂ ਥਾਣਾ ਬਰੇਟਾ ਦੀ ਪੁਲਿਸ ਪਾਰਟੀ ਨੇ ਪਰਵਿੰਦਰ ਸਿੰਘ ਉਰਫ ਗੱਗੂ ਪੁੱਤਰ ਸੁਖਚਰਨ ਸਿੰਘ ਵਾਸੀ ਬਹਾਦਰਪੁਰ ਨੂੰ ਕਾਬੂ ਕਰਕੇ ਉਸ ਪਾਸੋਂ 360 ਨਸ਼ੀਲੀਆਂ ਗੋੋਲੀਆਂ ਬਰਾਮਦ ਕਰਕੇ ਥਾਣਾ ਬਰੇਟਾ ਵਿਖੇ ਐਨ.ਡੀ.ਪੀ.ਐਸ. ਐਕਟ ਦਾ ਮੁਕੱਦਮਾ ਦਰਜ਼ ਕਰਵਾਇਆ ਹੈ। ਥਾਣਾ ਸਦਰ ਮਾਨਸਾ ਦੀ ਪੁਲਿਸ ਪਾਰਟੀ ਨੇ ਮੁਖਬਰੀ ਦੇ ਆਧਾਰ ਤੇ ਮੇਵਾ ਸਿੰਘ ਪੁੱਤਰ ਚਰਨਾ ਸਿੰਘ ਵਾਸੀ ਬੁਰਜ ਹਰੀ ਵਿਰੁੱਧ ਥਾਣਾ ਸਦਰ ਮਾਨਸਾ ਵਿਖੇ ਆਬਕਾਰੀ ਐਕਟ ਦਾ ਮੁਕੱਦਮਾ ਦਰਜ਼ ਕਰਾਇਆ। ਪੁਲਿਸ ਪਾਰਟੀ ਨੇ ਮੁਲਜਮ ਕਾਬੂ ਕਰਕੇ 1 ਚਾਲੂ ਭੱਠੀ, 30 ਲੀਟਰ ਲਾਹਣ ਅਤੇ 1 ਬੋਤਲ ਸ਼ਰਾਬ ਬਰਾਮਦ ਕੀਤੀ।
ਥਾਣਾ ਸਿਟੀ ਬੁਢਲਾਡਾ ਦੀ ਪੁਲਿਸ ਪਾਰਟੀ ਨੇ ਮਿੰਟੂ ਸਿੰਘ ਪੁੱਤਰ ਕਰਨੈਲ ਸਿੰਘ ਵਾਸੀ ਫੁੱਲੂਵਾਲਾ ਡੋੋਡ ਨੂੰ ਕਾਬੂ ਕਰਕੇ 16 ਬੋਤਲਾਂ ਸ਼ਰਾਬ ਅੰਗਰੇਜੀ ਮਾਰਕਾ ਫਸਟ ਚੁਆਇਸ (ਹਰਿਆਣਾ) ਬਰਾਮਦ ਕੀਤੀ। ਥਾਣਾ ਸਰਦੂਲਗੜ ਦੀ ਪੁਲਿਸ ਪਾਰਟੀ ਨੇ ਰਾਜੀਵ ਕੁਮਾਰ ਪੁੱਤਰ ਰਾਮੇਸ਼ ਕੁਮਾਰ ਵਾਸੀ ਸਰਦੂਲਗੜ ਨੂੰ ਮੋੋਟਰਸਾਈਕਲ ਸਮੇਤ ਕਾਬੂ ਕਰਕੇ 11 ਬੋਤਲਾਂ ਹਰਿਆਣਾ ਦੀ ਸ਼ਰਾਬ ਬਰਾਮਦ ਕੀਤੀ ਹੈ। ਥਾਣਾ ਸਦਰ ਮਾਨਸਾ ਦੀ ਪੁਲਿਸ ਪਾਰਟੀ ਨੇ ਬੀਚਾ ਸਿੰਘ ਪੁੱਤਰ ਤੇਜਾ ਸਿੰਘ ਵਾਸੀ ਦੂਲੋੋਵਾਲ ਨੂੰ ਕਾਬੂ ਕਰਕੇ 7 ਬੋਤਲਾਂ ਸ਼ਰਾਬ ਬਰਾਮਦ ਕੀਤੀ।