ਹਰਜਿੰਦਰ ਸਿੰਘ ਭੱਟੀ
- ਕੋਵਿਡ ਦੇ ਕਿਸੇ ਮਰੀਜ ਦੀ ਨਹੀਂ ਹੋਈ ਮੌਤ
ਐਸ.ਏ.ਐਸ ਨਗਰ, 19 ਜਨਵਰੀ 2021 - ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ -19 ਦੇ ਪਾਜ਼ੀਟਿਵ ਕੁਲ ਕੇਸ 19097 ਮਿਲੇ ਹਨ ਜਿਨ੍ਹਾਂ ਵਿੱਚੋਂ 17931 ਮਰੀਜ਼ ਠੀਕ ਹੋ ਗਏ ਅਤੇ 812 ਕੇਸ ਐਕਟੀਵ ਹਨ । ਜਦਕਿ 354 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ ।
ਡਿਪਟੀ ਕਮਿਸ਼ਨਰ ਸ੍ਰੀ ਗਰੀਸ਼ ਦਿਆਲਨ ਨੇ ਕੋਵਿਡ ਸਬੰਧੀ ਤਾਜਾ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲ੍ਹੇ ਵਿੱਚ ਅੱਜ ਕੋਵਿਡ-19 ਦੇ 42 ਮਰੀਜ਼ ਠੀਕ ਹੋਏ ਹਨ ਅਤੇ 44 ਨਵੇਂ ਪਾਜੇਟਿਵ ਕੇਸ ਸਾਹਮਣੇ ਆਏ ਹਨ ਅਤੇ ਕੋਵਿਡ ਦੇ ਕਿਸੇ ਮਰੀਜ ਦੀ ਮੌਤ ਨਹੀਂ ਹੋਈ । ਉਨ੍ਹਾਂ ਦੱਸਿਆ ਕਿ ਅੱਜ ਸ਼ਨਾਖਤ ਹੋਏ ਨਵੇਂ ਪਾਜ਼ੀਟਿਵ ਕੇਸਾਂ ਵਿਚ ਢਕੋਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 12 ਕੇਸ, ਖਰੜ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 1 ਕੇਸ, ਲਾਲੜੂ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 1 ਕੇਸ, ਮੋਹਾਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 30 ਕੇਸ ਸ਼ਾਮਲ ਹਨ।