ਬਲਵਿੰਦਰ ਸਿੰਘ ਧਾਲੀਵਾਲ
ਸੁਲਤਾਨਪੁਰ ਲੋਧੀ 19 ਜਨਵਰੀ 2021 ਸਿੱਖਿਆ ਵਿਭਾਗ ਵੱਲੋਂ ਜਾਰੀ ਕੀਤੇ ਜਾ ਰਹੇ ਨਵੇਂ ਨਾਦਰਸ਼ਾਹੀ ਫੁਰਮਾਨਾਂ ਅਤੇ ਆਨਲਾਈਨ ਸਿੱਖਿਆ ਦੇਣ ਲਈ ਪਾਏ ਜਾ ਰਹੇ ਦਬਾਅ ਦੇ ਵਿਰੋਧ ਵਿਚ ਅੱਜ ਬਲਾਕ ਸੁਲਤਾਨਪੁਰ ਲੋਧੀ ਦੇ ਅਧਿਆਪਕਾਂ ਵੱਲੋਂ ਡੀ.ਟੀ.ਐਫ ਦੀ ਅਗਵਾਈ ਹੇਠ ਸਿੱਖਿਆ ਸਕੱਤਰ ਪੰਜਾਬ ਦਾ ਪੁਤਲਾ ਫੂਕਿਆ ਗਿਆ ਤੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਅਧਿਆਪਕਾਂ ਨੂੰ ਸੰਬੋਧਨ ਕਰਦਿਆਂ ਡੀ. ਟੀ.ਐਫ ਦੇ ਸੂਬਾਈ ਆਗੂ ਸੁਖਚੈਨ ਸਿੰਘ ਬੱਧਨ ਨੇ ਕਿਹਾ ਕਿ ਸਕੂਲਾਂ ਵਿੱਚ ਬਿਨਾਂ ਪੜਾਈ ਕਰਵਾਏ ਹੀ ਆਨਲਾਈਨ ਸਿੱਖਿਆ ਦੇ ਭਰੋਸੇ ਤੇ ਅਧਿਆਪਕਾਂ ਕੋਲੋਂ ਦਬਾਅ ਪਾ ਕਿ 100 ਫੀਸਦੀ ਨਤੀਜੇ ਮੰਗੇ ਜਾ ਰਹੇ ਹਨ।
ਜੋ ਕਿ ਕਿਸੇ ਵੀ ਤਰ੍ਹਾਂ ਸੰਭਵ ਨਹੀਂ ਹੋ ਸਕਦੇ। ਅਧਿਆਪਕ ਆਗੂ ਬਲਜੀਤ ਸਿੰਘ ਟਿੱਬਾ ਨੇ ਕਿਹਾ ਕਿ ਆਨਲਾਈਨ ਸਿੱਖਿਆ ਬੱਚਿਆਂ ਦੀ ਪੜ੍ਹਾਈ ਅਤੇ ਸਿਹਤ ਨਾਲ ਵੱਡਾ ਖਿਲਵਾੜ ਕਰ ਰਹੀ ਹੈ। ਮਹਿੰਗੇ ਫੋਨ ਗਰੀਬ ਬੱਚਿਆਂ ਦੀ ਪਹੁੰਚ ਤੋਂ ਬਾਹਰ ਹਨ। ਬਲਾਕ ਪ੍ਰਧਾਨ ਅਜੇ ਕੁਮਾਰ ਨੇ ਕਿਹਾ ਕਿ ਪ੍ਰਾਇਮਰੀ ਸਕੂਲਾਂ ਵਿੱਚ ਵੀ ਤਰੁੰਤ ਪੜਾਈ ਸ਼ੁਰੂ ਕਰਵਾਈ ਜਾਵੇ।ਇਸ ਮੌਕੇ ਸੁਖਦੇਵ ਸਿੰਘ ਬੂਲਪੁਰ, ਜਗਜੀਤ ਸਿੰਘ, ਸਰਬਜੀਤ ਸਿੰਘ ਖਿੰਡਾ,ਅਜੈ ਗੁਪਤਾ, ਅਰੁਣ ਹਾਂਡਾ, ਅਸ਼ਵਨੀ ਕੁਮਾਰ, ਕੁਲਦੀਪ ਠਾਕੁਰ, ਪ੍ਰਦੀਪ ਕੁਮਾਰ, ਵਰਿੰਦਰ ਜੈਨ, ਰਕੇਸ਼ ਕੁਮਾਰ ਆਦਿ ਹਾਜ਼ਰ ਸਨ।