ਹਰਜਿੰਦਰ ਸਿੰਘ ਭੱਟੀ
- ਕੋਵਿਡ ਦੇ ਕਿਸੇ ਮਰੀਜ ਦੀ ਨਹੀਂ ਹੋਈ ਮੌਤ
ਐਸ.ਏ.ਐਸ ਨਗਰ, 20 ਜਨਵਰੀ 2021 - ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ -19 ਦੇ ਪਾਜ਼ੀਟਿਵ ਕੁਲ ਕੇਸ 19134 ਮਿਲੇ ਹਨ ਜਿਨ੍ਹਾਂ ਵਿੱਚੋਂ 17977 ਮਰੀਜ਼ ਠੀਕ ਹੋ ਗਏ ਅਤੇ 803 ਕੇਸ ਐਕਟੀਵ ਹਨ । ਜਦਕਿ 354 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ ।
ਡਿਪਟੀ ਕਮਿਸ਼ਨਰ ਸ੍ਰੀ ਗਰੀਸ਼ ਦਿਆਲਨ ਨੇ ਕੋਵਿਡ ਸਬੰਧੀ ਤਾਜਾ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲ੍ਹੇ ਵਿੱਚ ਅੱਜ ਕੋਵਿਡ-19 ਦੇ 46 ਮਰੀਜ਼ ਠੀਕ ਹੋਏ ਹਨ ਅਤੇ 37 ਨਵੇਂ ਪਾਜ਼ੀਟਿਵ ਕੇਸ ਸਾਹਮਣੇ ਆਏ ਹਨ ਅਤੇ ਕੋਵਿਡ ਦੇ ਕਿਸੇ ਮਰੀਜ ਦੀ ਮੌਤ ਨਹੀਂ ਹੋਈ । ਉਨ੍ਹਾਂ ਦੱਸਿਆ ਕਿ ਅੱਜ ਸ਼ਨਾਖਤ ਹੋਏ ਨਵੇਂ ਪਾਜ਼ੀਟਿਵ ਕੇਸਾਂ ਵਿਚ ਬਨੂੰੜ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 1 ਕੇਸ, ਡੇਰਾਬੱਸੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 3 ਕੇਸ, ਢਕੋਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 3 ਕੇਸ, ਖਰੜ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 1 ਕੇਸ, ਖਰੜ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 3 ਕੇਸ, ਲਾਲੜੂ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 1 ਕੇਸ,ਮੋਹਾਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 26 ਕੇਸ ਸ਼ਾਮਲ ਹਨ।