ਨਵਾਂਸਹਿਰ 22 ਜਨਵਰੀ 2021 - ਜ਼ਿਲ੍ਹਾ ਸਿੱਖਿਆ ਅਫ਼ਸਰ(ਸੈ.ਸਿ) ਜਗਜੀਤ ਸਿੰਘ ਵੱਲੋਂ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜਾਡਲਾ ਦਾ ਅਚਨਚੇਤ ਨਿਰੀਖਣ ਕੀਤਾ। ਇਸ ਮੌਕੇ ਉਨ੍ਹਾਂ ਸਕੂਲ ਸਟਾਫ਼ ਨਾਲ ਮੀਟਿੰਗ ਕੀਤੀ ਅਤੇ ਮਿਸ਼ਨ ਸੱਤ ਪ੍ਰਤੀਸ਼ਤ, ਬਾਰੇ ਵਿਚਾਰ ਚਰਚਾ ਕਰਕੇ ਇਹਨਾਂ ਚੱਲ ਰਹੇ ਮਿਸ਼ਨਾਂ ਨੂੰ ਸਫਲ ਬਣਾਉਣ ਲਈ ਨੁਕਤੇ ਸਾਂਝੇ ਕੀਤੇ। ਇਸ ਮੌਕੇ ਉਨ੍ਹਾਂ ਉਨ੍ਹਾਂ ਅਧਿਆਪਕਾਂ ਅਤੇ ਵਿਦਿਆਰਥੀਆ ਨਾਲ ਸਲਾਨਾ ਪ੍ਰੀਖਿਆ ਦੀ ਤਿਆਰੀ ਸਬੰਧੀ ਵੀ ਨੁਕਤੇ ਸਾਂਝੇ ਕੀਤੇ।
ਇਸ ਤੋਂ ਇਲਾਵਾ ਇਹਨਾਂ ਉਨ੍ਹਾਂ ਬੱਚਿਆ ਨਾਲ ਵੀ ਵੱਖਰੇ ਤੌਰ ਤੇ ਵਿਚਾਰ ਚਰਚਾ ਕੀਤੀ ਜਿਹੜੇ ਬੱਚੇ ਮੈਰਿਟ ਲਿਸਟ ਵਿੱਚ ਆਉਣ ਦੀ ਤਿਆਰੀ ਕਰ ਰਹੇ ਹਨ।ਉਨ੍ਹਾਂ ਅੱਗੇ ਦੱਸਿਆ ਕਿ ਇਸ ਵਾਰ ਵਿਭਾਗ ਨੇ ਬੋਰਡ ਦੀਆਂ ਜਮਾਤਾਂ ਦਾ ਨਤੀਜਾ 100 ਫ਼ੀਸਦੀ ਲਿਆਉਣ ਲਈ ਕੋਸ਼ਿਸ਼ਾਂ ਆਰੰਭ ਕੀਤੀਆਂ ਹਨ ਉਨ੍ਹਾਂ ਕਿਹਾ ਕਿ ਅੱਜ ਸਿੱਖਿਆ ਵਿਭਾਗ ਦਾ ਇੱਕ ਇੱਕ ਅਧਿਕਾਰੀ ਇੱਕ ਇੱਕ ਅਧਿਆਪਕ ਬੱਚਿਆ ਦੀ ਸਹੂਲਤਾਂ ਲਈ ਸਕੂਲਾਂ ਨੂੰ ਸਮਾਜ ਦੇ ਲੋਕਾਂ ਦੇ ਸਹਿਯੋਗ ਨਾਲ ਸਮਾਰਟ ਸਕੂਲ ਬਣਾ ਰਿਹਾ ਹੈ ਤਾਂ ਜੋ ਸਾਡੇ ਬੱਚੇ ਵੀ ਸਮੇਂ ਦੇ ਹਾਣੀ ਬਣ ਜਾਣ ਉਨ੍ਹਾਂ ਕਿਹਾ ਕਿ ਹੁਣ ਜਦ ਸਿੱਖਿਆ ਅਧਿਕਾਰੀ ਅਤੇ ਅਧਿਆਪਕ ਬੱਚਿਆ ਲਈ ਇੰਨਾ ਕੁਝ ਕਰ ਰਹੇ ਹਨ ਤਾਂ ਹੁਣ ਸਾਡਾ ਵੀ ਫਰਜ ਬਣਦਾ ਹੈ ਕਿ ਅਸੀਂ ਵੀ ਅਧਿਕਾਰੀਆਂ ਤੇ ਅਧਿਆਪਕਾਂ ਦੇ ਸੁਪਨਿਆਂ ਨੂੰ ਪੂਰਾ ਕਰਨ ਲਈ ਮਿਹਨਤ ਕਰੀਏ ਤੇ ਸਲਾਨਾ ਪ੍ਰੀਖਿਆ ਵਿੱਚ ਵਧੀਆਂ ਅੰਕ ਲੈ ਕੇ ਪਾਸ ਹੋਈਏ।ਇਸ ਤੋਂ ਇਲਾਵਾ ਇੰਗਲਿਸ਼ ਬੂਸਟਰ ਕਲੱਬ, ਅਤੇ ਆਨ ਲਾਈਨ ਸਿੱਖਿਆ ਸਬੰਧੀ ਵੀ ਵਿਚਾਰ ਚਰਚਾ ਕੀਤੀ ।ਇਸ ਮੌਕੇ ਸਕੂਲ ਪ੍ਰਿੰਸੀਪਲ ਬਲਜੀਤ ਕੌਰ ਵਲੋਂ ਭਰੋਸਾ ਦਿਵਾਇਆ ਕਿ ਉਹ ਮਿਸ਼ਨ ਸੱਤ ਪ੍ਰਤੀਸੱਤ ਲਈ ਪੂਰੀ ਯੋਜਨਾ ਬੰਦ ਨਾਲ ਕੰਮ ਕਰ ਕੇ ਵਧੀਆ ਨਤੌਜਾਂ ਲਿਆਉਣਗੇ ਇਸ ਸਮੂਹ ਸਟਾਫ਼ ਹਾਜ਼ਰ ਸੀ।