← ਪਿਛੇ ਪਰਤੋ
ਹਰੀਸ਼ ਕਾਲੜਾ ਰੂਪਨਗਰ 22 ਜਨਵਰੀ 2021: ਸ੍ਰੀ ਗੁਰਵਿੰਦਰ ਸਿੰਘ ਜੋਹਲ , ਚੋਣਕਾਰ ਰਜਿਸਟਰੇਸ਼ਨ ਅਫਸਰ-ਕਮ-ਉਪ ਮੰਡਲ ਮੈਜਿਸਟਰੇਟ, ਵੱਲੋਂ ਦੱਸਿਆ ਗਿਆ ਕਿ ਜ਼ਿਲ੍ਹਾ ਰੂਪਨਗਰ ਵਿੱਚ 25 ਜਨਵਰੀ 2021 ਨੂੰ ਰਾਸ਼ਟਰੀ ਵੋਟਰ ਦਿਵਸ ਮਨਾਇਆ ਜਾਣਾ ਹੈ। ਇਸ ਸਬੰਧੀ ਵਿਧਾਨ ਸਭਾ ਚੋਣ ਹਲਕਾ 50-ਰੂਪਨਗਰ ਵਿੱਚ ਪੈਂਦੇ ਸਾਰੇ ਪੋਲਿੰਗ ਸਟੇਸ਼ਨਾਂ ਤੇ ਬੂਥ ਲੈਵਲ ਅਫਸਰ ਵੱਲੋਂ ਨਵੇਂ ਬਣੇ ਵੋਟਰਾਂ ਨੂੰ ਫੋਟੋ ਵੋਟਰ ਸ਼ਨਾਖਤੀ ਕਾਰਡ ਤਕਸੀਮ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਸਮੂਹ ਬੂਥ ਲੈਵਲ ਅਫਸਰ ਭਾਰਤ ਚੋਣ ਕਮਿਸ਼ਨ ਵੱਲੋ ਚਲਾਈ - ਮੁਹਿੰਮ ਤਹਿਤ 5-5 ਨਵੇਂ ਵੋਟਰਾਂ ਨੂੰ ਫੋਟੋ ਸ਼ਨਾਖਤੀ ਕਾਰਡ ਡਾਊਨਲੋਡ ਕਰਵਾਉਣਗੇ ਅਤੇ ਵੋਟਰ ਪ੍ਰਣ ਲਿਆ ਜਾਵੇਗਾ।
Total Responses : 32