- ਕੋਵਿਡ-19 ਦੀ ਜਾਂਚ ਲਈ ਜ਼ਿਲ੍ਹੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਲਏ ਗਏ 796 ਸੈਂਪਲ ਹੋਰ
- ਮਹਾਂਮਾਰੀ ਸਬੰਧੀ ਜ਼ਿਲ੍ਹੇ ਦੇ 1 ਲੱਖ 44 ਹਜ਼ਾਰ 215 ਵਿਅਕਤੀਆਂ ਦੀ ਕੀਤੀ ਗਈ ਜਾਂਚ
ਤਰਨ ਤਾਰਨ, 22 ਜਨਵਰੀ 2021 - ਹੁਣ ਤੱਕ ਜ਼ਿਲਾ ਤਰਨ ਤਾਰਨ ਦੇ 758 ਫਰੰਟਲਾਈਨ ਹੈੱਲਥ ਵਰਕਰਾਂ ਨੂੰ ਕੋਵਿਡ-19 ਸਬੰਧੀ ਵੈਕਸੀਨ ਦੀ ਪਹਿਲੀ ਡੋਜ਼ ਲਗਾਈ ਜਾ ਚੁੱਕੀ ਹੈ ਅਤੇ ਜ਼ਿਲ੍ਹੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਕੋਵਿਡ-19 ਦੀ ਜਾਂਚ ਲਈ ਅੱਜ 796 ਸੈਂਪਲ ਹੋਰ ਲਏ ਗਏ ਹਨ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਦੱਸਿਆ ਕਿ ਜ਼ਿਲਾ ਤਰਨ ਤਾਰਨ ਵਿੱਚ ਕੋਵਿਡ-19 ਦੀ ਜਾਂਚ ਲਈ ਹੁਣ ਤੱਕ ਆਰ. ਟੀ. ਪੀ. ਸੀ. ਆਰ., ਰੈਪਿਡ ਐਂਟੀਜਨ ਤੇ ਟਰੂਨੈੱਟ ਵਿਧੀ ਰਾਹੀਂ 144215 ਵਿਅਕਤੀਆਂ ਦੀ ਜਾਂਚ ਕੀਤੀ ਗਈ ਹੈ, ਜਿੰਨ੍ਹਾਂ ਵਿਚੋਂ 141111 ਵਿਅਕਤੀਆਂ ਦੀ ਰਿਪੋਰਟ ਨੈਗੇਟਿਵ ਆਈ ਹੈ ਅਤੇ 681 ਦੀ ਰਿਪੋਰਟ ਆਉਣੀ ਬਾਕੀ ਹੈ।
ਉਹਨਾਂ ਦੱਸਿਆ ਕਿ ਜ਼ਿਲਾ ਤਰਨ ਤਾਰਨ ਵਿੱਚ ਹੁਣ ਤੱਕ 2141 ਵਿਅਕਤੀ ਕੋਵਿਡ-19 ਤੋਂ ਪੀੜ੍ਹਤ ਪਾਏ ਗਏ ਹਨ।ਉਹਨਾਂ ਦੱਸਿਆ ਕਿ ਹੁਣ ਤੱਕ ਕਰੋਨਾ ਵਾਇਰਸ ਤੋਂ ਪੀੜਤ 2003 ਵਿਅਕਤੀ ਕੋਰੋਨਾ ਵਾਇਰਸ ਨੂੰ ਮਾਤ ਦਿੰਦਿਆਂ ਸਿਹਤਯਾਬੀ ਹਾਸਲ ਕਰ ਚੁੱਕੇ ਹਨ ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 21 ਜਨਵਰੀ ਨੂੰ ਜਾਂਚ ਲਈ ਅੰਮ੍ਰਿਤਸਰ ਲੈਬ ਵਿੱਚ ਭੇਜੇ ਗਏ 1076 ਨਮੂਨਿਆਂ ਵਿੱਚੋਂ 01 ਦੀ ਰਿਪੋਰਟ ਪਾਜ਼ੇਟਿਵ ਪਾਈ ਗਈ ਹੈ ਅਤੇ 1075 ਦੀ ਰਿਪੋਰਟ ਨੈਗੇਟਿਵ ਪਾਈ ਗਈ ਹੈ। ਉਹਨਾਂ ਦੱਸਿਆ ਕਿ ਇਸ ਤੋਂ ਇਲਾਵਾ ਜ਼ਿਲੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਅੱਜ ਕੀਤੇ ਗਏ 111 ਰੈਪਿਡ ਐਂਟੀਜਨ ਟੈਸਟਾਂ ਅਤੇ ਟਰੂਨੈੱਟ ਵਿਧੀ ਰਾਹੀਂ ਕੀਤੇ ਗਏ 04 ਟੈਸਟਾਂ ਦੀ ਰਿਪੋਰਟ ਨੈਗੇਟਿਵ ਪਾਈ ਗਈ ਹੈ।
ਜ਼ਿਲਾ੍ਹ ਤਰਨ ਤਾਰਨ ਵਿੱਚ ਇਸ ਸਮੇਂ ਕੋਵਿਡ-19 ਦੇ 31 ਐਕਟਿਵ ਕੇਸ ਹਨ, ਜਿੰਨਾਂ ਵਿੱਚੋਂ 22 ਵਿਅਕਤੀਆਂ ਨੂੰ ਘਰਾਂ ਚ ਇਕਾਂਤਵਾਸ ਕੀਤਾ ਗਿਆ ਹੈ ਅਤੇ 02 ਵਿਅਕਤੀ ਗੂਰੂ ਨਾਨਕ ਦੇਵ ਸੁਪਰ ਸਪੈਸ਼ਲਿਟੀ ਹਸਪਤਾਲ ਤਰਨ ਤਾਰਨ ਤੇ 06 ਵਿਅਕਤੀ ਇਲਾਜ ਲਈ ਹੋਰ ਜ਼ਿਲ੍ਹੇ ਵਿੱਚ ਦਾਖਲ ਹੈ ।