ਸਥਾਨਕ ਸਰਕਾਰਾਂ ਚੋਣ ਲਈ ‘ਆਪ‘ ਨੇ 11 ਥਾਵਾਂ ਉੱਤੇ 160 ਉਮੀਦਵਾਰਾਂ ਹੋਰ ਐਲਾਨੇ
.....ਸਥਾਨਕ ਸਰਕਾਰਾਂ ਦੀਆਂ ਚੋਣਾਂ ਵਿੱਚ ਰਿਵਾਇਤੀ ਪਾਰਟੀਆਂ ਦਾ ਦਿੱਤਾ ਜਾਵੇਗਾ ਬਦਲਾਅ : ਜਰਨੈਲ ਸਿੰਘ/ਭਗਵੰਤ ਮਾਨ
ਚੰਡੀਗੜ, 24 ਜਨਵਰੀ 2021 - ਪੰਜਾਬ ਵਿੱਚ ਹੋਣ ਵਾਲੀਆਂ ਸਥਾਨਕ ਸਰਕਾਰਾਂ ਦੀਆਂ ਚੋਣਾਂ ਲਈ ਆਮ ਆਦਮੀ ਪਾਰਟੀ ਵੱਲੋਂ 11 ਥਾਵਾਂ ਉੱਤੇ 160 ਉਮੀਦਵਾਰਾਂ ਦੀਆਂ ਇਕ ਹੋਰ ਸੂਚੀ ਜਾਰੀ ਕੀਤੀ ਗਈ। ਪਾਰਟੀ ਹੈੱਡਕੁਆਟਰ ਤੋਂ ਜਾਰੀ ਸਾਂਝੇ ਬਿਆਨ ਰਾਹੀਂ ਪੰਜਾਬ ਦੇ ਇੰਚਾਰਜ ਜਰਨੈਲ ਸਿੰਘ ਅਤੇ ਸੂਬਾ ਪ੍ਰਧਾਨ ਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਦੱਸਿਆ ਕਿ ਅੱਜ ਵੱਖ-ਵੱਖ 11 ਥਾਵਾਂ ਤੋਂ 160 ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਗਈ ਹੈ। ਉਨਾਂ ਦੱਸਿਆ ਕਿ ਅੱਜ ਅਬੋਹਰ, ਮੋਰਿੰਡਾ, ਨਾਭਾ, ਪਠਾਨਕੋਟ, ਗਿਦੜਬਾਹਾ, ਧਾਰੀਵਾਲ, ਬਟਾਲਾ, ਮੁੰਦਕੀ,ਮਮਦੋਟ, ਜਲਾਲਾਬਦ, ਕੋਟਕਪੁਰ ਲਈ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ।
‘ਆਪ‘ ਆਗੂਆਂ ਨੇ ਕਿਹਾ ਕਿ ਇਸ ਵਾਰ ਲੋਕਾਂ ਨੂੰ ਬਦਲਾਅ ਦਿੱਤਾ ਜਾਵੇਗਾ। ਉਨਾਂ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਪੜੇ ਲਿਖੇ ਅਤੇ ਇਮਾਨਦਾਰ ਉਮੀਦਵਾਰਾਂ ਦੀ ਚੋਣ ਕਰਨ ਜੋ ਉਨਾਂ ਦੇ ਕੰਮ ਕਰਨ। ਉਨਾਂ ਕਿਹਾ ਕਿ ਲੰਬੇ ਸਮੇਂ ਤੋਂ ਰਿਵਾਇਤੀ ਪਾਰਟੀਆਂ ਦੇ ਆਗੂਆਂ ਨੇ ਲੋਕਾਂ ਦਾ ਕੰਮ ਕਰਨ ਦੀ ਬਜਾਏ ਆਪਣੀਆਂ ਜੇਬਾਂ ਭਰਨ ਲਈ ਕੰਮ ਕੀਤਾ ਹੈ। ਹੁਣ ਸਮਾਂ ਆ ਗਿਆ ਹੈ ਕਿ ਸਹੀ ਉਮੀਦਵਾਰਾਂ ਦੀ ਚੋਣ ਕੀਤੀ ਜਾਵੇ। ਆਪ‘ ਆਗੂਆਂ ਨੇ ਪੰਜਾਬ ਦੇ ਵੋਟਰਾਂ ਨੂੰ ਅਪੀਲ ਕੀਤੀ ਕਿ ਸੰਵਿਧਾਨ ਰਾਹੀਂ ਮਿਲੇ ਵੋਟ ਦੇ ਅਧਿਕਾਰ ਨੂੰ ਵਰਤਦੇ ਹੋਏ, ਸਹੀ ਤੇ ਯੋਗ ਉਮੀਦਵਾਰ ਦੀ ਚੋਣ ਕਰਨ।