ਅਰਵਿੰਦਪਾਲ ਸਿੰਘ ਸੰਧੂ ਡਿਪਟੀ ਕਮਿਸ਼ਨਰ ਫ਼ਾਜ਼ਿਲਕਾ
ਜਗਦੀਸ਼ ਥਿੰਦ
ਫਾਜ਼ਿਲਕਾ, 28 ਜਨਵਰੀ
ਡਿਪਟੀ ਕਮਿਸ਼ਨਰ ਸ. ਅਰਵਿੰਦ ਪਾਲ ਸਿੰਘ ਸੰਧੂ ਵੱਲੋਂ ਆਪਣੇ ਹਫਤਾਵਾਰੀ ਫੇਸਬੁੱਕ ਲਾਈਵ ਪ੍ਰੋੋਗਰਾਮ ਦੌਰਾਨ ਜ਼ਿਲਾ ਵਾਸੀਆਂ ਲਈ ਅਹਿਮ ਜਾਣਕਾਰੀ ਸਾਂਝੀ ਕੀਤੀ ਗਈ।ਉਨਾਂ ਦੱਸਿਆ ਕਿ ਬੀਤੇ ਦਿਨ ਤੱਕ ਜ਼ਿਲਾ ਫਾਜ਼ਿਲਕਾ ਦੇ 405 ਸਿਹਤ ਵਿਭਾਗ ਦੇ ਅਧਿਕਾਰੀਆਂ ਕਰਮਚਾਰੀਆ ਦੀ ਵੈਕਸ਼ੀਨੇਸ਼ਨ ਹੋ ਚੁੱਕੀ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਅੱਜ 3 ਪਾਜੀਟਿਵ ਕੇਸ ਆਉਣ ਨਾਲ ਹੁਣ ਤੱਕ ਪੂਰੇ ਜਿਲੇ ਵਿੱਚ 3900 ਕਰੋੋਨਾ ਪਾਜੀਟਿਵ ਕੇਸ ਸਾਹਮਣੇ ਆਏ ਹਨ।ਅੱਜ 2 ਜਣਿਆਂ ਦੇ ਤੰਦਰੁਸਤ ਹੋਣ ਨਾਲ ਕੁੱਲ 3817 ਮਰੀਜ ਠੀਕ ਹੋ ਚੁੱਕੇ ਹਨ।ਜ਼ਿਲੇ ਅੰਦਰ ਹੁਣ ਐਕਟਿਵ ਕੇਸਾਂ ਦੀ ਗਿਣਤੀ 12 ਰਹਿ ਗਈ ਹੈ ਅਤੇ 71 ਜਣਿਆਂ ਦੀ ਮੌਤ ਹੋ ਚੁੱਕੀ ਹੈ।
ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਕੋਰੋਨਾਵਾਇਰਸ ਨੂੰ ਰੋਕਣ ਲਈ ਇਸ ਮੁਹਿੰਮ ਵਿਚ ਹਿੱਸੇਦਾਰ ਬਣਨਾ ਚਾਹੀਦਾ ਹੈ।ਲੋਕਾਂ ਨੂੰ ਟੀਕਾਕਰਨ ਸਬੰਧੀ ਕਿਸੇ ਤਰਾਂ ਦੀਆਂ ਅਫ਼ਵਾਹਾਂ ਤੋਂ ਸੁਚੇਤ ਕਰਦਿਆਂ ਕਿਹਾ ਕਿ ਇਹ ਟੀਕਾ ਪੂਰੀ ਤਰਾਂ ਨਾਲ ਸੁਰੱਖਿਅਤ ਹੈ। ਅਸੀਂ ਭਰੋਸਾ ਦਿਵਾਉਣਾ ਚਾਹੁੰਦੇ ਹਾਂ ਕਿ ਲੋਕਾਂ ਨੂੰ ਡਰਨ ਦੀ ਕੋਈ ਜ਼ਰੂਰਤ ਨਹੀਂ ਹੈ।
ਉਨ੍ਹਾਂ ਨੇ ਹੈਲਥ ਕੇਅਰ ਵਰਕਰਾਂ ਨੂੰ ਕੋਵਿਡ-19 ਟੀਕਾਕਰਨ ਕਰਵਾਉਣ ਦੀ ਅਪੀਲ ਕੀਤੀ ਹੈ।ਉਨਾਂ ਕਿਹਾ ਕਿ ਇਹ ਦਵਾਈ ਪੂਰੀ ਤਰਾਂ ਨਾਲ ਸੁਰੱਖਿਅਤ ਹੈ। ਕੋਰੋਨਾਵਾਇਰਸ ਨੂੰ ਰੋਕਣ ਲਈ ਟੀਕਾਕਰਨ ਬਹੁਤ ਜ਼ਰੂਰੀ ਹੈ। ਉਨਾਂ ਅਪੀਲ ਕਰਦੇ ਹੋਏ ਕਿਹਾ ਕਿ ਲੋਕਾਂ ਵਿਚ ਫੈਲ ਰਹੀਆਂ ਅਫਵਾਹਾਂ ਨੂੰ ਦੂਰ ਕਰਨ ਲਈ ਸਿਹਤ ਵਿਭਾਗ ਨੂੰ ਮਿਸਾਲ ਪੇਸ਼ ਕਰਨੀ ਪਵੇਗੀ।