ਦਿਸ਼ਾ ਰਾਵੀ ਦੀ ਜ਼ਮਾਨਤ ’ਤੇ ਫੈਸਲਾ ਅੱਜ 23 ਫਰਵਰੀ ਨੂੰ
ਨਵੀਂ ਦਿੱਲੀ, 23 ਫਰਵਰੀ, 2021 : ਦਿੱਲੀ ਦੀ ਇਕ ਅਦਾਲਤ ਵੱਲੋਂ ਵਾਤਾਵਰਣ ਕਾਰਕੁੰਨ ਦਿਸ਼ਾ ਰਾਵੀ ਦੀ ਜ਼ਮਾਨਤ ’ਤੇਅੱਜ ਫੈਸਲਾ ਲਿਆ ਜਾਵੇਗਾ। ਅਦਾਲਤ ਨੇ ਦੋ ਦਿਨ ਪਹਿਲਾਂ ਮਾਮਲੇ ’ਤੇ ਸੁਣਵਾਈ ਕਰਦਿਆਂ ਫੈਸਲਾ ਅੱਜ 23 ਫਰਵਰੀ ਲਈ ਰਾਖਵਾਂ ਰੱਖ ਲਿਆ ਸੀ। ਰਾਵੀ ਨੂੰ ਸਵੀਡਨ ਦੀ ਕਾਰਕੁੰਨ ਗ੍ਰੇਟਾ ਥਨਬਰਗ ਵੱਲੋਂ ਟਵੀਟ ਕੀਤੀ ਟੁਲਕਿੱਟ ਦੇ ਮਾਮਲੇ ਵਿਚ 13 ਫਰਵਰੀ ਨੂੰ ਬੰਗਲੌਰ ਤੋਂ ਗ੍ਰਿਫਤਾਰ ਕੀਤਾ ਗਿਆ ਸੀ।