ਚੰਡੀਗੜ੍ਹ, 23 ਫਰਵਰੀ 2021 - ਸੂਬੇ ਵਿੱਚ ਵੱਧ ਰਹੇ ਕੋਰੋਨਾ ਦੇ ਕੇਸਾਂ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ 1 ਮਾਰਚ ਤੋਂ ਇਨਡੋਰ ਇਕੱਠ ‘ਤੇ 100 ਅਤੇ ਆਊਟ ਡੋਰ ਲਈ 200 ਵਿਅਕਤੀਆਂ ਦੀ ਗਿਣਤੀ ਤੈਅ ਕਰ ਦਿੱਤੀ ਹੈ ਇਸ ਤੋਂ ਬਿਨਾਂ ਮਾਸਕ ਪਾਉਣ ਅਤੇ ਸੋਸ਼ਲ ਡਿਸਟੈਂਟ ਦੇ ਨਿਯਮ ਨੂੰ ਸਖਤੀ ਨਾਲ ਲਾਗੂ ਕਰਨ ਦੇ ਆਦੇਸ਼ ਦਿੱਤੇ ਹਨ। ਨਾਲ ਹੀ ਹੁਕਮ ਜਾਰੀ ਕੀਤੇ ਹਨ ਕਿ ਇੱਕ ਦਿਨ ਵਿੱਚ 30,000 ਕੋਰੋਨਾ ਟੈਸਟ ਕੀਤੇ ਜਾਣਗੇ।
ਸਥਿਤੀ ਦਾ ਜਾਇਜ਼ਾ ਲੈਣ ਲਈ ਇਕ ਉੱਚ ਪੱਧਰੀ ਵਰਚੁਅਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ, ਮੁੱਖ ਮੰਤਰੀ ਨੇ ਡੀ.ਸੀਆਂ ਨੂੰ ਆਪਣੇ ਜ਼ਿਲ੍ਹੇ ਵਿਚ ਹੌਟ ਸਪਾਟਾਂ 'ਤੇ ਨਾਈਟ ਕਰਫਿਊ ਲਾਉਣ ਦੇ ਹੁਕਮ ਦਿੱਤੇ। ਜਿਸ ਵਿਚ ਮਾਈਕਰੋ ਕੰਟੇਨਮੈਂਟ ਰਣਨੀਤੀ ਅਪਣਾਈ ਜਾਵੇ। ਉਨ੍ਹਾਂ ਪੁਲਿਸ ਫੋਰਸ ਨੂੰ ਹਦਾਇਤ ਕੀਤੀ ਕਿ ਉਹ ਮਾਸਕ ਪਹਿਨਣ ਨੂੰ ਸਖਤੀ ਨਾਲ ਲਾਗੂ ਕਰਨ ਅਤੇ ਸਾਰੇ ਰੈਸਟੋਰੈਂਟਾਂ, ਮੈਰਿਜ ਪੈਲੇਸਾਂ ਵੱਲੋਂ ਕੋਵਿਡ ਮਾਨੀਟਰਾਂ ਦੇ ਨਾਲ-ਨਾਲ ਆਬਕਾਰੀ ਅਤੇ ਕਰ ਵਿਭਾਗ ਨੂੰ ਨੋਡਲ ਏਜੰਸੀ ਬਣਾਇਆ ਜਾਵੇ।
ਪੂਰੀ ਖਬਰ ਪੜ੍ਹਨ ਲਈ ਹੇਠਾਂ ਦਿੱਤੇ ਲਿੰਕ 'ਤੇ ਕਲਿੱਕ ਕਰੋ...
Amarinder orders curbs on Indoor & Outdoor gatherings, DCs authorized to Impose night curfew
https://www.babushahi.com/full-news.php?id=116448