ਰਾਜਵੰਤ ਸਿੰਘ
ਸ੍ਰੀ ਮੁਕਤਸਰ ਸਾਹਿਬ, 26 ਫ਼ਰਵਰੀ 2021-ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਅੰਦਰੋਂ ਅੱਜ ਫ਼ਿਰ ਕੋਰੋਨਾ ਦੇ ਪੰਜ ਹੋਰ ਕੇਸ ਸਾਹਮਣੇ ਆਏ ਹਨ। ਸਿਹਤ ਵਿਭਾਗ ਵੱਲੋਂ ਜਾਰੀ ਕੀਤੀ ਗਈ ਰਿਪੋਰਟ ਅਨੁਸਾਰ 1 ਕੇਸ ਸ੍ਰੀ ਮੁਕਤਸਰ ਸਾਹਿਬ, 1 ਕੇਸ ਗਿੱਦੜਬਾਹਾ, 2 ਕੇਸ ਮਲੋਟ ਤੇ 1 ਕੇਸ ਚੰਨੂੰ ਤੋਂ ਸਾਹਮਣੇ ਆਇਆ ਹੈ, ਜਿੰਨ੍ਹਾਂ ਨੂੰ ਹੁਣ ਆਈਸੂਲੇਟ ਕੀਤਾ ਜਾ ਰਿਹਾ ਹੈ। ਅੱਜ 561 ਸੈਂਪਲਾਂ ਦੀ ਰਿਪੋਰਟ ਨੈਗੇਟਿਵ ਆਈ ਹੈ, ਜਦੋਂਕਿ ਹੁਣ 533 ਸੈਂਪਲ ਬਕਾਇਆ ਹਨ। ਅੱਜ ਜ਼ਿਲ੍ਹੇ ਭਰ ਅੰਦਰੋਂ 628 ਨਵੇਂ ਸੈਂਪਲ ਇਕੱਤਰ ਕਰਕੇ ਜਾਂਚ ਲਈ ਭੇਜੇ ਗਏ ਹਨ। ਵਰਣਨਯੋਗ ਹੈ ਕਿ ਹੁਣ ਜ਼ਿਲ੍ਹੇ ਅੰਦਰ ਕੋਰੋਨਾ ਪਾਜ਼ੇਟਿਵ ਮਾਮਲਿਆਂ ਦੀ ਗਿਣਤੀ 3928 ਹੋ ਗਈ ਹੈ, ਜਿਸ ਵਿੱਚੋਂ ਹੁਣ ਤੱਕ 3800 ਮਰੀਜ਼ਾਂ ਨੂੰ ਛੁੱਟੀ ਦਿੱਤੀ ਜਾ ਚੁੱਕੀ ਹੈ, ਜਦੋਂਕਿ ਹੁਣ 30 ਕੇਸ ਸਰਗਰਮ ਚੱਲ ਰਹੇ ਹਨ।