ਸਿੰਘੂ ਬਾਰਡਰ ’ਤੇ ਜਾ ਕੇ ਕਿਸਾਨਾਂ ਨਾਲ ਬੈਠਾਂਗੀ : ਨੌਦੀਪ ਕੌਰ
ਕਰਨਾਲ, 27 ਫਰਵਰੀ, 2021 : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਜ਼ਮਾਨਤ ਮਿਲਣ ਤੋਂ ਬਾਅਦ ਦੇਰ ਸ਼ਾਮ ਕਰਨਾਲ ਜੇਲ੍ਹ ਵਿਚੋਂ ਬਾਹਰ ਆਈ ਨੌਦੀਪ ਕੌਰ ਨੇ ਕਿਹਾ ਹੈ ਕਿ ਉਹ ਸਿੰਘੂ ਬਾਰਡਰ ’ਤੇ ਜਾ ਕੇ ਕਿਸਾਨਾਂ ਨਾਲ ਜ਼ਰੂਰ ਬੈਠੇਗੀ।
ਜੇਲ੍ਹ ਵਿਚੋਂ ਬਾਹਰ ਆਉਣ ’ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਨੌਦੀਪ ਕੌਰ ਨੇ ਕਿਹਾ ਕਿ ਪਹਿਲਾਂ ਉਹ ਆਪਣੇ ਪਰਿਵਾਰ ਦੀ ਮਰਜ਼ੀ ਮੁਤਾਬਕ ਜਾਵੇਗੀ ਪਰ ਸਿੰਘੂ ਬਾਰਡਰ ’ਤੇ ਜਾ ਕੇ ਕਿਸਾਨਾਂ ਨਾਲ ਜ਼ਰੂਰ ਬੈਠੇਗੀ। ਉਸਨੇ ਕਿਹਾ ਕਿ ਉਹ ਜਲਦੀ ਹੀ ਇਕ ਪ੍ਰੈਸ ਕਾਨਫਰੰਸ ਸੱਦ ਕੇ ਸਾਰੀਆਂ ਗੱਲਾਂ ਦਾ ਖੁੱਲ੍ਹਾਸਾ ਕਰੇਗੀ।
ਉਸਨੇ ਲੋਕਾਂ ਨੂੰ ਸ਼ਿਵ ਕੁਮਾਰਵਾਸਤੇ ਵੀ ਆਵਾਜ਼ ਚੁੱਕਣ ਲਈ ਕਿਹਾ ਤੇ ਦੱਸਿਆ ਕਿ ਸ਼ਿਵ ਕੁਮਾਰ 12 ਜਨਵਰੀ ਨੂੰ ਮੌਕੇ ’ਤੇਮੌਜੂਦ ਵੀ ਨਹੀਂ ਸੀ ਪਰ ਫਿਰ ਵੀ ਉਸਨੂੰ ਗ੍ਰਿਫਤਾਰ ਕੀਤਾ ਗਿਆ ਤੇ ਉਸ ਨਾਲ ਬੁਰੀ ਤਰ੍ਹਾਂ ਕੁੱਟਮਾਰ ਕਰ ਕੇ ਹੱਡੀਆਂ ਤੋੜ ਦਿੱਤੀਆਂ ਗਈਆਂ।