ਰਾਜਵੰਤ ਸਿੰਘ
ਸ੍ਰੀ ਮੁਕਤਸਰ ਸਾਹਿਬ/ਮੰਡੀ ਲੱਖੇਵਾਲੀ, 27 ਫਰਵਰੀ 2021-ਪੁਲਿਸ ਥਾਣਾ ਲੱਖੇਵਾਲੀ ਵਿਖੇ ਨਵੇਂ ਆਏ ਪੁਲਿਸ ਅਧਿਕਾਰੀ ਪਰਮਜੀਤ ਕੁਮਾਰ ਨੇ ਆਪਣਾ ਅਹੁਦਾ ਸੰਭਾਲ ਲਿਆ ਹੈ। ਉਹ ਸ੍ਰੀ ਮੁਕਤਸਰ ਸਾਹਿਬ ਪੁਲਿਸ ਚੌਂਕੀ ਬੱਸ ਸਟੈਂਡ ਤੋਂ ਬਦਲ ਕੇ ਇੱਥੇ ਆਏ ਹਨ, ਜਦੋਂ ਕਿ ਇਥੇ ਪਹਿਲਾਂ ਤਾਇਨਾਤ ਪੁਲਿਸ ਇੰਸਪੈਕਟਰ ਬਿਸ਼ਨ ਲਾਲ ਦੀ ਬਦਲੀ ਥਾਣਾ ਸਦਰ ਸ੍ਰੀ ਮੁਕਤਸਰ ਸਾਹਿਬ ਵਿਖੇ ਹੋ ਗਈ ਹੈ। ਨਵੇਂ ਥਾਣਾ ਮੁਖੀ ਪਰਮਜੀਤ ਕੁਮਾਰ ਨੇ ਕਿਹਾ ਕਿ ਉਹ ਪੂਰੇ ਇਲਾਕੇ ਵਿੱਚ ਅਮਨ ਸ਼ਾਂਤੀ ਕਾਇਮ ਰੱਖਣਗੇ ਤੇ ਮਾੜੇ ਅਨਸਰਾਂ ਵਿਰੁੱਧ ਸਿਕੰਜ਼ਾ ਕੱਸਣਗੇ । ਉਨ੍ਹਾਂ ਕਿਹਾ ਕਿ ਲੋਕਾਂ ਦੇ ਸਹਿਯੋਗ ਨਾਲ ਸਾਰਾ ਕੰਮ ਕਾਜ ਵਧੀਆ ਢੰਗ ਨਾਲ ਚਲਾਇਆ ਜਾਵੇਗਾ ।