ਰਾਜਿੰਦਰ ਸਿੰਘ
ਹੁਸ਼ਿਆਰਪੁਰ 28 ਫਰਵਰੀ 2021 - ਪਿੰਡ ਮਾਹਿਲਪੁਰ ’ਚ ਉਸ ਵੇਲੇ ਦਹਿਸ਼ਤ ਫੈਲ ਗਈ ਜਦੋ ਬੇਰਹਿਮੀ ਨਾਲ ਔਰਤ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਅਤੇ ਔਰਤ ਦੇ ਮਾਂ-ਪਿਓ 'ਤੇ ਵੀ ਹਮਲਾ ਕੀਤਾ ਗਿਆ। ਇਸ ਕਤਲ ਦੇ ਇਲਜ਼ਾਮ ਜਵਾਈ 'ਤੇ ਲੱਗੇ ਹਨ ਕਿ ਉਸ ਨੇ ਪਹਿਲਾਂ ਆਪਣੀ ਪਤਨੀ ਦਾ ਕਤਲ ਕੀਤਾ ਫਿਰ ਆਪਣੇ ਸਹੁਰੇ ਅਤੇ ਸੱਸ 'ਤੇ ਵੀ ਹਮਲਾ ਕਰ ਦਿੱਤਾ।
ਇਸ ਹਮਲੇ ਵਿਚ ਸੱਸ ਅਤੇ ਸਹੁਰਾ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਏ ਜਦਕਿ ਪਤਨੀ ਦੀ ਮੌਕੇ ਤੇ ਹੀ ਮੌਤ ਹੋ ਗਈ। ਸੂਚਨਾ ਮਿਲਦੇ ਹੀ ਮਾਹਿਲਪੁਰ ਪੁਲਿਸ ਮੌਕੇ ’ਤੇ ਪਹੁੰਚੀ ਲਾਸ਼ ਨੂੰ ਕਬਜ਼ੇ ’ਚ ਲੈ ਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। ਫਿਲਹਾਲ ਅਜੇ ਕੀਤੇ ਇਸ ਹਮਲੇ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ।