ਰਾਜਵੰਤ ਸਿੰਘ
ਸ੍ਰੀ ਮੁਕਤਸਰ ਸਾਹਿਬ, 1 ਮਾਰਚ 2021-ਪੰਜਾਬ ਸਰਕਾਰ ਵੱਲੋਂ ਅੱਜ ਤੋਂ ਆਮ ਪਬਲਿਕ ਦੇ ਲਈ ਕੋਰੋਨਾ ਵੈਕਸੀਨ ਲਗਾਉਣ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਤਹਿਤ ਪਹਿਲੇ ਗੇੜ ਵਿਚ 60 ਸਾਲ ਤੋਂ ਵੱਧ ਉਮਰ ਵਾਲੇ ਲੋਕਾਂ ਅਤੇ 45 ਤੋਂ ਵੱਧ ਉਮਰ ਦੇ ਉਨਾਂ ਲੋਕਾਂ ਜਿੰਨਾਂ ਨੂੰ ਗੰਭੀਰ ਬਿਮਾਰੀਆਂ ਹਨ, ਨੂੰ ਟੀਕਾ ਲਗਾਇਆ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆ ਡਾ. ਪ੍ਰਭਜੀਤ ਸਿੰਘ ਸਹਾਇਕ ਸਿਵਲ ਸਰਜਨ ਨੇ ਦੱਸਿਆ ਕਿ ਸਰਕਾਰੀ ਹਸਪਤਾਲਾਂ ਅਤੇ ਸਿਹਤ ਕੇਦਰਾਂ ਵਿਚ ਇਹ ਟੀਕੇ ਮੁਫਤ ਲਗਾਏ ਜਾ ਰਹੇ ਹਨ। ਇਸ ਉਪਰੰਤ ਪੰਜਾਬ ਸਰਕਾਰ ਵੱਲੋਂ ਸਰਬੱਤ ਸਿਹਤ ਬੀਮਾ ਯੋਜਨਾ ਅਧੀਨ ਮਾਨਤਾ ਪ੍ਰਾਪਤ ਪ੍ਰਾਈਵੇਟ ਹਸਪਤਾਲਾਂ ਵਿਚ ਵੀ ਕਰੋਨਾ ਵੈਕਸੀਨ ਦੀ ਸ਼ੁਰੂਆਤ ਅੱਜ ਤੋਂ ਕੀਤੀ ਗਈ ਹੈ ਅਤੇ ਇਸ ਸਬੰਧੀ ਵੱਧ ਤੋਂ ਵੱਧ ਕੀਮਤ 250 ਰੁਪਏ ਤੈਅ ਕੀਤੀ ਗਈ ਹੈ। ਉਨਾਂ ਦੱਸਿਆ ਕਿ ਜਿੱਥੇ ਹੈਲਥ ਸਟਾਫ, ਫਰੰਟ ਲਾਈਨ ਵਰਕਰ, 60 ਸਾਲ ਤੋਂ ਉੱਪਰ ਦੇ ਵਿਅਕਤੀ ਅਤੇ 45 ਤੋਂ 59 ਸਾਲ ਤੱਕ ਦੇ ਗੰਭੀਰ ਬਿਮਾਰੀਆਂ ਤੋਂ ਪੀੜ੍ਹਤ ਵਿਆਕਤੀਆਂ ਦੇ ਸਰਕਾਰੀ ਹਸਪਤਾਲਾਂ ਅਤੇ ਸਿਹਤ ਕੇਦਰਾਂ ਵਿੱਚ ਵੈਕਸੀਨੇਸ਼ਨ ਮੁਫਤ ਕੀਤੀ ਜਾਵੇਗੀ। ਉੱਥੇ ਹੀ ਉਨਾਂ ਨੂੰ ਇਹ ਅਧਿਕਾਰ ਦਿੱਤਾ ਗਿਆ ਹੈ ਕਿ ਉਹ ਇਹ ਵੈਕਸੀਨ ਦਾ ਟੀਕਾ ਪ੍ਰਾਇਵੇਟ ਹਸਪਤਾਲਾਂ ਤੋਂ 250 ਰੁਪਏ ਦੇ ਕੇ ਲਗਵਾ ਸਕਣਗੇ। ਉਨਾਂ ਦੱਸਿਆ ਕਿ ਟੀਕਾਕਰਨ ਲਈ ਰਜਿਸਟ੍ਰੇਸ਼ਨ ਸਬੰਧਤ ਹਸਪਤਾਲ
ਵੱਲੋਂ ਮੌਕੇ ’ਤੇ ਹੀ ਕਰ ਲਈ ਜਾਵੇਗੀ, ਲੇਕਿਨ ਜੇਕਰ ਕੋਈ ਵਿਅਕਤੀ ਆਪਣੀ ਰਜਿਸਟ੍ਰੇਸ਼ਨ ਕਰਵਾਉਣੀ ਚਾਹੇ ਤਾਂ ਉਹ ਭਾਰਤ ਸਰਕਾਰ ਦੇ ਪੋਰਟਲ ’ਤੇ ਜਾ ਕੇ ਆਪਣੀ ਰਜਿਸਟ੍ਰੇਸ਼ਨ ਕਰਵਾ ਸਕਦਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆ ਡਾ. ਪਵਨ ਮਿੱਤਲ ਜ਼ਿਲਾ ਟੀਕਾਕਰਨ ਅਫਸਰ ਨੇ ਦੱਸਿਆ ਕੇ ਅੱਜ ਤੋਂ ਆਮ ਪਬਲਿਕ ਦੇ 60 ਸਾਲ ਤੋਂ ਉੱਪਰ ਦੇ ਵਿਅਕਤੀਆਂ ਦੇ ਵੈਕਸੀਨ ਦੇ ਟੀਕੇ ਲਗਾਉਣੇ ਸ਼ੁਰੂ ਕਰ ਦਿੱਤੇ ਗਏ ਹਨ ਅਤੇ ਇਸ ਸਬੰਧੀ ਵੈਕਸੀਨ ਦਾ ਪੂਰਾ ਪ੍ਰਬੰਧ ਕਰ ਲਿਆ ਗਿਆ ਹੈ ਅਤੇ ਕਿਸੇ ਕਿਸਮ ਦੀ ਕੋਈ ਘਾਟ ਨਹੀਂ ਆਉਣ ਦਿੱਤੀ
ਜਾਵੇਗੀ।