ਕਮਲਜੀਤ ਸਿੰਘ ਸੰਧੂ
ਬਰਨਾਲਾ, 2 ਮਾਰਚ 2021 - ਬਰਨਾਲਾ ਦੀ ਇਕ 22 ਸਾਲਾ ਲੜਕੀ ਜੋ ਪਿਛਲੇ 8 ਮਹੀਨਿਆਂ ਤੋਂ ਲਾਪਤਾ ਸੀ, ਜੋ ਕਿ 8 ਮਹੀਨਿਆਂ ਬਾਅਦ ਵਾਪਸ ਆਈ ਸੀ, ਨੇ ਆਪਣੇ ਨਾਲ ਵਾਪਰੀ ਘਟਨਾ ਦੌਰਾਨ ਬਲਾਤਕਾਰ ਦਾ ਵੱਡਾ ਖੁਲਾਸਾ ਕੀਤਾ ਸੀ, ਦੇ ਕੇਸ 'ਚ ਪੁਲਿਸ ਵੱਲੋਂ ਸੱਤ ਲੋਕਾਂ ਨੂੰ ਨਾਮਜ਼ਦ ਕੀਤਾ ਗਿਆ ਸੀ, ਇਸੇ ਕੇਸ ਵਿੱਚ ਬਰਨਾਲਾ ਦੇ ਐਸ ਐਸ ਪੀ ਨੇ ਤਿੰਨ ਪੁਲਿਸ ਮੁਲਾਜ਼ਮਾਂ ਨੂੰ ਡਿਊਟੀ ਵਿੱਚ ਲਾਪਰਵਾਹੀ ਦੇ ਦੋਸ਼ ਵਿੱਚ ਮੁਅੱਤਲ ਕੀਤਾ ਸੀ, ਦੇ ਮਾਮਲੇ 'ਚ ਪੁਲਿਸ ਪ੍ਰਸ਼ਾਸਨ ਨੇ ਤਿੰਨ ਜਣਿਆ ਨੂੰ ਗ੍ਰਿਫਤਾਰ ਕੀਤਾ ਹੈ, ਜਿਸ 'ਚ 2 ਔਰਤਾਂ ਅਤੇ ਇਕ ਆਦਮੀ ਸ਼ਾਮਿਲ ਹਨ।
ਉਨ੍ਹਾਂ ਨੂੰ ਗ੍ਰਿਫਤਾਰ ਕਰਨ ਤੋਂ ਬਾਅਦ ਪੁਲਿਸ ਵੱਲੋਂ ਉਨ੍ਹਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ ਅਤੇ ਅਦਾਲਤ ਨੇ ਪੁਲਿਸ ਨੂੰ ਉਨ੍ਹਾਂ ਦਾ 2 ਦਿਨਾਂ ਦਾ ਰਿਮਾਂਡ ਦਿੱਤਾ ਹੈ।
ਇਸੇ ਕੇਸ ਦੀ ਜਾਂਚ ਅਤੇ ਪੜਤਾਲ ਦੌਰਾਨ ਬਰਨਾਲਾ ਦੇ ਐਸਐਸਪੀ ਸੰਦੀਪ ਗੋਇਲ ਪੀੜਤ ਲੜਕੀ ਨੂੰ ਮਿਲਣ ਲਈ ਪਹੁੰਚੇ, ਜੋ ਅਜੇ ਵੀ ਸਰਕਾਰੀ ਹਸਪਤਾਲ ਵਿੱਚ ਹੈ, ਅਤੇ ਐਸਐਸਪੀ ਨੇ ਪੀੜਤ ਪਰਿਵਾਰ ਨੂੰ ਭਰੋਸਾ ਦਿੱਤਾ ਕਿ ਜਲਦੀ ਹੀ ਬਾਕੀ ਦੋਸ਼ੀ ਫੜੇ ਜਾਣਗੇ ਅਤੇ ਉਨ੍ਹਾਂ ਖਿਲਾਫ ਸਖਤ ਕਾਰਵਾਈ ਕੀਤੀ ਜਾਏਗੀ।
ਜਦਕਿ ਐਸਐਸਪੀ ਬਰਨਾਲਾ ਸੰਦੀਪ ਗੋਇਲ ਨੇ ਦੱਸਿਆ ਕਿ ਪੀੜਤ ਦੇ ਬਿਆਨਾਂ ਦੇ ਅਧਾਰ 'ਤੇ ਕੇਸ ਦਰਜ ਕਰਕੇ ਤਿੰਨ ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਅਤੇ ਇਸ ਮਾਮਲੇ ਵਿਚ ਪਹਿਲਾਂ ਹੀ ਡਿਊਟੀ ਵਿਚ ਲਾਪਰਵਾਹੀ ਲਈ ਤਿੰਨ ਪੁਲਿਸ ਅਧਿਕਾਰੀਆਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ ਅਤੇ ਮੁੱਖ ਮੰਤਰੀ ਪੰਜਾਬ ਅਤੇ ਡੀਜੀਪੀ ਪੰਜਾਬ ਵੱਲੋਂ ਪੰਜਾਬ ਵਿੱਚ ਔਰਤਾਂ ਵਿਰੁੱਧ ਵੱਧ ਰਹੇ ਜੁਰਮਾਂ ਬਾਰੇ ਸਖਤ ਨਿਰਦੇਸ਼ ਜਾਰੀ ਕੀਤੇ ਗਏ ਹਨ ਅਤੇ ਐਸਆਈਟੀ ਨੂੰ ਇਸ ਕੇਸ ਨੂੰ ਗੰਭੀਰਤਾ ਨਾਲ ਲੈਣ ਲਈ ਕੀਤੀ ਗਈ ਹੈ ਅਤੇ ਦੋਸ਼ੀ ਪਾਏ ਜਾਣ ‘ਤੇ ਸਖਤ ਕਾਰਵਾਈ ਕੀਤੀ ਜਾਵੇਗੀ। ਫਿਲਹਾਲ ਤਿੰਨ ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ, ਜਿਨ੍ਹਾਂ ਵਿਚ ਦੋ ਔਰਤਾਂ ਅਤੇ ਇਕ ਆਦਮੀ ਸ਼ਾਮਲ ਹੈ, ਜਿਨ੍ਹਾਂ ਨੂੰ 2 ਦਿਨਾਂ ਦਾ ਪੁਲਿਸ ਰਿਮਾਂਡ ਲਿਆ ਗਿਆ ਹੈ ਅਤੇ ਜਲਦੀ ਹੀ ਪੁਲਿਸ ਇਸ ਕੇਸ ਦੇ ਸਾਰੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਵੇਗੀ।