ਰਾਜਵੰਤ ਸਿੰਘ
ਸ੍ਰੀ ਮੁਕਤਸਰ ਸਾਹਿਬ, 3 ਮਾਰਚ 2021-ਸ੍ਰੀ ਮੁਕਤਸਰ ਸਾਹਿਬ ਸ਼ਹਿਰ ਅੰਦਰ ਝਪਟਮਾਰ ਪੂਰੀ ਤਰ੍ਹਾਂ ਨਾਲ ਸਰਗਰਮ ਹਨ। ਆਏ ਦਿਨ ਕਿਤੇ ਨਾ ਕਿਤੇ ਝਪਟਮਾਰੀ ਦੀਆਂ ਵਾਰਦਾਤਾਂ ਹੋ ਰਹੀਆਂ ਹਨ, ਜਿਸ ਨਾਲ ਪੁਲਿਸ ਪ੍ਰਸ਼ਾਸ਼ਨ ਦੇ ਸੁਰੱਖਿਆ ਪ੍ਰਬੰਧਾਂ ’ਤੇ ਸਵਾਲੀਆ ਨਿਸ਼ਾਨ ਵੀ ਲੱਗ ਰਹੇ ਹਨ। ਅਜਿਹਾ ਹੀ ਇੱਕ ਹੋਰ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਇੱਕ ਲੇਡੀ ਸੁਪਰਵਾਈਜ਼ਰ ਤੋਂ ਦਿਨ ਦਿਹਾੜੇ ਮੋਟਰਸਾਇਕਲ ਸਵਾਰ ਪਰਸ ਖ਼ੋਹ ਕੇ ਫ਼ਰਾਰ ਹੋ ਗਿਆ ਹੈ। ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵਿੱਚ ਬਤੌਰ ਸੁਪਰਵਾਈਜਰ ਕੰਮ ਕਰ ਰਹੀ ਪਰਮਜੀਤ ਕੌਰ ਨੇ ਦੱਸਿਆ ਕਿ ਉਹ ਸੀਡੀਪੀਓ ਦਫਤਰ ਸ੍ਰੀ ਮੁਕਤਸਰ ਸਾਹਿਬ ਤੋਂ ਸ਼ਾਮ ਨੂੰ 4 ਵਜੇ ਦੇ ਕਰੀਬ ਆਪਣੇ ਘਰ ਨੂੰ ਕੋਟਕਪੂਰਾ ਰੋਡ ’ਤੇ ਜਾ ਰਹੀ ਸਾਂ, ਜਦੋਂ ਉਹ ਪੈਟਰੋਲ ਪੰਪ ਦੇ ਨੇੜੇ ਪੁੱਜੀ ਤਾਂ ਮੋਟਰਸਾਈਕਲ ’ਤੇ ਸਵਾਰ ਇੱਕ ਵਿਅਕਤੀ ਨੇ ਉਸਦਾ ਪਰਸ ਖੋਹ ਲਿਆ, ਜੋ ਦੇਖਦੇ ਹੀ ਦੇਖਦੇ ਉਥੋਂ ਮੋਟਰਸਾਇਕਲ ਭਜਾ ਕੇ ਲੈ ਗਿਆ। ਉਸਨੇ ਦੱਸਿਆ ਕਿ ਪਰਸ ਵਿੱਚ 2 ਮੋਬਾਈਲ ਫੋਨ, 6200 ਰੁਪਏ ਨਗਦੀ ਤੇ ਜਰੂਰੀ ਕਾਗਜਾਤ ਸਨ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਥਾਣਾ ਸਿਟੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਹੈ।