ਹਰੀਸ਼ ਕਾਲੜਾ
- ਹਲਕੇ ਦੇ ਰਹਿੰਦੇ ਵਿਕਾਸ ਕਾਰਜ਼ ਜਲਦੀ ਮੁਕੰਮਲ ਹੋਣਗੇ-ਸਪੀਕਰ
ਸ਼੍ਰੀ ਅਨੰਦਪੁਰ ਸਾਹਿਬ 6 ਮਾਰਚ 2021 - ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ ਸਿੰਘ ਨੇ ਕਿਹਾ ਕਿ ਗੁਰੂ ਸਾਹਿਬਾਨ ਦੀ ਚਰਨ ਛੋਹ ਪ੍ਰਾਪਤ ਧਰਤੀ ਸ਼੍ਰੀ ਅਨੰਦਪੁਰ ਸਾਹਿਬ ਦਾ ਸਰਬ ਪੱਖੀ ਵਿਕਾਸ ਕਰਵਾਇਆ ਜਾ ਰਿਹਾ ਹੈ,ਉਨਾਂ ਕਿਹਾ ਕਿ ਹਲਕੇ ਦੇ ਰਹਿੰਦੇ ਵਿਕਾਸ ਕਾਰਜ਼ ਜਲਦੀ ਮੁਕੰਮਲ ਕਰਵਾਏ ਜਾਣਗੇ।ਰਾਣਾ ਕੇ.ਪੀ ਸਿੰਘ ਅੱਜ ਸ਼੍ਰੀ ਅਨੰਦਪੁਰ ਸਾਹਿਬ ਵਿੱਚ ਸਾਹਿਬ ਪੈਲੇਸ ਦੇ ਉਦਘਟਾਨ ਉਪਰੰਤ ਪੱਤਰਕਾਰਾਂ ਨਾਲ ਵਿਸ਼ੇਸ਼ ਗੱਲਬਾਤ ਕਰ ਰਹੇ ਸਨ, ਉਨਾਂ ਨੇ ਕਿਹਾ ਕਿ ਹਲਕੇ ਵਿੱਚ 6 ਹੋਰ ਨਵੇਂ ਪੁੱਲਾਂ ਦਾ ਨਿਰਮਾਣ ਕਰਵਾਇਆ ਜਾਵੇਗਾ. ਜਿਸ ਦੇ ਲਈ ਪੰਜਾਬ ਸਰਕਾਰ ਤੋਂ ਫੰਡ ਉਪਲੱਬਧ ਕਰਵਾਏ ਜਾਣਗੇ, ਉਨਾਂ ਕਿਹਾ ਕਿ ਦਬੂੜ ਵਿੱਚ ਇੱਕ ਨਵੀਂ ਆਈ.ਟੀ.ਆਈ ਦਾ ਨਿਰਮਾਣ ਕਰਵਾਇਆ ਜਾਵੇਗਾ, ਜਿਸ ਦੀ ਇਮਾਰਤ ਦੀ ਉਸਾਰੀ ਜਲਦੀ ਸ਼ੁਰੂ ਹੋ ਜਾਵੇਗੀ, ਉਨਾਂ ਕਿਹਾ ਕਿ ਮਹੈਣ ਵਿੱਚ ਡਿਗਰੀ ਕਾਲਜ ਦੀ ਉਸਾਰੀ ਜਲਦੀ ਸ਼ੁਰੂ ਹੋ ਜਾਵੇਗੀ, ਸਾਲ 2021-2022 ਲਈ ਵਿਦਿਆਰਥੀਆਂ ਦੀਆਂ ਕਲਾਸਾਂ ਹੁਣ ਸ਼ੁਰੂ ਹੋ ਜਾਣਗੀਆਂ ਜਿਸ ਦੇ ਲਈ ਇਮਾਰਤ ਦੀ ਵਿਵਸਥਾ ਕੀਤੀ ਜਾ ਰਹੀ ਹੈ, ਉਨਾਂ ਕਿਹਾ ਕਿ ਚੰਗਰ ਦੀ ਲਿਫਟ ਇਰੀਗੇਸ਼ਨ ਲਈ ਹੋਰ ਫੰਡ ਜਲਦੀ ਉਪਲੱਬਧ ਹੋ ਜਾਣਗੇ, ਉਨਾਂ ਕਿਹਾ ਕਿ ਇਸ ਸਾਲ ਦੋਰਾਨ ਸ਼੍ਰੀ ਅਨੰਦਪੁਰ ਸਾਹਿਬ ਦੇ ਸਾਰੇ ਵਿਕਾਸ ਕਾਰਜ਼ ਮੁਕੰਮਲ ਕਰਵਾ ਦਿੱਤੇ ਜਾਣਗੇ, ਸ਼ਹਿਰ ਦੀ ਸੀਵਰੇਜ ਦੀ ਸਮੱਸਿਆ ਦਾ ਜੜ੍ਹ ਤੋਂ ਹੱਲ ਕੀਤਾ ਜਾ ਰਿਹਾ ਹੈ, ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਸਰਕਾਰ ਦੀ ਜਿੰਮੇਵਾਰੀ ਹੈ, ਇਸ ਲਈ ਵਿਕਾਸ ਕਾਰਜਾਂ ਵਿੱਚ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ, ਇਸ ਮੌਕੇ ਕੋਂਸਲਰ ਹਰਜੀਤ ਸਿੰਘ ਜੀਤਾ ਸਾਬਕਾ ਪ੍ਰਧਾਨ ਨਗਰ ਕੌਂਸਲ, ਇੰਦਰਜੀਤ ਸਿੰਘ ਅਰੋੜਾ ਪ੍ਰਧਾਨ ਵਪਾਰ ਮੰਡਲ, ਪ੍ਰਿਤਪਾਲ ਸਿੰਘ ਗੰਡਾ, ਰਮੇਸ਼ ਚੰਦਰ ਦਸਗਰਾਈ ਚੇਅਰਮੈਨ ਜਿਲ੍ਹਾ ਯੋਜਨਾ ਕਮੇਟੀ, ਹਰਬੰਸ ਲਾਲ ਮਹਿੰਦਲੀ ਚੇਅਰਮੈਨ ਮਾਰਕੀਟ ਕਮੇਟੀ, ਕਮਲਦੇਵ ਜੋਸ਼ੀ ਡਾਇਰੈਕਟਰ ਪੀ.ਆਰ.ਟੀ.ਸੀ ,ਪ੍ਰੇਮ ਸਿੰਘ ਬਾਸੋਵਾਲ, ਰਾਮ ਸਿੰਘ ਰਾਣਾ, ਸੰਜੀਵਨ ਰਾਣਾ ਅਤੇ ਹੋਰ ਪਤਵੰਤੇ ਵੱਡੀ ਗਿਣਤੀ ਵਿੱਚ ਹਾਜ਼ਰ ਸਨ।