ਪਰਵਿੰਦਰ ਸਿੰਘ ਕੰਧਾਰੀ
ਫਰੀਦਕੋਟ, 08 ਮਾਰਚ 2021: ਜ਼ਿਲਾ ਪੱਧਰੀ ਅੰਤਰਰਾਸ਼ਟਰੀ ਮਹਿਲਾ ਦਿਵਸ ਨੂੰ ਸਮਰਪਿਤ ਜਾਗਰੂਕਤਾ ਰੈਲੀ ਦਾ ਆਯੋੋਜਨ ਇਥੋੋਂ ਦੇ ਡਿਪਟੀ ਕਮਿਸ਼ਨਰ ਕੰਪਲੈਕਸ ਤੋੋਂ ਦਰਬਾਰ ਗੰਜ ਰੈਸਟ ਹਾਊਸ ਤੱਥ ਕੀਤਾ ਗਿਆ । ਇਸ ਰੈਲੀ ਵਿੱਚ ਲੋੋਕਾਂ ਨੂੰ ਲਿੰਗ ਭੇਦ ਭਾਵ ਨੂੰ ਦੂਰ ਕਰਨ ਲਈ ਵਿਸ਼ੇਸ਼ ਤੌੌਰ ਤੇ ਜਾਗੋੋ ਵੀ ਕੱਢੀ ਗਈ। ਜਿਸ ਵਿੱਚ ਸਕੂਲੀ ਵਿਦਿਆਰਥੀਆਂ, ਆਂਗੜਵਾੜੀ ਵਰਕਰਾਂ, ਆਸ਼ਾ ਵਰਕਰਾਂ ਆਦਿ ਨੇ ਹਿੱਸਾ ਲਿਆ। ਇਸ ਜਾਗਰੂਕਤਾ ਰੈਲੀ ਨੂੰ ਐਸ.ਡੀ.ਐਮ. ਫਰੀਦਕੋੋਟ ਮੈਡਮ ਪੂਨਮ ਸਿੰਘ ਨੇ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ।
ਇਸ ਮੌਕੇ ਮੈਡਮ ਪੂਨਮ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਔਰਤ ਕਿਸੇ ਤੇ ਨਿਰਭਰ ਨਹੀਂ ਹੈ, ਸਗੋ ਸਮਾਜ ਔਰਤ ਤੇ ਨਿਰਭਰ ਹੈ। ਉਹਨਾਂ ਕਿਹਾ ਕਿ ਸਿੱਖਿਆ ਦਾ ਪ੍ਰਸਾਰ ਔਰਤ ਦੀ ਸਮਾਜ ਵਿੱਚ ਦਸ਼ਾ ਸੁਧਾਰ ਸਕਦਾ ਹੈ। ਉਹਨਾਂ ਕਿਹਾ ਕਿ ਬੱਚਿਆਂ ਨੂੰ ਚੰਗੇ ਸੰਸਕਾਰ ਦੇ ਕੇ ਅਸੀਂ ਆਪਣੀ ਅਗਲੀ ਪੀੜੀ ਵਿਚੋਂ ਲਿੰਗ ਭੇਦਭਾਵ ਨੂੰ ਪੂਰੀ ਤਰਾਂ ਖਤਮ ਕਰ ਸਕਦੇ ਹਾਂ।ਉਨ੍ਹਾਂ ਦੱਸਿਆ ਕਿ ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌੌਕੇ ਬੇਟੀ ਬਚਾਓ ਬੇਟੀ ਪੜਾਓ ਨੂੰ ਸਮਰਪਿਤ ਜਾਗਰੂਕਤਾ ਰੈਲੀ ਦਾ ਆਯੋੋਜਨ ਕਰ ਲੋੋਕਾਂ ਨੂੰ ਬੇਟੀਆਂ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ ਗਿਆ ਹੈ।
ਇਸ ਮੌੌਕੇ ਜਿਲ੍ਹਾ ਸਿੱਖਿਆ ਅਫਸਰ ਸ੍ਰੀ ਸਤਪਾਲ, ਜਿਲ੍ਹਾ ਪ੍ਰੋਗਰਾਮ ਅਫਸਰ ਸ੍ਰੀ ਕਰਨ ਬਰਾੜ, ਏ.ਐਮ.ਈ. ਸ੍ਰੀ ਰਾਕੇਸ਼ ਕੰਬੋੋਜ਼, ਸ੍ਰੀ ਜਸਬੀਰ ਸਿੰਘ ਜੱਸੀ ਤੋੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।