ਹਰੀਸ਼ ਕਾਲੜਾ
- ਅਗੰਮਪੁਰ, ਝਿੰਜੜੀ,ਚੰਡੇਸਰ ਨਾਕਿਆਂ ਦਾ ਦੌਰਾ ਕਰਕੇ ਪ੍ਰਬੰਧਾਂ ਦਾ ਲਿਆ ਜਾਇਜ਼ਾ
ਸ੍ਰੀ ਅਨੰਦਪੁਰ ਸਾਹਿਬ 26 ਮਾਰਚ 2021: ਮੇਲਾ ਅਫਸਰ ਕਮ ਉਪ ਮੰਡਲ ਮੈਜਿਸਟ੍ਰੇਟ ਕਨੂੰ ਗਰਗ ਪੀ.ਸੀ.ਐਸ ਨੇ ਅੱਜ ਚੰਡੇਸਰ, ਅਗੰਮਪੁਰ ਅਤੇ ਝਿੰਜੜੀ ਐਂਟਰੀ ਪੁਆਇੰਟ ਦਾ ਦੌਰਾ ਕਰਕੇ ਮੇਲਾ ਪ੍ਰਬੰਧਾ ਦਾ ਜਾਇਜਾ ਲਿਆ। ਉਨ੍ਹਾਂ ਨੇ ਸਮੁੱਚੇ ਮੇਲਾ ਖੇਤਰ ਵਿਚ ਪ੍ਰਸਾਸ਼ਨ ਵਲੋਂ ਕੀਤੇ ਪ੍ਰਬੰਧਾਂ ਸਬੰਧੀ ਵੱਖ ਵੱਖ ਸੈਕਟਰਾਂ ਵਿਚ ਤੈਨਾਤ ਅਧਿਕਾਰੀਆਂ ਅਤੇ ਕਰਮਚਾਰੀਆਂ ਨਾਲ ਗੱਲਬਾਤ ਕੀਤੀ।
ਐਸ.ਡੀ.ਐਮ ਕਨੂੰ ਗਰਗ ਨੇ ਦੱਸਿਆ ਕਿ ਹੋਲਾ ਮੁਹੱਲਾ ਵਿਚ ਆਉਣ ਵਾਲੇ ਸ਼ਰਧਾਲੂਆਂ/ਸੰਗਤਾਂ ਨੂੰ ਮਾਸਕ ਪਾਉਣ, ਆਪਸੀ ਵਿੱਥ ਰੱਖਣ ਅਤੇ ਸੈਨੇਟਾਈਜ ਦੀ ਵਰਤੋ ਕਰਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਜਾਗਰੂਕਤਾ ਵਾਹਨਾਂ ਤੋ ਇਲਾਵਾ ਹੋਰਡਿੰਗਜ ਲਗਾ ਕੇ ਵੀ ਲੋਕਾਂ ਨੂੰ ਇਸ ਵਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮੈਡੀਕਲ ਟੀਮਾਂ ਵਲੋਂ ਲੋਕਾਂ ਨੂੰ ਸਿਹਤ ਸਹੂਲਤਾਂ ਉਪਲੱਬਧ ਕਰਵਾਉਣ ਦੇ ਨਾਲ ਨਾਲ ਮਾਸਕ ਅਤੇ ਸੈਨੇਟਾਈਜਰ ਵੀ ਵੰਡੇ ਜਾ ਰਹੇ ਹਨ। ਪੀਣ ਵਾਲੇ ਪਾਣੀ ਦੇ ਢੁਕਵੇ ਪ੍ਰਬੰਧ ਕੀਤੇ ਗਏ ਹਨ। ਸ਼ਹਿਰ ਵਿਚ ਫੋਗਿੰਗ ਅਤੇ ਸੈਨੇਟਾਈਜ਼ਰ ਦੇ ਛਿੜਕਾਅ ਦੇ ਨਾਲ ਨਾਂਲ ਸਾਫ ਸਫਾਈ ਦਾ ਵੀ ਵਿਸੇਧਿਆਨ ਰੱਖਿਆ ਜਾ ਰਿਹਾ ਹੈ।
ਨਿਰਵਿਘਨ ਬਿਜਲੀ ਸਪਲਾਈ, ਪਾਰਕਿੰਗ ਸਥਾਨਾਂ ਦੀ ਸਫਾਈ, ਰੋਸ਼ਨੀ ਦੇ ਪ੍ਰਬੰਧ ਵੀ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ 27 ਤੋ 29 ਮਾਰਚ ਤੱਕ ਸ੍ਰੀ ਅਨੰਦਪੁਰ ਸਾਹਿਬ ਵਿਚ ਹੋਲੇ ਮੁਹੱਲੇ ਦੇ ਤਿਉਹਾਰ ਦੋਰਾਨ ਲੋਕਾਂ ਨੂੰ ਢੁਕਵੀਆਂ ਸਹੂਲਤਾਂ ਉਪਲੱਬਧ ਕਰਵਾਇਆ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਥਾਨਕ ਲੋਕਾਂ ਅਤੇ ਸਮਾਜ ਸੇਵੀ ਸੰਗਠਨਾਂ ਤੋ ਸਹਿਯੋਗ ਲਿਆ ਜਾ ਰਿਹਾ ਹੈ। ਉਨ੍ਹਾਂ ਨੇ ਅਪੀਲ ਕੀਤੀ ਕਿ ਇਸ ਪਵਿੱਤਰ ਤਿੳਹਾਰ ਮੋਕੇ ਸਭ ਦਾ ਸਹਿਯੋਗ ਜਰੂਰੀ ਹੈ ਅਤੇ ਸਾਰੇ ਇਸ ਮੋਕੇ ਪ੍ਰਸਾਸ਼ਨ ਨੂੰ ਭਰਪੂਰ ਸਹਿਯੋਗ ਦੇਣ।