ਰਾਜਵੰਤ ਸਿੰਘ
ਸ੍ਰੀ ਮੁਕਤਸਰ ਸਾਹਿਬ, 11 ਅਪ੍ਰੈਲ 2021-ਸਥਾਨਕ ਮਿਡ ਵੇ ਕਲੋਨੀ ’ਚ ਸ਼ਨੀਵਾਰ ਨੂੰ ਇੱਕ ਨੌਜਵਾਨ ਵੱਲੋਂ ਮਾਨਸਿਕ ਪਰੇਸ਼ਾਨੀ ਦੇ ਚੱਲਦਿਆਂ ਫਾਹਾ ਲਗਾਕੇ ਆਪਣੀ ਜੀਵਨਲੀਲ੍ਹਾ ਸਮਾਪਤ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਹਰਪ੍ਰੀਤ ਸਿੰਘ ਉਰਫ਼ ਕਾਕੂ ਪੁੱਤਰ ਸੁਖਚੈਨ ਸਿੰਘ, ਜੋ ਕਿ ਫਲੈਕਸ ਬੋਰਡ ਦਾ ਕੰਮ ਕਰਦਾ ਸੀ, ਦਾ ਵਿਆਹ ਕਰੀਬ ਇੱਕ ਸਾਲ ਪਹਿਲਾਂ ਹੋਇਆ ਸੀ, ਜਿਸਦੀ ਇੱਕ ਬੱਚੀ ਵੀ ਹੈ, ਪਰ ਕਿਸੇ ਕਾਰਨ ਪਤਨੀ ਨਾਲ ਉਸਦਾ ਝਗੜਾ ਰਹਿੰਦਾ ਸੀ, ਜਿਸਦੇ ਕਾਰਨ ਮਾਨਸਿਕ ਤੌਰ ’ਤੇ ਪਰੇਸ਼ਾਨ ਹੋਏ ਹਰਪ੍ਰੀਤ ਸਿੰਘ ਨੇ ਆਪਣੇ ਹੀ ਘਰ ਦੀ ਛੱਤ ਨਾਲ ਫਾਹਾ ਲਗਾ ਲਿਆ, ਜਿਸਦੀ ਮੌਕੇ ’ਤੇ ਹੀ ਮੌਤ ਹੋ ਗਈ ਹੈ। ਇਸ ਮਾਮਲੇ ’ਚ ਜਾਂਚ ਕਰ ਰਹੇ ਥਾਣਾ ਸਦਰ ਪੁਲਸ ਦੇ ਏਐਸਆਈ ਅੰਗਰੇਜ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਲਾਸ਼ ਨੂੰ ਪੋਸਟਮਾਰਟਮ ਤੋਂ ਬਾਅਦ ਵਾਰਿਸਾਂ ਦੇ ਹਵਾਲੇ ਕਰ ਦਿੱਤਾ ਹੈ। ਪੁਲਿਸ ਨੇ ਇਸ ਮਾਮਲੇ ਵਿਚ ਧਾਰਾ 174 ਤਹਿਤ ਕਾਰਵਾਈ ਕੀਤੀ ਹੈ।