ਕੁਲਵਿੰਦਰ ਸਿੰਘ
ਅੰਮ੍ਰਿਤਸਰ, 11 ਅਪ੍ਰੈਲ 2021 – ਅੱਜ ਆਮ ਆਦਮੀ ਪਾਰਟੀ ਦੇ ਪਰਿਵਾਰ ਵਿੱਚ ਉਸ ਸਮੇਂ ਵਾਧਾ ਹੋਇਆ ਜਦੋਂ ਹਲਕਾ ਉਤਰੀ ਤੋਂ ਹਾਈ ਕੋਰਟ ਦੇ ਵਕੀਲ ਮਨਿੰਦਰ ਸਿੰਘ ਬਾਜਵਾ ਦੀ ਪ੍ਰੇਰਨਾ ਸਦਕਾ ਸ਼ਹਿਰੀ ਪ੍ਰਧਾਨ ਪ੍ਰਮਿੰਦਰ ਸਿੰਘ ਸੇਠੀ ਦੀ ਅਗਵਾਈ ਹੇਠਕਈ ਪਰਿਵਾਰਾਂ ਨੇ ਆਪ ਦਾ ਪੱਲਾ ਫੜਿਆ।ਇਸ ਮੌਕੇ ਪਤਰਕਾਰਾਂ ਨਾਲ ਗੱਲ ਕਰਦਿਆਂ ਪੰਜਾਬ ਜਨਰਲ ਸਕੱਤਰ ਅਸ਼ੋਕ ਤਲਵਾਰ ਨੇ ਕਿਹਾ ਅਕਾਲੀ-ਭਾਜਪਾ ਅਤੇ ਕਾਂਗਰਸ ਸਰਕਾਰ ਨੇ ਵਾਰੀ-ਵਾਰੀ ਸੱਤਾ ਵਿੱਚ ਰਹਿੰਦੇ ਹੋਏ ਲੁੱਟਿਆ ਹੈ।
ਹੁਣ ਪੰਜਾਬ ਦੇ ਲੋਕਾਂ ਨੇ ਮਨ ਬਣਾ ਲਿਆ ਹੈ ਕਿ ਪੰਜਾਬ ਨੂੰ ਤਰੱਕੀ ਦੇ ਰਾਹ ਉੱਤੇ ਸਿਰਫ ਇਕ ਪਾਰਟੀ ਹੀ ਲਿਜਾ ਸਕਦੀ ਹੈ, ਇਸ ਵਾਰ ਉਹ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣਗੇ। ਉਨ੍ਹਾਂ ਕਿਹਾ ਕਿ ਕਾਂਗਰਸ, ਬਾਦਲ ਦਲ ਨੇ ਪੰਜਾਬ ਦੇ ਲੋਕਾਂ ਨਾਲ ਧੋਖਾ ਕੀਤਾ ਹੈ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਨੂੰ ਫਿਰ ਤੋਂ ਖੁਸ਼ਹਾਲ ਬਣਾਉਣ ਲਈ, ਹਨੇਰੇ 'ਚੋਂ ਕੱਢਣ ਲਈ ਪੰਜਾਬ ਵਾਸੀਆਂ ਨੂੰ ਆਮ ਆਦਮੀ ਪਾਰਟੀ ਤੋਂ ਹੀ ਉਮੀਦਾਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਪਤਾ ਹੈ ਕਿ ਦਿੱਲੀ 'ਚ ਅਰਵਿੰਦ ਕੇਜਰੀਵਾਲ ਜੀ ਨੇ ਕਿਸੇ ਵਿਸ਼ੇਸ਼ ਵਿਅਕਤੀ ਲਈ ਨਹੀਂ ਲੋਕਾਂ ਲਈ ਕੰਮ ਕੀਤਾ ਹੈ। ।
ਇਸ ਮੌਕੇ ਜਿਲ੍ਹਾ ਸੇਕ੍ਰੇਟਰੀ ਸ.ਇਕਬਾਲ ਸਿੰਘ ਭੁੱਲਰ,ਜਿਲ੍ਹਾ ਦਫਤਰ ਇੰਚਾਰਜ ਸ.ਸੋਹਣ ਸਿੰਘ ਨਾਗੀ,ਜਿਲ੍ਹਾ ਖ਼ਜ਼ਾਨਚੀ ਸ਼੍ਰੀ ਵਿਪਨ ਸਿੰਘ,ਜਿਲ੍ਹਾ ਇਵੇੰਟ ਇੰਚਾਰਜ ਸ.ਜਗਦੀਪ ਸਿੰਘ,ਅਨਿਲ ਮਹਾਜਨ ਜੀ,ਜਿਲ੍ਹਾ ਮੀਡਿਆ ਇੰਚਾਰਜ ਵਿਕਰਮਜੀਤ ਵਿੱਕੀ,ਪੰਜਾਬ ਟ੍ਰਾੰਸਪੋਰਟ ਵਿੰਗ ਦੇ ਪ੍ਰਧਾਨ ਦਲਬੀਰ ਸਿੰਘ ਟੋਂਗ,ਪੰਜਾਬ ਟ੍ਰੇਡ ਵਿੰਗ ਜੋਇੰਟ ਸੇਕ੍ਰੇਟਰੀ ਰਜਿੰਦਰ ਪਲਾਹ ਆਦਿ ਇਸ ਮੌਕੇ ਮੌਜੂਦ ਸਨ।