ਪਰਵਿੰਦਰ ਸਿੰਘ ਕੰਧਾਰੀ
ਫਰੀਦਕੋਟ, 12 ਅਪ੍ਰੈਲ 2021: ਕਿਸਾਨਾਂ ਦੇ ਸੰਘਰਸ਼ ਵਿੱਚ ਹਰੇਕ ਵਰਗ ਦੇ ਲੋਕਾਂ ਨੂੰ ਸ਼ਾਮਿਲ ਹੋਣਾ ਚਾਹੀਦਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਮਾਜਸੇਵੀ ਅਰਸ਼ ਸੱਚਰ ਨੇ ਕੀਤਾ। ਉਨ੍ਹਾਂ ਕਿਹਾ ਕੇਂਦਰ ਦੀ ਮੋਦੀ ਸਰਕਾਰ ਨੇ ਤਿੰਨ ਕਾਲੇ ਖੇਤੀ ਬਿੱਲ ਬਣਾ ਕੇ ਦੇਸ਼ ਭਰ ਦੇ ਕਿਸਾਨਾਂ ਨਾਲ ਬਹੁਤ ਵੱਡਾ ਧੋਖਾ ਕੀਤਾ ਹੈ। ਉਨ੍ਹਾਂ ਕਿਹਾ ਕੇਂਦਰ ਸਰਕਾਰ ਨੂੰ ਕਿਸਾਨਾਂ ਦੀ ਮੰਗਾਂ ਮੰਨ ਕੇ ਕਿਸਾਨਾਂ ਦਾ ਸੰਘਰਸ਼ ਜਲਦ ਖਤਮ ਕਰਵਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਜੇਕਰ ਕੇਂਦਰ ਦੀ ਮੋਦੀ ਸਰਕਾਰ ਕਿਸਾਨਾਂ ਦੇ ਅੱਗੇ ਨਾ ਝੁੱਕੀ ਤਾਂ ਮੋਦੀ ਸਰਕਾਰ ਨੂੰ ਲੋਕ 2024 ਵਿੱਚ ਚੱਲਦਾ ਕਰਨ ਲਈ ਤਿਆਰ ਹਨ। ਉਨ੍ਹਾਂ ਕਿਹਾ ਦਿੱਲੀ ਵਿਖੇ ਇੱਕ ਮੰਚ ਤੇ ਉੱਤੇ ਇੱਕਠੇ ਹੋ ਕੇ ਕੇਂਦਰ ਖਿਲਾਫ ਸੰਘਰਸ਼ ਲੜਨਾ ਕਿਸਾਨਾਂ ਦੀ ਜਿੱਤ ਦਾ ਪ੍ਰਤੀਕ ਹੈ।