ਟਰੱਸਟ ਵੱਲੋਂ ਕਲੀਨਿਕਲ ਲੈਬੋਰੇਟਰੀ ਰਾਹੀ ਸਸਤੇ ਟੈਸਟ ਕੀਤੇ ਜਾਂਦੇ ਹਨ
ਪਰਵਿੰਦਰ ਸਿੰਘ ਕੰਧਾਰੀ
ਫਰੀਦਕੋਟ 12 ਅਪ੍ਰੈਲ 2021: ਵਿਸ਼ਵ ਪ੍ਰਸਿੱਧ ਸਮਾਜ ਸੇਵੀ ਸ: ਐਸ ਪੀ ਸਿੰਘ ਉਬਰਾਏ ਵੱਲੋਂ ਚਲਾਇਆ ਜਾ ਰਿਹਾ 'ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ'ਪਿਛਲੇ ਕੁਝ ਸਾਲਾਂ ਤੋਂ ਬੇਸਹਾਰਾ, ਦੀਨ ਦੁਖੀਆਂ, ਗਰੀਬਾਂ ਅੰਗਹੀਣਾਂ, ਵਿਧਵਾਂ ਅਤੇ ਲੋੜਵੰਦਾਂ ਦੀ ਨਿਰਸਵਾਰਥ ਮਦੱਦ ਕਰ ਰਿਹਾ ਹੈ ਜਿਸ ਤਹਿਤ ਫਰੀਦਕੋਟ ਇਕਾਈ ਵੱਲੋਂ ਲੋੜਵੰਦਾਂ ਨੂੰ ਮਹੀਨਾਂਵਾਰ ਪੈਨਸ਼ਨਾਂ ਦੇ ਚੈੱਕ ਵੰਡੇ ਗਏ । ਜਾਣਕਾਰੀ ਦਿੰਦਿਆ ਇਕਾਈ ਪ੍ਰਧਾਨ ਕਰਮਜੀਤ ਸਿੰਘ ਹਰਦਿਆਲੇਆਣਾ ਪਰਦੀਪ ਚਮਕ ਤੇ ਭਰਪੂਰ ਸਿੰਘ ਨੇ ਦੱਸਿਆ ਕਿ ਸ੍ਰ: ਉਬਰਾਏ ਵੱਲੋਂ ਲੋੜਵੰਦਾਂ ਦੀ ਮੱਦਦ ਤਹਿਤ 54 ਪੈਨਸ਼ਨਾਂ ਦੇ ਚੈੱਕ ਵੰਡੇ ਗਏ । ਉਹਨਾਂ ਦੱਸਿਆ ਕਿ ਸਰਬੱਤ ਦਾ ਭਲਾ ਟਰੱਸਟ ਨੇ ਕਰੋਨਾ ਮਹਾਂਮਾਰੀ ਦੌਰਾਨ ਪ੍ਰਵਾਸੀ ਮਜਦੂਰਾਂ, ਲੋੜਵੰਦ ਵਿਧਵਾ, ਮਹੰਤ, ਰਾਗੀ ਢਾਡੀ, ਅੰਗਹੀਣ, ਵਿਧਵਾ ਰਿਕਸ਼ਾ ਚਾਲਕਾਂ ਨੂੰ ਖੰਡ, ਚਾਵਲ, ਆਟਾ, ਦਾਲ ਅਤੇ ਚਾਹਪੱਤੀ ਆਦਿ ਸੁੱਕਾ ਰਾਸ਼ਨ ਵੀ ਵੰਡਿਆ ਗਿਆ ਸੀ ।ਉਹਨਾਂ ਦੱਸਿਆ ਕਿ ਇਸ ਤੋਂ ਇਲਾਵਾ ਸਰਬੱਤ ਦਾ ਭਲਾ ਟਰੱਸਟ ਪਿਛਲੇ ਲੰਮੇ ਸਮੇਂ ਤੋ ਹਸਪਤਾਲਾਂ, ਸਕੂਲਾਂ ਵਿੱਚ ਆਰੋ ਸਿਸਟਮ ਲਗਾਕੇ ਪੀਣ ਵਾਲੇ ਪਾਣੀ ਦਾ ਪ੍ਰਬੰੰਧ ਕੀਤਾ ਗਿਆ ਹੈ । ਲੋੜਵੰਦਾਂ ਨੂੰ ਸਿਹਤ ਸੇਵਾਵਾਂ ਬੇਹਤਰ ਬਣਾਉਣ ਲਈ ਆਧੁਨਿਕ ਮਸ਼ੀਨਾਂ, ਬੇਸਹਾਰਾ ਲਈ ਕਿੱਤਾ ਮੁਖੀ ਸਿਖਲਾਈ ਦੇਣ ਲਈ ਸੈਂਟਰ ਖੋਲੇ ਗਏ ਹਨ । ਉਹਨਾਂ ਦੱਸਿਆ ਕਿ ਮਰੀਜਾਂ ਦੇ ਪ੍ਰਵਾਰਾਂ ਦੇ ਰਹਿਣ ਲਈ ਸੰਨੀ ਉਬਰਾਏ ਰੈਣ ਬਸੇਰਾ ਬਣਾਇਆ ਗਿਆ ਹੈ ਜਿੱਥੇ ਮਰੀਜਾਂ ਦੇ ਵਾਰਿਸਾ ਦੇ ਰਹਿਣ ਲਈ ਮੁਫਤ ਸੇਵਾਵਾਂ ਦਾ ਪ੍ਰਬੰਧ ਹੈ ਉਹਨਾਂ ਦੱਸਿਆ ਕਿ ਇੱਥੇ ਹੀ ਕਲੀਨਿਕਲ ਲੈਬੋਰੇਟਰੀ ਰਾਹੀ ਬਹੁਤ ਹੀ ਘੱਟ ਰੇਟਾਂ ਤੇ ਟੈਸਟ ਕੀਤੇ ਜਾਂਦੇ ਹਨ ਜਿਸ ਦਾ ਲੋੜਵੰਦ ਲੋਕ ਭਰਪੂਰ ਫਾਇਦਾ ਉਠਾ ਰਹੇ ਹਨ । ਇਸ ਮੌਕੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਇਕਾਈ ਦੇ ਭਰਪੂਰ ਸਿੰਘ, ਜਗਪਾਲ ਸਿੰਘ, ਸੂਰਤ ਸਿੰਘ ਖਾਲਸਾ, ਕਰਮਿੰਦਰ ਸਿੰਘ, ਕਰਮਜੀਤ ਸਿੰਘ ਸਰਾਂ, ਦਵਿੰਦਰ ਸਿੰਘ ਸੰਧੂ, ਜਸਵੀਰ ਬਰਾੜ ਆਦਿ ਮੈਂਬਰ ਅਤੇ ਅਹੁਦੇਦਾਰ ਹਾਜਿਰ ਸਨ।