ਪਰਵਿੰਦਰ ਸਿੰਘ ਕੰਧਾਰੀ
ਫ਼ਰੀਦਕੋਟ, 12 ਅਪ੍ਰੈੱਲ 2021: ਪੰਜਾਬ ਅੰਦਰ ਕੋਵਿਡ-19 ਦੇ ਮਾਮਲਿਆਂ ਦੇ ਤੇਜ਼ੀ ਨਾਲ ਵਧਣ ਕਾਰਨ ਇਸ ਤੇ ਕਾਬੂ ਪਾਉਣ ਲਈ ਜ਼ਿਲਾ ਐਂਟੀਕੋਰਨਾ ਟਾਸਕ ਫ਼ੋਰਸ ਨੇ ਲੋਕਾਂ ਨੂੰ ਜਾਗਰੂਕ ਕਰਨ ਵਾਸਤੇ ਮੁਹਿੰਮ ਵਿੱਢੀ ਹੈ | ਜਿਸ ਤਹਿਤ ਘਰ-ਘਰ ਜਾ ਕੇ ਕੋਰੋਨਾ ਤੋਂ ਬਚਾਅ ਲਈ ਜਾਗਰੂਕ ਕੀਤਾ ਜਾ ਰਿਹਾ ਹੈ | ਟਾਸਕ ਦੇ ਪ੍ਰਧਾਨ ਪਿ੍ੰਸੀਪਲ ਸੁਰੇਸ਼ ਅਰੋੜਾ ਦੀ ਅਗਵਾਈ ਹੇਠ ਅੰਬੇਦਕਰ ਨਗਰ ਵਿਖੇ ਚੌਂਕ 'ਚ ਲੋਕਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕੋਰੋਨਾ ਤੋਂ ਬਚਾਅ ਲਈ ਸਾਨੂੰ ਸਿਹਤ ਵਿਭਾਗ ਦੇ ਨਿਯਮਾਂ ਦੀ ਪਾਲਣਾ ਕਰਨੀ ਚਾਹੀਦੀ ਹੈ | ਉਨ੍ਹਾਂ ਕਿਹਾ ਸਾਨੂੰ ਕੋਰੋਨਾ ਦੇ ਟੈਸਟ ਕਰਾਉਣ ਤੇ ਵੈਕਸੀਨ ਲਗਵਾਉਣ ਤੋਂ ਘਬਰਾਉਣਾ ਨਹੀਂ ਚਾਹੀਦਾ | ਉਨ੍ਹਾਂ ਕਿਹਾ ਕਿ ਕੋਰੋਨਾ ਦੀ ਵੈਕਸੀਨ ਦਾ ਕੋਈ ਵੀ ਨੁਕਸਾਨ ਨਹੀਂ ਹੈ | ਪਹਿਲੇ ਪੜਾਅ 'ਚ 45 ਸਾਲ ਤੋਂ ਵੱਧ ਉਮਰ ਦੇ ਲੋਕਾਂ ਨੂੰ ਆਪਣੇ ਤੇ ਆਪਣੇ ਪ੍ਰੀਵਾਰ ਦੇ ਬਚਾਅ ਵਾਸਤੇ ਅੱਗੇ ਆਉਣਾ ਚਾਹੀਦਾ ਹੈ | ਇਸ ਮੌਕੇ ਆਯੁਰਵੈਦਿਕ ਡਿਸਪੈਂਸਰੀ ਵਿਖੇ ਕੋਰੋਨਾ ਵੈਕਸੀਨ ਮੁਫ਼ਤ ਲਗਵਾਈ ਗਈ | ਇਸ ਜਾਗਰੂਕਤਾ ਪ੍ਰੋਗਰਾਮ 'ਚ ਸੁਰਿੰਦਰ ਅਰੋੜਾ, ਰਾਜਿੰਦਰ ਬਾਂਸਲ ਆੜੀ, ਬਲਵਿੰਦਰ ਕੌਰ ਮੀਨਾ, ਗੁਰਪ੍ਰੀਤ ਕੌਰ ਨੇ ਵੱਡਮੁੱਲਾ ਯੋਗਦਾਨ ਦਿੱਤਾ |